ਅੰਮ੍ਰਿਤਸਰ:ਮਨੁੱਖੀ ਅਧਿਕਾਰ ਇਨਸਾਫ਼ ਸੰਘਰਸ਼ ਕਮੇਟੀ (Human Rights Justice Struggle Committee) ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪਹੁੰਚ ਕੇ ਲਖੀਮਪੁਰ ਖੀਰੀ ਵਿੱਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ।ਸ਼ਹੀਦਾਂ ਦੇ ਲਈ ਅਰਦਾਸ ਕੀਤੀ ਗਈ।ਸੰਘਰਸ਼ ਕਮੇਟੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ (Sri Akal Takht Sahib) ਦੇ ਨਾਮ ਇਕ ਮੰਗ ਪੱਤਰ ਦਿੱਤਾ ਗਿਆ।ਇਸ ਮੌਕੇ ਐਡਵੋਕੇਟ ਜਗਦੀਪ ਸਿੰਘ ਦਾ ਕਹਿਣਾ ਹੈ ਕਿ ਮਨੁੱਖੀ ਅਧਿਕਾਰ ਇਨਸਾਫ਼ ਸੰਘਰਸ਼ ਕਮੇਟੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਉਤੇ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾਜਲੀ ਦਿੱਤੀ ਗਈ।
ਉਨ੍ਹਾਂ ਨੇ ਕਿਹਾ ਹੈ ਕਿ ਕਿਸਾਨ ਸ਼ਾਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਸਨ ਉਸ ਸਮੇਂ ਬੀਜੇਪੀ ਆਗੂ ਵੱਲੋਂ ਕਿਸਾਨਾਂ ਉਤੇ ਗੱਡੀ ਚੜ੍ਹਾਈ ਗਈ।ਇਸ ਹਮਲੇ ਨੂੰ ਅੱਤਵਾਦੀ ਹਮਲਾ ਕਰਾਰ ਦੇਣਾ ਚਾਹੀਦਾ ਹੈ।ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕਰਨ ਪਹੁੰਚੇ ਹਨ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਇਸ ਹਮਲੇ ਦੀ ਜਾਂਚ ਕਿਸੇ ਸਟੇਟ ਇਨਵੈਸਟੀਗੇਸ਼ਨ ਟੀਮ ਤੋਂ ਨਾ ਕਰਵਾਈ ਜਾਵੇ।
ਇਹ ਵੀ ਪੜੋ:ਸੁਖਬੀਰ ਬਾਦਲ ਤੇ ਨਵਜੋਤ ਸਿੱਧੂ ਦਾ ਮੰਦਿਰਾਂ 'ਚ ਨਤਮਸਤਕ ਹੋਣਾ ਵਿਵਾਦਾਂ 'ਚ ਘਿਰਿਆ