ETV Bharat / city

ਲਾਰੈਂਸ ਬਿਸ਼ਨੋਈ ਦੇ ਰਿਮਾਂਡ ’ਚ ਵਾਧਾ, ਅੰਮ੍ਰਿਤਸਰ ਪੁਲਿਸ ਕਰੇਗੀ ਪੁੱਛਗਿਛ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਮੁਲਜ਼ਮ ਲਾਰੈਂਸ ਬਿਸ਼ਨੋਈ ਦੇ ਰਿਮਾਂਡ ਵਿੱਚ ਪੰਜ ਦਿਨਾਂ ਦਾ ਹੋਰ ਵਾਧਾ ਕਰ ਦਿੱਤਾ ਗਿਆ ਹੈ। ਲਾਰੈਂਸ ਨੂੰ ਬੁੱਧਵਾਰ ਸਵੇਰੇ 7 ਵਜੇ ਸਖ਼ਤ ਸੁਰੱਖਿਆ ਹੇਠ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਥੇ ਅਦਾਲਤ ਨੇ ਅੰਮ੍ਰਿਤਸਰ ਪੁਲਿਸ ਕੋਲ ਬਿਸ਼ਨੋਈ ਨੂੰ ਰਿਮਾਂਡ ’ਤੇ ਭੇਜ ਦਿੱਤਾ ਹੈ।

ਲਾਰੈਂਸ ਬਿਸ਼ਨੋਈ ਦੇ ਰਿਮਾਂਡ ’ਚ ਵਾਧਾ
ਲਾਰੈਂਸ ਬਿਸ਼ਨੋਈ ਦੇ ਰਿਮਾਂਡ ’ਚ ਵਾਧਾ
author img

By

Published : Jul 6, 2022, 9:47 AM IST

ਅੰਮ੍ਰਿਤਸਰ: ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਰਿਮਾਂਡ ’ਤੇ ਚੱਲ ਰਹੇ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਉਸਨੂੰ ਮਾਣਯੋਗ ਅਦਾਲਤ ਅੰਮ੍ਰਿਤਸਰ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਅੰਮ੍ਰਿਤਸਰ ਪੁਲਿਸ ਨੂੰ ਪੰਜ ਦਿਨ ਦਾ ਰਿਮਾਂਡ ਦਿੱਤਾ ਹੈ ਤੇ ਹੁਣ ਬਿਸ਼ਨੋਈ ਅੰਮ੍ਰਿਤਸਰ ਪੁਲਿਸ ਕੋਲ 11 ਤਰੀਕ ਤਕ ਪੁਲਿਸ ਰਿਮਾਂਡ ’ਤੇ ਹੈ।

ਇਹ ਵੀ ਪੜੋ: ਗੁੰਡਾਗਰਦੀ ਦਾ ਨੰਗਾ ਨਾਚ ! ਦਿਨ ਦਿਹਾੜੇ ਨੌਜਵਾਨ ਦਾ ਗੋਲੀਆਂ ਮਾਰਕੇ ਕਤਲ

ਇਸ ਮੌਕੇ ਡੀਜੀਪੀ ਪਰਮਿੰਦਰ ਸਿੰਘ ਭੰਡਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬਾਕੀ ਜ਼ਿਲ੍ਹਿਆ ਦੀ ਪੁਲਿਸ ਵੀ ਇਸ ਦੇ ਖਿਲਾਫ ਕੇਸਾਂ ਨੂੰ ਲੈ ਕੇ ਅਦਾਲਤ ਵਿੱਚ ਪੁੱਜੀ ਸੀ, ਪਰ ਅੰਮ੍ਰਿਤਸਰ ਪੁਲਿਸ ਨੂੰ ਇਸ ਦਾ 5 ਦਿਨ ਦਾ ਰਿਮਾਂਡ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸਾਡੀ ਜਾਂਚ ਟੀਮ ਲੱਗੀ ਹੋਈ ਹੈ ਜਿਹੜੇ ਵੀ ਕੇਸ ਵਿੱਚ ਹੱਥ ਹੋਇਆ ਇਸ ਸਬੰਧੀ ਪੁੱਛਗਿਛ ਕੀਤੀ ਜਾਵੇਗੀ। ਉਹਨਾਂ ਨੇ ਦੱਸਿਆ ਕਿ ਅੰਮ੍ਰਿਤਸਰ ਪੁਲਿਸ ਜੱਗੂ ਭਗਵਾਨਪੁਰੀਏ ਨੂੰ ਵੀ ਰਿਮਾਂਡ ’ਤੇ ਲੈ ਸਕਦੀ ਹੈ। ਉਨ੍ਹਾਂ ਕਿਹਾ ਕਿ ਸਾਬਕਾ ਵਿਧਾਇਕ ਜਾਂ ਮੰਤਰੀਆਂ ਤੋਂ ਫਿਰੌਤੀ ਵੀ ਮੰਗੀ ਗਈ ਸੀ, ਇਸ ਸਬੰਧੀ ਵੀ ਪੁੱਛਗਿੱਛ ਕੀਤੀ ਜਾਵੇਗੀ।

ਲਾਰੈਂਸ ਬਿਸ਼ਨੋਈ ਦੇ ਰਿਮਾਂਡ ’ਚ ਵਾਧਾ

ਦੁਬਾਰਾ ਖਰੜ ਕੀਤਾ ਜਾਵੇਗਾ ਤਬਦੀਲ: ਦੱਸ ਦਈਏ ਕਿ ਬੇਸ਼ੱਕ ਅੰਮ੍ਰਿਤਸਰ ਪੁਲਿਸ ਨੂੰ ਲਾਰੈਂਸ ਬਿਸ਼ਨੋਈ ਦਾ ਰਿਮਾਂਡ ਮਿਲਿਆ ਹੈ, ਪਰ ਸੁਰੱਖਿਆ ਦੇ ਮੱਦੇਨਜ਼ਰ ਉਨ੍ਹਾਂ ਨੂੰ ਮੁਹਾਲੀ ਸਥਿਤ ਐਸਟੀਐਫ ਦਫ਼ਤਰ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਅੰਮ੍ਰਿਤਸਰ ਪੁਲਿਸ ਨੇ ਲਾਰੈਂਸ ਦਾ ਮੁੜ ਰਿਮਾਂਡ ਹਾਸਲ ਕਰ ਲਿਆ ਹੈ ਤਾਂ ਉਸ ਨੂੰ ਮੁੜ ਖਰੜ ਸਥਿਤ ਐਸਟੀਐਫ ਦਫ਼ਤਰ ਭੇਜਿਆ ਜਾ ਰਿਹਾ ਹੈ।

ਅੰਮ੍ਰਿਤਸਰ ਪੁਲਿਸ ਨੇ ਪਹਿਲਾਂ ਵੀ ਲਾਰੈਂਸ ਬਿਸ਼ਨੋਈ ਦਾ ਰਿਮਾਂਡ ਕੀਤਾ ਸੀ ਹਾਸਲ: ਦੱਸ ਦੇਈਏ ਕਿ ਇਸ ਤੋਂ ਪਹਿਲਾਂ 28 ਜੂਨ ਨੂੰ ਰਾਣਾ ਕੰਧੋਵਾਲੀਆ ਕਤਲ ਕੇਸ ਦੀ ਜਾਂਚ ਲਈ ਅੰਮ੍ਰਿਤਸਰ ਪੁਲਿਸ ਨੇ ਲਾਰੈਂਸ ਬਿਸ਼ਨੋਈ ਦਾ ਰਿਮਾਂਡ ਹਾਸਲ ਕੀਤਾ ਸੀ। ਮੰਗਲਵਾਰ ਦੇਰ ਰਾਤ ਕਰੀਬ 10 ਵਜੇ ਅੰਮ੍ਰਿਤਸਰ ਲਿਆਂਦਾ ਗਿਆ। ਲਾਰੈਂਸ ਨੂੰ ਇੱਥੇ ਤਿੰਨ-ਪੱਧਰੀ ਸੁਰੱਖਿਆ ਪ੍ਰਣਾਲੀ ਤਹਿਤ ਰੱਖਿਆ ਗਿਆ ਸੀ।

ਰਾਣਾ ਕੰਧੋਵਾਲੀਆ ਕਤਲ ਕੇਸ ਦੀ ਜਾਂਚ: ਅੰਮ੍ਰਿਤਸਰ ਦੇ ਮਜੀਠਾ ਰੋਡ ਥਾਣੇ ਦੀ ਪੁਲਿਸ 3 ਅਗਸਤ 2021 ਨੂੰ ਹੋਏ ਰਾਣਾ ਕੰਧੋਵਾਲੀਆ ਕਤਲ ਕੇਸ ਦੀ ਜਾਂਚ ਲਈ ਲਾਰੈਂਸ ਦਾ ਰਿਮਾਂਡ ਲੈ ਰਹੀ ਹੈ। ਜ਼ਿਕਰਯੋਗ ਹੈ ਕਿ ਰਾਣਾ ਕੰਧੋਵਾਲੀਆ ਦਾ ਅੰਮ੍ਰਿਤਸਰ ਦੇ ਸਰਕੂਲਰ ਰੋਡ 'ਤੇ ਸਥਿਤ ਕੇਡੀ ਹਸਪਤਾਲ 'ਚ ਰਾਤ ਸਮੇਂ ਕਤਲ ਕਰ ਦਿੱਤਾ ਗਿਆ ਸੀ।

ਇਹ ਵੀ ਪੜੋ: ਮੰਤਰੀ ਮੰਡਲ ਦੇ ਵਿਸਥਾਰ ਤੋਂ ਬਾਅਦ ਪਹਿਲੀ ਕੈਬਨਿਟ ਮੀਟਿੰਗ ਅੱਜ

ETV Bharat Logo

Copyright © 2024 Ushodaya Enterprises Pvt. Ltd., All Rights Reserved.