ਅੰਮ੍ਰਿਤਸਰ: ਪੰਜਾਬ ਵਿਧਾਨ ਸਭਾ ਦੇ ਵਿੱਚ ਕਾਂਗਰਸ ਪਾਰਟੀ ਵੱਲੋਂ ਵਿਰੋਧੀ ਧਿਰ ਦੇ ਨੇਤਾ ਅਤੇ ਵਿਧਾਨ ਸਭਾ ਹਲਕਾ ਕਾਦੀਆਂ ਤੋਂ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਵਿਖੇ ਪਹੁੰਚੇ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਐਤਵਾਰ ਦੁਪਹਿਰ ਕਰੀਬ ਇੱਕ ਵਜੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਵਿਖੇ ਪੁੱਜੇ ਅਤੇ ਇਸ ਦੌਰਾਨ ਉਨ੍ਹਾਂ ਡੇਰਾ ਬਿਆਸ ਮੁੱਖੀ ਬਾਬਾ ਗੁਰਿੰਦਰ ਸਿੰਘ ਢਿਲੋਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਹਾਲ ਚਾਲ ਜਾਣਿਆ।
ਇਹ ਵੀ ਪੜੋ: ਰਾਮ ਰਹੀਮ ਅਸਲੀ ਜਾਂ ਨਕਲੀ: ਹਾਈਕੋਰਟ ’ਚ ਸੋਮਵਾਰ ਨੂੰ ਹੋਵੇਗੀ ਸੁਣਵਾਈ, ਡੇਰਾ ਸਮਰਥਕਾਂ ਨੇ ਪਾਈ ਹੈ ਪਟੀਸ਼ਨ
ਜਾਣਕਾਰੀ ਅਨੁਸਾਰ ਪ੍ਰਤਾਪ ਸਿੰਘ ਬਾਜਵਾ ਕਰੀਬ ਇੱਕ ਘੰਟਾ ਡੇਰਾ ਬਿਆਸ ਅੰਦਰ ਰਹੇ ਅਤੇ ਫਿਰ ਵਾਪਿਸ ਪਰਤ ਗਏ ਸਨ। ਜ਼ਿਕਰਯੋਗ ਹੈ ਕਿ ਬੀਤੇ ਦਿਨਾਂ ਦੌਰਾਨ ਡੇਰਾ ਬਿਆਸ ਮੁੱਖੀ ਬਾਬਾ ਗੁਰਿੰਦਰ ਸਿੰਘ ਢਿਲੋਂ ਦੀ ਤਬੀਅਤ ਠੀਕ ਨਹੀਂ ਸੀ ਅਤੇ ਡਾਕਟਰਾਂ ਵਲੋਂ ਉਹਨਾਂ ਨੂੰ ਆਰਾਮ ਕਰਨ ਦੀ ਸਲਾਹ ਦਿਤੀ ਗਈ ਸੀ, ਜਿਸ ਤੋਂ ਬਾਅਦ ਡੇਰਾ ਬਿਆਸ ਦੇ ਸ਼ਰਧਾਲਆਂ ਵਲੋਂ ਵੀ ਡੇਰਾ ਬਿਆਸ ਮੁੱਖੀ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕੀਤੀ ਗਈ।ਦੱਸਿਆ ਜਾ ਰਿਹਾ ਹੈ ਕਿ ਹੁਣ ਬਾਬਾ ਗੁਰਿੰਦਰ ਸਿੰਘ ਢਿਲੋਂ ਦੀ ਸਿਹਤ ਕੁਝ ਹੱਦ ਤੱਕ ਠੀਕ ਹੈ।
ਇਹ ਵੀ ਪੜੋ: ਪਾਕਿ ਵਿੱਚ ਬੱਸ ਡਿੱਗੀ ਖਾਈ 'ਚ, 19 ਦੀ ਮੌਤ, ਕਈ ਯਾਤਰੀ ਹੋਏ ਜ਼ਖ਼ਮੀ