ETV Bharat / city

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ 'ਚ ਲਾਈਟ ਐਂਡ ਸਾਊਂਡ ਸ਼ੋਅ ਦਾ ਆਯੋਜਨ - ਅੰਮ੍ਰਿਤਸਰ 'ਚ ਲਾਈਟ ਐਂਡ ਸਾਊਂਡ ਸ਼ੋਅ

ਅੰਮ੍ਰਿਤਸਰ 'ਚ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਗਿਆ। ਇਸ ਸ਼ੋਅ 'ਚ ਲੋਕਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਧਾਰਮਿਕ ਸਹਿਣਸ਼ੀਲਤਾ ਤੇ ਭਾਈਚਾਰਕ ਸਾਂਝ ਨੂੰ ਕਾਇਮ ਕਰਨ ਦੀ ਸਿੱਖਿਆਵਾਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ।

ਅੰਮ੍ਰਿਤਸਰ 'ਚ ਲਾਈਟ ਐਂਡ ਸਾਊਂਡ ਸ਼ੋਅ
ਅੰਮ੍ਰਿਤਸਰ 'ਚ ਲਾਈਟ ਐਂਡ ਸਾਊਂਡ ਸ਼ੋਅ
author img

By

Published : Feb 10, 2020, 10:47 AM IST

ਅੰਮ੍ਰਿਤਸਰ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਣਜੀਤ ਐਵਨਿਉ 'ਚ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਗਿਆ। ਇਸ ਰਾਹੀਂ ਸੰਗਤ ਰੂਹਾਨੀ ਰੰਗ 'ਚ ਰੰਗੀ ਗਈ। ਇਸ ਮੌਕੇ ਪੰਜਾਬ ਦੇ ਕੈਬਿਨੇਟ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਵੀ ਸ਼ਿਰਕਤ ਕੀਤੀ।

ਅੰਮ੍ਰਿਤਸਰ 'ਚ ਲਾਈਟ ਐਂਡ ਸਾਊਂਡ ਸ਼ੋਅ

ਇਸ ਮੌਕੇ ਕੈਬਿਨੇਟ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬੇ 'ਚ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਜਾ ਰਹੇ ਹਨ। ਇਸ ਦੀ ਸੂਬਾ ਵਾਸੀਆਂ ਵੱਲੋਂ ਸ਼ਲਾਘਾ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਇਸ ਸ਼ੋਅ ਰਾਹੀਂ ਗੁਰੂ ਸਾਹਿਬ ਦੇ ਧਾਰਮਿਕ ਸਹਿਣਸ਼ੀਲਤਾ ਤੇ ਭਾਈਚਾਰਕ ਸਾਂਝ ਨੂੰ ਕਾਇਮ ਕਰਨ ਦੀਆਂ ਸਿੱਖਿਆਵਾਂ ਬਾਰੇ ਦੱਸਿਆ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਇਸ ਉਪਰਾਲੇ ਰਾਹੀਂ ਪੰਜਾਬ ਸਰਕਾਰ ਵੱਲੋਂ ਗੁਰੂ ਸਾਹਿਬ ਦਾ ਸਰਬ ਸਾਂਝੀਵਾਲਤਾ ਦਾ ਸੁਨੇਹਾ ਵੀ ਦਿੱਤਾ ਜਾ ਰਿਹਾ ਹੈ। ਇਸ ਰਾਹੀਂ ਨੌਜਵਾਨਾਂ ਅਤੇ ਲੋਕਾਂ ਨੂੰ ਗੁਰੂ ਸਾਹਿਬ ਦੀ ਸਿੱਖਿਆਵਾਂ ਅਤੇ ਇਤਿਹਾਸ ਨਾਲ ਜੋੜਿਆ ਜਾ ਸਕੇਗਾ। ਉਨ੍ਹਾਂ ਨੇ ਦੱਸਿਆ ਕਿ ਇਸ ਲਾਈਟ ਐਂਡ ਸਾਊਂਡ ਸ਼ੋਅ ਨੂੰ ਬਹੁਤ ਹੀ ਬਾਰੀਕੀ ਨਾਲ ਡਿਜ਼ਾਇਨ ਕੀਤਾ ਗਿਆ ਹੈ। ਇਹ ਪ੍ਰੋਗਰਾਮ ਗੁਰੂ ਸਾਹਿਬ ਦੇ ਪਾਣੀ, ਹਵਾ ਅਤੇ ਧਰਤੀ ਨੂੰ ਬਚਾਉਣ ਦੇ ਸਿਧਾਂਤ 'ਤੇ ਰੂਪਮਾਨ ਹੈ।

ਉੱਥੇ ਹੀ ਸ਼ੋਅ ਦੇਖਣ ਪਹੁੰਚੇ ਲੋਕਾਂ ਅਤੇ ਬੱਚਿਆਂ ਨੇ ਸਰਕਾਰ ਵੱਲੋਂ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਲਾਈਟ ਐਂਡ ਸਾਊਂਡ ਸ਼ੋਅ ਨੂੰ ਬਹੁਤ ਹੀ ਵਧੀਆ ਢੰਗ ਦੇ ਨਾਲ ਡਿਜ਼ਾਇਨ ਕੀਤਾ ਗਿਆ ਹੈ ਜਿਸ ਵਿੱਚ ਗੁਰੂ ਸਾਹਿਬ ਦੇ ਜੀਵਨ ਕਾਲ ਦੇ ਨਾਲ-ਨਾਲ ਉਨ੍ਹਾਂ ਵੱਲੋਂ ਸਮਾਜਿਕ ਸੁਧਾਰ ਲਈ ਕੀਤੀਆਂ ਗਈਆਂ ਚਾਰ ਉਦਾਸੀਆਂ ਅਤੇ ਪਾਣੀ, ਹਵਾ ਅਤੇ ਧਰਤੀ ਨੂੰ ਬਚਾਉਣ ਦੇ ਸਿਧਾਂਤਾਂ ਨੂੰ ਦੱਸਿਆ ਗਿਆ ਹੈ। ਲਾਈਟ ਐਂਡ ਸਾਊਂਡ ਸ਼ੋਅ ਦੇ ਦੁਆਰਾ ਅਤਿ ਆਧੁਨਿਕ ਅਤੇ ਲੇਜ਼ਰ ਸ਼ੋਅ ਦੇ ਦੁਆਰਾ ਗੁਰੂ ਸਾਹਿਬ ਦੇ ਜੀਵਨ, ਵਿਸ਼ਵ ਸ਼ਾਂਤੀ, ਮਾਨਵਤਾ ਦੀ ਭਲਾਈ ਸੰਦੇਸ਼ ਦੇ ਦ੍ਰਿਸ਼ਾਂ ਨੂੰ ਦਿਖਾਇਆ ਗਿਆ।

Intro:550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅ ਦੌਰਾਨ ਸੰਗਤਾਂ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਤ ਸਾਖ਼ੀਆਂ ਨੂੰ ਸਟੇਜ 'ਤੇ ਰੂਪਮਾਨ ਹੁੰਦਾ ਵੇਖਿਆ
• ਨਵੀਂ ਪੀੜ•ੀ ਨੂੰ ਗੁਰੂ ਜੀ ਦੇ ਜੀਵਨ ਫਲਸਫ਼ੇ, ਉਨਾਂ ਦੀਆਂ ਸਿੱਖਿਆਵਾਂ ਦੀ ਜਾਣਕਾਰੀ ਦੇਣ ਲਈ ਤਿਆਰ ਕਰਵਾਇਆ ਸ਼ੋਅ-ਸੋਨੀBody:ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ, ਪੰਜਾਬ ਸਰਕਾਰ ਵੱਲੋਂ ਰਣਜੀਤ ਐਵੀਨਿਊ ਵਿਖੇ ਕਰਵਾਏ ਜਾ ਰਹੇ ਲਾਈਟ ਐਂਡ ਸਾਊਂਡ ਪ੍ਰੋਗਰਾਮ ਵਿੱਚ ਬੀਤੀ ਸ਼ਾਮ ਵੱਡੀ ਗਿਣਤੀ 'ਚ ਸੰਗਤਾਂ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਤ ਸਾਖ਼ੀਆਂ ਨੂੰ ਸਟੇਜ 'ਤੇ ਰੂਪਮਾਨ ਹੁੰਦਾ ਵੇਖਿਆ। ਆਵਾਜ਼ ਤੇ ਰੌਸ਼ਨੀਆਂ 'ਤੇ ਅਧਾਰਤ ਇਸ ਪ੍ਰੋਗਰਾਮ ਦੇ ਅੱਜ ਦੇ ਸ਼ੋਅ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਦੇ ਪ੍ਰੇਰਕ ਪ੍ਰਸੰਗ ਵੇਖੇ।
ਇਸ ਮੌਕੇ ਸੰਗਤਾਂ ਵਿੱਚ ਪਹੁੰਚੇ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਸ੍ਰੀ ਓ ਪੀ ਸੋਨੀ ਨੇ ਕਿਹਾ ਕਿ ਗੁਰੂ ਜੀ ਦੇ ਸਮੁੱਚੇ ਜੀਵਨ ਤੋਂ ਸਾਨੂੰ ਆਦਰਸ਼ ਜੀਵਨ ਜਾਚ ਦੀ ਸੋਝੀ ਮਿਲਦੀ ਹੈ। ਉਨਾਂ ਨੇ ਕਿਹਾ ਕਿ ਗੁਰੂ ਜੀ ਦੇ ਜੀਵਨ ਦੀ ਹਰੇਕ ਘਟਨਾ ਤੋਂ ਸਾਨੂੰ ਸਿੱਖਿਆ ਮਿਲਦੀ ਹੈ। ਉਨਾਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਾਡੀ ਨਵੀਂ ਪੀੜ•ੀ ਨੂੰ ਗੁਰੂ ਜੀ ਦੇ ਜੀਵਨ ਫਲਸਫ਼ੇ, ਉਨਾਂ ਦੀਆਂ ਸਿੱਖਿਆਵਾਂ ਦੀ ਜਾਣਕਾਰੀ ਦੇਣ ਲਈ ਇਹ ਸ਼ੋਅ ਤਿਆਰ ਕਰਵਾਇਆ ਗਿਆ ਹੈ ਅਤੇ ਸਾਨੂੰ ਸਾਰਿਆਂ ਨੂੰ ਇਹ ਸ਼ੋਅ ਵੇਖਣਾ ਚਾਹੀਦਾ ਹੈ।Conclusion:ਉਹਨਾਂ ਕਿਹਾ ਕਿ ਇਸ ਸ਼ੋਅ ਰਾਹੀਂ ਗੁਰੂ ਸਾਹਿਬ ਦੇ ਧਾਰਮਿਕ ਸਹਿਣਸ਼ੀਲਤਾ ਅਤੇ ਭਾਈਚਾਰਕ ਸਾਂਝ ਕਾਇਮ ਕਰਨ ਦੀਆਂ ਸਿੱਖਿਆਵਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਇਸ ਉਪਰਾਲੇ ਰਾਹੀਂ ਪੰਜਾਬ ਸਰਕਾਰ ਵਲੋਂ ਗੁਰੂ ਸਾਹਿਬ ਦਾ ਸਰਬ ਸਾਂਝੀਵਾਲਤਾ ਦਾ ਸੁਨੇਹਾ ਵੀ ਫੈਲਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਬਹੁਤ ਹੀ ਬਾਰੀਕਬੀਨੀ ਨਾਲ ਡਿਜ਼ਾਇਨ ਕੀਤਾ ਇਹ ਪ੍ਰੋਗਰਾਮ ਗੁਰੂ ਸਾਹਿਬ ਦੇ ਪਾਣੀ, ਹਵਾ ਅਤੇ ਧਰਤੀ ਨੂੰ ਬਚਾਉਣ ਦੇ ਸਿਧਾਂਤ ਨੂੰ ਵੀ ਰੂਪਮਾਨ ਕਰ ਰਿਹਾ ਹੈ। ਉਨਾਂ ਕਿਹਾ ਕਿ ਗੁਰੂ ਸਾਹਿਬ ਵਲੋਂ ਸਮਾਜ ਦੀ ਇਕਜੁੱਟਤਾ ਦਾ ਦਿਖਾਇਆ ਸਿਧਾਂਤ ਸਮਾਜਿਕ ਬੁਰਾਈਆਂ ਖਿਲਾਫ਼ ਹਮੇਸ਼ਾਂ ਮਨੁੱਖਤਾ ਦਾ ਰਾਹ ਦਸੇਰਾ ਬਣਿਆ ਰਹੇਗਾ।
ਸ਼ੋਅ ਦੇ ਪਹਿਲੇ ਦਿਨ ਹੀ ਸੰਗਤ ਨੇ ਅਤਿ ਆਧੁਨਿਕ ਤਕਨੀਕਾਂ ਤੇ ਲੇਜ਼ਰ ਸ਼ੋਅ ਰਾਹੀਂ ਗੁਰੂ ਸਾਹਿਬ ਦੇ ਜੀਵਨ, ਵਿਸ਼ਵ ਸ਼ਾਂਤੀ, ਸਰਬੱਤ ਦੇ ਭਲੇ ਦੇ ਸੁਨੇਹੇ ਨੂੰ ਰੂਪਮਾਨ ਹੁੰਦਿਆਂ ਦੇਖਿਆ।ਇਸ ਸ਼ੋਅ ਵਿੱਚ ਵੀ ਵੱਡੀ ਗਿਣਤੀ ਵਿੱਚ ਸੰਗਤ ਨੇ ਹਾਜ਼ਰੀ ਅਤੇ ਲੋਕਾਂ ਨੇ ਆਪਣੇ ਪਰਿਵਾਰਾਂ ਸਮੇਤ ਸ਼ਿਰਕਤ ਕੀਤੀ।
ਦੱਸਣਯੋਗ ਹੈ ਕਿ ਕੱਲ 10 ਫਰਵਰੀ ਨੂੰ ਵੀ ਲਾਈਟ ਐਂਡ ਸਾਊਂਡ ਸੋਅ ਦੇ ਦੋ ਸ਼ੋਅ ਕ੍ਰਮਵਾਰ 6 ਅਤੇ 7 ਵਜੇ ਹੋਣਗੇ। ਇਸ ਤੋਂ ਇਲਾਵਾ ਸਵੇਰ ਤੋਂ ਸ਼ਾਮ ਪੰਜ ਵਜੇ ਤੱਕ ਡਿਜ਼ੀਟਲ ਮਿਊਜ਼ੀਅਮ ਲੋਕਾਂ ਲਈ ਖੁੱਲਾ ਰਹੇਗਾ।
ਬਾਈਟ: ਓਮ ਪ੍ਰਕਾਸ਼ ਸੋਨੀ ਕੈਬਿਨੇਟ ਮੰਤਰੀ
ETV Bharat Logo

Copyright © 2025 Ushodaya Enterprises Pvt. Ltd., All Rights Reserved.