ਅੰਮ੍ਰਿਤਸਰ:ਬਿਕਰਮ ਸਿੰਘ ਮਜੀਠੀਆ ਵੱਲੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਨਵਜੋਤ ਸਿੰਘ ਸਿੱਧੂ 'ਤੇ ਜੰਮ ਕੇ ਤੰਜ ਕਸੇ ਗਏ। ਉਨ੍ਹਾਂ ਨਵਜੋਤ ਸਿੰਘ ਸਿੱਧੂ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਸਿੱਧੂ ਜੇਕਰ ਹਾਰਦੇ ਨੇ ਤਾਂ ਸਭ ਤੋਂ ਪਹਿਲਾਂ ਉਹ ਪਾਕਿਸਤਾਨ ਪੁੱਜਣਗੇ।
ਬਿਕਰਮ ਸਿੰਘ ਮਜੀਠੀਆ ਅਤੇ ਸਿੱਧੂ ਦੇ ਵਿੱਚ ਚੱਲ ਰਹੀ ਤਲਖਬਾਜ਼ੀ ਹੁਣ ਲਗਾਤਾਰ ਜ਼ੁਬਾਨੀ ਜੰਗ ਵਿਚ ਬਦਲਦੀ ਹੋਈ ਨਜ਼ਰ ਆ ਰਹੀ ਹੈ। ਜਿੱਥੇ ਇਕ ਪਾਸੇ ਨਵਜੋਤ ਸਿੰਘ ਸਿੱਧੂ ਬਿਕਰਮ ਸਿੰਘ ਮਜੀਠੀਆ ਉੱਤੇ ਤੰਜ ਕੱਸਦੇ ਨੇ ਉਸ ਦੇ ਦੂਸਰੇ ਪਾਸੇ ਬਿਕਰਮ ਸਿੰਘ ਮਜੀਠੀਆ ਵੀ ਇੱਟ ਦਾ ਜਵਾਬ ਪੱਥਰ ਵਾਂਗੂ ਦਿੰਦੇ ਹੋਏ ਨਜ਼ਰ ਆ ਰਹੇ ਹੈ।
ਬਿਕਰਮ ਸਿੰਘ ਮਜੀਠੀਆ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਗਿਆ ਕਿ ਜੇਕਰ ਨਵਜੋਤ ਸਿੰਘ ਸਿੱਧੂ ਆਪਣੇ ਹਲਕੇ ਵਿੱਚ ਆਉਂਦੇ ਹਨ ਉਹ ਸਭ ਤੋਂ ਪਹਿਲਾਂ ਪਾਕਿਸਤਾਨ ਜਾਣਗੇ ਕਿਉਂਕਿ ਦਿੱਲੀ ਬਹੁਤ ਦੂਰ ਹੈ ਉੱਥੇ ਨਾਲ ਹੀ ਕਿਹਾ ਕਿ ਗਾਂਧੀ ਪਰਿਵਾਰ ਜੇਕਰ ਸ੍ਰੀ ਗੁਰੂ ਗੁਰੂ ਗ੍ਰੰਥ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਗੋਲੀ ਚਲਾ ਸਕਦਾ ਹੈ ਤਾਂ ਉਨ੍ਹਾਂ ਦੇ ਕਾਰਕੁੰਨ ਮੁਹੰਮਦ ਮੁਸਤਫਾ ਵਰਗੇ ਸ੍ਰੀ ਗੁਰੂ ਗ੍ਰੰਥ ਸਾਹਿਬ ਉੱਤੇ ਕੋਈ ਵੀ ਟਿੱਪਣੀ ਕਰ ਸਕਦੇ ਹਨ।
ਉਨ੍ਹਾਂ ਕਿਹਾ ਕਿ ਉਹ ਚਾਹੁੰਦੇ ਹਨ ਕਿ ਪ੍ਰਸ਼ਾਸਨ ਇਸ ਉਤੇ ਜ਼ਰੂਰ ਕੋਈ ਨਾ ਕੋਈ ਕਾਰਵਾਈ ਕਰੇ। ਉਥੇ ਹੀ ਬਿਕਰਮ ਸਿੰਘ ਮਜੀਠੀਆ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਜਲਦ ਹੀ ਕਾਂਗਰਸ ਪਾਰਟੀ ਦੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਦਿਨੇਸ਼ ਬੱਸੀ ਦੀ ਉਨ੍ਹਾਂ ਦੀ ਪਾਰਟੀ ਵਿੱਚ ਸ਼ਾਮਿਲ ਹੋ ਸਕਦੇ ਹਨ ਅਤੇ ਉਸ ਤੋਂ ਬਾਅਦ ਨਵਜੋਤ ਕੌਰ ਸਿੱਧੂ ਵੀ ਜ਼ਰੂਰ ਅਕਾਲੀ ਦਲ ਵਿੱਚ ਸ਼ਾਮਲ ਹੋਣਗੇ।
ਜ਼ਿਕਰਯੋਗ ਹੈ ਕਿ ਲਗਾਤਾਰ ਹੀ ਬਿਕਰਮ ਸਿੰਘ ਮਜੀਠੀਆ ਅਤੇ ਨਵਜੋਤ ਸਿੰਘ ਸਿੱਧੂ ਦੀ ਜ਼ੁਬਾਨੀ ਜੰਗ ਤੇਜ਼ ਹੁੰਦੀ ਹੋਈ ਨਜ਼ਰ ਆ ਰਹੀ ਹੈ ਅਤੇ ਬਿਕਰਮ ਸਿੰਘ ਮਜੀਠੀਆ ਜਿੱਥੇ ਨਵਜੋਤ ਸਿੰਘ ਸਿੱਧੂ ਉੱਤੇ ਤੰਜ ਕੱਸਦੇ ਹੋਏ ਨਜ਼ਰ ਆ ਰਹੇ ਹਨ ਅਤੇ ਬਿਕਰਮ ਸਿੰਘ ਮਜੀਠੀਆ ਵੱਲੋਂ ਵੀ ਸਿੱਧੂ ਦਾ ਜਵਾਬ ਦਿੱਤਾ ਜਾ ਰਿਹਾ ਹੈ ਹੁਣ ਦੇਖਣਾ ਹੋਵੇਗਾ ਕਿ ਆਉਣ ਵਾਲੇ ਸਮੇਂ ਵਿਚ ਕਿਸ ਉਮੀਦਵਾਰ ਤੇ ਲੋਕ ਈਸਟ ਹਲਕੇ ਦੇ ਭਰੋਸਾ ਜਤਾਉਂਦੇ ਹਨ ਅਤੇ ਇਸ ਨੂੰ ਜਿੱਤ ਦਾ ਤਾਜ ਪਾ ਕੇ ਵਿਧਾਨ ਸਭਾ ਚ ਭੇਜਦੇ ਹਨ।
ਇਹ ਵੀ ਪੜ੍ਹੋ:ਦਲਬਦਲੀ:ਕਈਆਂ ਨੂੰ ਰਾਸ ਆਈ ਤੇ ਕਈਆਂ ਹੱਥ ਲੱਗੀ ਨਮੋਸ਼ੀ