ਅੰਮ੍ਰਿਤਸਰ : ਬੀਤੇ ਕੁੱਝ ਦਿਨ ਪਹਿਲਾਂ ਖਾਲਸਾ ਕਾਲਜ ਦੇ ਬਾਹਰ ਦੋ ਨੌਜਵਾਨਾਂ ਵਿੱਚ ਆਪਸੀ ਤਕਰਾਰ ਹੋਣ ਤੋਂ ਬਾਅਦ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਤਰ੍ਹਾਂ ਦਾ ਮਾਮਲਾ ਅੰਮ੍ਰਿਤਸਰ ਦੇ ਬਾਬਾ ਬਕਾਲੇ ਨੇੜੇ ਵੀ ਸਾਹਮਣੇ ਆਇਆ ਹੈ। ਜਿੱਥੇ ਕਿ ਨੌਜਵਾਨ ਦਾ ਮੋਟਰਸਾਈਕਲ ਟਕਰਾਉਣ ਨਾਲ ਦੋਵੇਂ ਨੌਜਵਾਨਾਂ ਵਿੱਚ ਬਹਿਸਬਾਜ਼ੀ ਤੋਂ ਬਾਅਦ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ।
ਅੰਮ੍ਰਿਤਸਰ ਦੇ ਬਾਬਾ ਬਕਾਲਾ ਨੇੜੇ ਵਾਪਰੇ ਸੜਕ ਹਾਦਸੇ ਤੋਂ ਬਾਅਦ ਗੁੱਸੇ 'ਚ ਆਏ ਬਾਈਕ ਸਵਾਰਾਂ ਨੇ ਕਾਰ ਸਵਾਰ 19 ਸਾਲਾ ਰਿਸ਼ੀਵੰਸ਼ ਸਿੰਘ ਦੇ ਸਿਰ 'ਚ ਗੋਲੀ ਮਾਰ ਦਿੱਤੀ। ਘਟਨਾ ਨੂੰ ਅੰਜ਼ਾਮ ਦੇਣ ਤੋਂ ਬਾਅਦ ਦੋਵੇਂ ਬਾਈਕ ਸਵਾਰ ਮੌਕੇ ਤੋਂ ਫਰਾਰ ਹੋ ਗਏ। ਰਿਸ਼ੀ ਨੂੰ ਉਸ ਦੇ ਦੋ ਦੋਸਤਾਂ ਨੇ ਕਿਸੇ ਤਰ੍ਹਾਂ ਨਾਲ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ। ਜ਼ਖਮੀ ਨੌਜਵਾਨ ਦੇ ਪਿਤਾ ਹਰਪਾਲ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਰਿਸ਼ੀਵੰਸ਼ ਆਪਣੇ ਦੋ ਦੋਸਤਾਂ ਨਾਲ ਕਾਰ 'ਚ ਕਿਸੇ ਦੋਸਤ ਦੇ ਵਿਆਹ 'ਚ ਸ਼ਾਮਲ ਹੋਣ ਲਈ ਗਿਆ ਸੀ।
ਵਾਪਸੀ ਵੇਲੇ ਉਨ੍ਹਾਂ ਦੀ ਕਾਰ ਕਿਸੇ ਬਾਈਕ ਸਵਾਰ 'ਚ ਜਾ ਵੱਜੀ ਘਟਨਾ ਤੋਂ ਬਾਅਦ ਕਿਸੇ ਨੇ ਕਾਰ ਸਵਾਰ ਨੌਜਵਾਨ ਨੇ ਭਜਾਉਣ ਦੀ ਕੋਸ਼ਿਸ਼ ਕੀਤੀ ਪਰ ਮੁਲਜ਼ਮਾਂ ਨੇ ਪਿੱਛਾ ਕਰ ਕੇ ਕਾਰ 'ਤੇ ਗੋਲੀਆਂ ਚਲਾ ਦਿੱਤੀਆਂ। ਇੱਕ ਗੋਲੀ ਰਿਸ਼ੀ ਦੇ ਸਿਰ 'ਚ ਲੱਗੀ ਉੱਤੇ ਮੁਲਜ਼ਮ ਫਰਾਰ ਹੋ ਗਿਆ। ਇਸ ਮੌਕੇ ਮੌਜੂਦ ਦੋਸਤਾਂ ਨੇ ਉਸ ਨੂੰ ਕਿਸੇ ਤਰ੍ਹਾਂ ਨਾਲ ਉਸ ਨੂੰ ਹਸਪਤਾਲ ਪਹੁੰਚਾਇਆ।
ਦੂਜੇ ਪਾਸੇ ਮੌਕੇ ਉੱਤੇ ਪਹੁੰਚੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲਾ ਦਰਜ ਕਰ ਲਿਆ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੌਰਾਨ ਪੁਲਿਸ ਅਧਿਕਾਰੀ ਪੱਤਰਕਾਰਾਂ ਦੇ ਸਵਾਲਾਂ ਤੋਂ ਬਚਦੇ ਹੋਏ ਸਾਫ ਦਿਖਾਈ ਦਿੱਤੇ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਇਸ ਸਮੇਂ ਲਾਈਨ ਆਰਡਰ ਦੀ ਸਥਿਤੀ ਬਦ ਤੋਂ ਬਦਤਰ ਹੁੰਦੀ ਦਿਖਾਈ ਦੇ ਰਹੀ ਹੈ। ਅੱਜ-ਕੱਲ੍ਹ ਦੇ ਨੌਜਵਾਨਾਂ ਵਿੱਚ ਬਰਦਾਸ਼ਤ ਸ਼ਕਤੀ ਇਕਦਮ ਖ਼ਤਮ ਹੁੰਦੀ ਨਜ਼ਰ ਆ ਰਹੀ ਹੈ। ਛੋਟੀ-ਛੋਟੀ ਗੱਲ ਉੱਤੇ ਨੌਜਵਾਨ ਇੱਕ-ਦੂਜੇ ਨੂੰ ਮਰਨ ਮਰਾਉਣ ਉੱਤੇ ਉਤਰ ਆਉਂਦੇ ਹਨ। ਜਿਸ ਦਾ ਉਦਾਹਰਨ ਅੰਮ੍ਰਿਤਸਰ ਦੇ ਬਾਬਾ ਬਕਾਲਾ ਵਿੱਚ ਦੇਖਣ ਨੂੰ ਮਿਲਿਆ ਹੈ।
ਇਹ ਵੀ ਪੜ੍ਹੋ : ਅਣਪਛਾਤੇ ਵਿਅਕਤੀਆਂ ਨੇ ਪਿੰਡ ਬੰਬੀਹਾ ਭਾਈ ਵਿਖੇ ਕਿਸਾਨ ’ਤੇ ਚਲਾਈਆਂ ਗੋਲੀਆਂ