ਅੰਮ੍ਰਿਤਸਰ: ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸ਼ਿਸ਼ੋਦਿਆ ਤੇ ਪੰਜਾਬ ਦੇ ਆਪ ਇੰਚਾਰਜ ਜਰਨੈਲ ਸਿੰਘ ਸੱਚਖੰਡ ਹਰਿਮੰਦਰ ਸਾਹਿਬ ਨਤਮਸਤਕ ਹੋਏ ਹਨ। ਉਨ੍ਹਾਂ ਦੇ ਨਾਲ ਜ਼ਿਲ੍ਹਾ ਪ੍ਰਧਾਨ ਵਕੀਲ ਪਰਮਿੰਦਰ ਸਿੰਘ ਸੇਠੀ, ਡਾ. ਇੰਦਰਪਾਲ ਸਿੰਘ ਆਦਿ ਮੌਜੂਦ ਸੀ।
ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
ਇਸ ਮੌਕੇ ਉਨ੍ਹਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਹੈ। ਉਨ੍ਹਾਂ ਨੇ ਦਿੱਲੀ ਦੀ ਬਰੂਹਾਂ 'ਤੇ ਚੱਲ ਰਹੇ ਕਿਸਾਨੀ ਅੰਦੋਲਨ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਹੈ। ਜ਼ਿਕਰਯੋਗ ਹੈ ਕਿ ਅੱਜ ਨਿਗਮ ਚੋਣਾਂ ਦੇ ਪ੍ਰਚਾਰ ਦਾ ਆiਖ਼ਰੀ ਦਿਨ ਵੀ ਹੈ।
ਪੱਤਰਕਾਰਾਂ ਨਾਲ ਗੱਲ ਕਰਦੇ ਉਨ੍ਹਾਂ ਨੇ ਕਿਹਾ ਕਿ ਰੂਹਾਨਿਅਤ ਵਾਲੀ ਥਾਂ ਆ ਕੇ ਉਨ੍ਹਾਂ ਦੇ ਮਨ ਨੂੰ ਸ਼ਾਂਤੀ ਮਿਲਦੀ ਹੈ।