ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਿਥੇ ਸ੍ਰੀ ਗੁਰੂ ਤੇਗ ਬਹਾਦਰ ਦੇ 401 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੱਗ ਅਲੱਗ ਪ੍ਰੋਗਰਾਮ ਉਲੀਕੇ ਗਏ, ਉੱਥੇ ਹੀ ਅੱਜ ਬੁੱਧਵਾਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਚੋਂ ਇਕ ਅਲੌਕਿਕ ਨਗਰ ਕੀਰਤਨ ਵੀ ਕੱਢਿਆ ਗਿਆ। ਉੱਥੇ ਹੀ ਇਸ ਨਗਰ ਕੀਰਤਨ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਰਧਾਲੂ ਵੱਲੋਂ ਸ਼ਿਰਕਤ ਕੀਤੀ ਗਈ।
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾਂ ਪ੍ਰਕਾਸ਼ ਪੁਰਬ ਸ਼ਤਾਬਦੀ ਵਰ੍ਹੇ ਦੀ ਸੰਪੂਰਨਤਾ ਅਤੇ 401ਵੇਂ ਪ੍ਰਕਾਸ਼ ਪੁਰਬ ਸਬੰਧੀ 401 ਵਾਂ ਪ੍ਰਕਾਸ਼ ਪੁਰਬ ਅੰਮ੍ਰਿਤਸਰ ਵਿੱਚ ਗੁਰੂ ਕੇ ਮਹਿਲ ਵਿਚ ਮਨਾਇਆ ਜਾ ਰਿਹਾ। ਜਿਸ ਤੋਂ ਪਹਿਲਾਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਚੋਂ ਇਕ ਅਲੌਕਿਕ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਕੱਢਿਆ ਗਿਆ, ਉਥੇ ਹੀ ਗਿਆਨੀ ਜਗਤਾਰ ਸਿੰਘ ਹੈੱਡ ਗ੍ਰੰਥੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਨੇ ਕਿਹਾ ਕਿ ਸਾਨੂੰ ਗੁਰੂ ਦਿਖਾਏ ਹੋਏ ਮਾਰਗ 'ਤੇ ਚੱਲਣ ਦੀ ਲੋੜ ਹੈ ਅਤੇ ਨਗਰ ਕੀਰਤਨ ਅੰਮ੍ਰਿਤਸਰ ਦੇ ਅਲੱਗ ਅਲੱਗ ਬਾਜ਼ਾਰਾਂ ਤੋਂ ਹੁੰਦਾ ਹੋਇਆ ਗੁਰੂ ਕੇ ਮਹਿਲ ਪਹੁੰਚ ਕੇ ਸੰਪੰਨ ਹੋਵੇਗਾ।
ਇਸ ਸੰਬੰਧੀ ਅੱਗੇ ਹੋਰ ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ੍ਰੀ ਦਰਬਾਰ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਕਰਕੇ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ, ਜੋ ਕਿ ਅੰਮ੍ਰਿਤਸਰ ਸ਼ਹਿਰ ਦੇ ਵੱਖ ਵੱਖ ਥਾਵਾਂ ਤੋਂ ਹੁੰਦੇ ਹੋਏ ਗੁਰਦੁਆਰਾ ਗੁਰੂ ਕੇ ਮਹਿਲ ਵਿੱਚ ਜਾ ਕੇ ਸੰਪੂਰਨ ਹੋਵੇਗਾ। ਜਿਸ ਤੋਂ ਬਾਅਦ ਕੱਲ੍ਹ 21 ਅਪ੍ਰੈਲ ਨੂੰ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਤਾਬਦੀ ਵਰ੍ਹੇ ਦੀ ਸੰਪੂਰਨਤਾ ਸਬੰਧੀ ਸਮਾਗਮ ਵੀ ਕੀਤੇ ਜਾਣਗੇ ਅਤੇ ਉਨ੍ਹਾਂ ਨੇ ਸੰਗਤ ਨੂੰ ਅਪੀਲ ਕੀਤੀ ਕਿ ਸੰਗਤ ਵੱਡੀ ਗਿਣਤੀ ਵਿੱਚ ਸਮਾਗਮਾਂ ਚ ਹਿੱਸਾ ਲਵੇ।
ਇਸ ਦੌਰਾਨ ਅੰਮ੍ਰਿਤਸਰ ਦੇ ਡੀਸੀਪੀ ਪਰਮਿੰਦਰ ਸਿੰਘ ਭੰਡਾਲ ਨੇ ਕਿਹਾ ਕਿ ਬੜੀ ਮਹਾਰਾਜ ਦੀ ਕਿਰਪਾ ਹੈ ਕਿ ਡਿਊਟੀ ਦੇ ਦੌਰਾਨ ਉਨ੍ਹਾਂ ਨੂੰ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਆਉਣ ਦਾ ਮੌਕਾ ਮਿਲਦਾ ਹੈ, ਉਨ੍ਹਾਂ ਕਿਹਾ ਕਿ ਅੱਜ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ ਹੈ ਜੋ ਕਿ ਗੁਰੂ ਕੇ ਮਹਿਲ ਗੁਰਦੁਆਰਾ ਤੱਕ ਜਾਏਗਾ। ਉਥੇ ਵੀ ਸੰਗਤ ਵੱਡੀ ਗਿਣਤੀ 'ਚ ਪਹੁੰਚੀ ਹੈ ਅਤੇ ਸੰਗਤ ਬੜੇ ਹੀ ਪ੍ਰੇਮ ਸਤਿਕਾਰ ਨਾਲ ਇਹ ਨਗਰ ਕੀਰਤਨ ਕੱਢ ਰਹੀ ਹੈ।
ਇਹ ਵੀ ਪੜ੍ਹੋ:ਜਾਣੋਂ ਆਪਣੇ ਸ਼ਹਿਰ ’ਚ ਪੈਟਰੋਲ-ਡੀਜਲ ਦੀਆਂ ਕੀਮਤਾਂ