ਅੰਮ੍ਰਿਤਸਰ: ਸਿੱਖ ਕੌਮ ਦੇ ਮਹਾਨ ਜਰਨੈਲ ਸਿਰ ਲਥ ਜੋਧੇ ਧੰਨ ਧੰਨ ਬਾਬਾ ਦੀਪ ਸਿੰਘ ਜੀ (Baba Deep Singh Ji) ਸ਼ਹੀਦ ਦਾ ਸ਼ਹੀਦੀ ਦਿਹਾੜਾ ਅੱਜ ਸਮੂਹ ਸਿੱਖ ਜਗਤ ਵਲੋਂ ਬਹੁਤ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਸੰਗਤ ਗੁਰੂਘਰਾਂ ਵਿੱਚ ਹਾਜ਼ਰੀ ਲਵਾ ਸ਼ਹੀਦਾਂ ਨੂੰ ਪ੍ਰਣਾਮ ਕਰ ਰਹੀ ਹੈ।
ਇਹ ਵੀ ਪੜੋ: ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ 'ਤੇ ਵਿਸ਼ੇਸ਼
ਦਮਦਮੀ ਟਕਸਾਲ ਦੇ ਪਹਿਲੇ ਮੁਖੀ, ਬ੍ਰਹਮ ਗਿਆਨੀ ਬਾਬਾ ਦੀਪ ਸਿੰਘ ਜੀ (Baba Deep Singh Ji) ਦੇ ਸ਼ਹੀਦੀ ਦਿਹਾੜੇ ਮੌਕੇ ਗੁਰੁਦੁਆਰਾ ਸ਼ਹੀਦਗੰਜ ਬਾਬਾ ਦੀਪ ਸਿੰਘ ਜੀ ਵਿਖੇ ਵਿਸ਼ੇਸ਼ ਸਮਾਗਮਾਂ ਦਾ ਅਯੋਜਿਨ ਕੀਤਾ ਜਾ ਰਿਹਾ ਹੈ। ਸਵੇਰੇ ਸ੍ਰੀ ਆਖੰਡ ਪਾਠ ਸਾਹਿਬ (Sri Akhand Path Sahib) ਦੇ ਭੋਗ ਉਪਰੰਤ ਵਿਸ਼ੇਸ਼ ਗੁਰਮਤਿ ਦੀਵਾਨ ਸਜਾਏ ਜਾ ਰਹੇ ਹਨ ਜੋ ਦੇਰ ਰਾਤ ਜਾਰੀ ਰਹਿਣਗੇ।
ਇਸ ਦੌਰਾਨ ਪੰਥ ਦੇ ਪ੍ਰਸਿੱਧ ਰਾਗੀ, ਢਾਡੀ ਅਤੇ ਕਵੀਸ਼ਰੀ ਜਥੇ ਸੰਗਤਾ ਨੂੰ ਗੁਰਇਤਿਹਾਸ ਤੋਂ ਜਾਣੂ ਕਰਵਾ ਰਹੇ ਹਨ। ਦੇਸ਼ ਵਿਦੇਸ਼ਾਂ ਤੋਂ ਵੱਡੀ ਗਿਣਤੀ ‘ਚ ਸੰਗਤ ਬਾਬਾ ਦੀਪ ਸਿੰਘ ਜੀ (Baba Deep Singh Ji) ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਨ ਲਈ ਗੁਰੁਦੁਆਰਾ ਸ਼ਹੀਦਾਂ ਵਿਖੇ ਪੂਜ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰ ਰਹੀਆਂ ਹਨ।
ਇਸ ਮੌਕੇ ਤਰਾਂ ਤਰਾਂ ਦੇ ਲੰਗਰ ਅਤੁੱਟ ਵਰਤਾਏ ਜਾ ਰਹੇ ਹਨ। ਸੰਗਤਾਂ ਆਪਣੇ ਆਪ ਨੂੰ ਵਡਭਾਗਾ ਸਮਝ ਰਹੀਆਂ ਹਨ ਕਿ ਅੱਜ ਦੇ ਦਿਨ ਬਾਬਾ ਦੀਪ ਸਿੰਘ ਦੀ ਪਾਵਨ ਪਵਿਤਰ ਛੋਹ ਪ੍ਰਾਪਤ ਅਸਥਾਨ ਗੁਰੁਦੁਆਰਾ ਸ਼ਹੀਦਗੰਜ ਬਾਬਾ ਦੀਪ ਸਿੰਘ ਜੀ (Baba Deep Singh Ji) ਦੇ ਦਰਸ਼ਨਾਂ ਦਾ ਸੁਭਾਗ ਪ੍ਰਾਪਤ ਹੋਇਆ ਹੈ।
ਇਹ ਵੀ ਪੜੋ: SGPC ਦੇ ਸਥਾਪਨਾ ਦਿਵਸ 'ਤੇ ਵਿਸ਼ੇਸ਼
ਦੱਸ ਦਈਏ ਕਿ ਜਦੋ ਅਹਿਮਦ ਸ਼ਾਹ ਅਬਦਾਲੀ (Ahmed Shah Abdali) ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib) ‘ਤੇ ਹਮਲਾ ਕਰਕੇ ਗੁਰੂ ਘਰ ਦਾ ਅਪਮਾਨ ਕੀਤਾ ਤਾਂ ਇਸ ਬੇਅਦਬੀ ਦਾ ਬਦਲਾ ਲੈਣ ਲਈ ਬਾਬਾ ਦੀਪ ਸਿੰਘ ਜੀ (Baba Deep Singh Ji) ਨੇ ਮੁਗਲਾਂ ਨਾਲ ਯੁੱਧ ਕਰਕੇ ਮੁਗ਼ਲ ਜਰਨੈਲ ਜਮਾਲ ਖਾਣ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਤੇ ਸੀਸ ਤਲੀ ਤੇ ਧਰ ਕੇ ਸ਼ਹਾਦਤ ਤੇ ਬਹਾਦੁਰੀ ਦੀ ਵਿਲੱਖਣ ਮਿਸਾਲ ਪੇਸ਼ ਕੀਤੀ।