ਅੰਮ੍ਰਿਤਸਰ: ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੀਰੀ ਪੀਰੀ ਦਿਵਸ ਮਨਾਇਆ ਗਿਆ। ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਵੱਲੋਂ ਮੀਰੀ ਤੇ ਪੀਰੀ ਦੀਆਂ 2 ਕ੍ਰਿਪਾਨਾਂ ਧਾਰਨ ਕਰਨ ਦੇ ਇਸ ਦਿਨ ਨੂੰ ਮਨਾਉਂਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਉਪਰੰਤ ਰਾਗੀ ਜੱਥੇ ਨੇ ਕੀਰਤਨ ਕੀਤਾ। ਇਸ ਮੌਕੇ ਸੰਗਤਾ ਵੱਡੀ ਗਿਣਤੀ ਵਿੱਚ ਪੁੱਜਿਆਂ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਆਦਿ ਮੌਜੂਦ ਸਨ। ਇਸ ਮੌਕੇ ਉੱਪਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਮ ਸੰਦੇਸ਼ ਵੀ ਦਿੱਤਾ। ਇਸ ਮੌਕੇ ਇਨ੍ਹਾਂ ਵੱਲੋਂ ਆਪਣੇ ਵਿਚਾਰ ਸਾਂਝੇ ਕੀਤੇ ਗਏ ਜਿਸ ਨੂੰ ਸੰਗਤਾ ਨੇ ਸੁਣਿਆ।
ਇਸ ਮੌਕੇ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਅਤੇ ਭਾਈ ਗੁਰਚਰਨ ਸਿੰਘ ਨੇ ਅਰਦਾਸ ਕੀਤੀ। ਪਾਵਨ ਹੁਕਮਨਾਮੇ ਮਗਰੋਂ ਸਿੰਘ ਸਾਹਿਬ ਨੇ ਮੀਰੀ ਪੀਰੀ ਦਿਹਾੜੇ ਦਾ ਇਤਿਹਾਸ ਸਾਂਝਾ ਕਰਦਿਆਂ ਸੰਗਤ ਨੂੰ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ 'ਤੇ ਚਲਣ ਦੀ ਪ੍ਰੇਰਣਾ ਕੀਤੀ। ਉਨ੍ਹਾਂ ਕਿਹਾ ਕਿ 6ਵੇਂ ਪਾਤਸ਼ਾਹ ਨੇ ਸਿੱਖ ਕੌਮ ਨੂੰ ਸ਼ਸਤਰ ਨਾਲ ਜੋੜਿਆ ਸੀ। ਸ਼ਸਤਰ ਸਾਨੂੰ ਸਵੈ-ਰੱਖਿਆ ਪ੍ਰਦਾਨ ਕਰਦਾ ਹੈ।
ਇਹ ਵੀ ਪੜ੍ਹੋ: ਬਲਬੀਰ ਸਿੰਘ ਸੀਚੇਵਾਲ ਨੇ ਰਾਜ ਸਭਾ ਮੈਂਬਰ ਵਜੋਂ ਚੁੱਕੀ ਸਹੁੰ, ਸੀਐੱਮ ਮਾਨ ਨੇ ਦਿੱਤੀ ਵਧਾਈ