ਅੰਮ੍ਰਿਤਸਰ: ਪੰਜਾਬ ਦੇ ਸਮਾਰਟ ਸ਼ਹਿਰਾਂ (Smart City) ਨੂੰ ਲੈਕੇ ਅੱਜ ਭਾਜਪਾ ਦੇ ਰਾਜ ਸਭਾ ਮੈਂਬਰ (Member of Rajya Sabha) ਸ਼ਵੇਤ ਮਲਿਕ ਨੇ ਨਗਰ ਨਿਗਮ ਕਮਿਸ਼ਨਰ ਕੋਮਲ ਮਿੱਤਲ ਨਾਲ਼ ਮੀਟਿੰਗ ਕੀਤੀ। ਸਰਕਟ ਹਾਊਸ ਵਿਖੇ ਨਿਗਮ ਕਮਿਸ਼ਨਰ ਕੋਮਲ ਮਿੱਤਲ ਨਾਲ ਅਹਿਮ ਮੀਟਿੰਗ ਕਰਦਿਆਂ ਇਹ ਵਿਚਾਰ ਵਟਾਂਦਰਾ ਕੀਤਾ ਗਿਆ ਕਿ ਅੰਮ੍ਰਿਤਸਰ ਨੂੰ ਸਮਾਰਟ ਸਿਟੀ (Smart City) ਘੋਸ਼ਿਤ ਕਰਨ ਵਾਸਤੇ ਪਹਿਲਾਂ ਵੀ ਕੇਂਦਰ ਸਰਕਾਰ ਵੱਲੋਂ 80 ਕਰੋੜ ਦੀ ਲਾਗਤ ਨਾਲ ਅੰਮ੍ਰਿਤਸਰ ਵਿੱਚ ਵਿਕਾਸ ਕਾਰਜ ਕੀਤੇ ਗਏ ਸਨ।
ਇਹ ਵੀ ਪੜੋ: ਮਸ਼ੀਨਾਂ ਨਾਲ ਸਿਲਟ ਕੱਢਣ ਦੇ ਮਾਮਲੇ ‘ਚ ਹਾਈਕੋਰਟ ਵਲੋਂ ਸੂਬਾ ਸਰਕਾਰ ਨੂੰ ਨੋਟਿਸ
ਉਹਨਾਂ ਨੇ ਕਿਹਾ ਕਿ ਹੁਣ ਵੀ ਅੰਮ੍ਰਿਤਸਰ ਦੇ ਜੋ ਪਾਰਕ ਸਕਤਰੀ ਬਾਗ ਤੇ ਕੰਪਨੀ ਬਾਗ ਨੂੰ ਸਮਾਰਟ ਸਿਟੀ ਦੇ ਤਹਿਤ ਸੁੰਦਰੀਕਰਨ ਕਰਨਾ ਅੰਡਰ ਗਰਾਉਂਡ ਵਾਇਰਿੰਗ ਅਤੇ ਨਿਕਾਸੀ ਦੇ ਨਾਲ-ਨਾਲ ਵਿਕਾਸ ਕਾਰਜਾਂ ਦੀ ਝੜੀ ਲਗਾ ਗੁਰੂ ਨਗਰੀ ਅੰਮ੍ਰਿਤਸਰ ਨੂੰ ਸਮਾਰਟ ਸਿਟੀ (Smart City) ਐਲਾਨ ਕਰਨ ਦੀ ਤਿਆਰੀ ਪੂਰਨ ਤੌਰ ’ਤੇ ਕੀਤੀ ਜਾ ਰਹੀ ਹੈ। ਉਹਨਾਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਅੰਮ੍ਰਿਤਸਰ, ਜਲੰਧਰ, ਲੁਧਿਆਣਾ ਵਰਗੇ ਸ਼ਹਿਰਾਂ ਨੂੰ ਸਮਾਰਟ ਸਿਟੀ (Smart City) ਐਲਾਨ ਕਰਨ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਇਹ ਵੀ ਪੜੋ: Corona vaccine : ਸਿਹਤ ਵਿਭਾਗ ਦੇ ਨੋਟਿਸ ਤੋਂ ਮੰਤਰੀ ਹੀ ਬੇਖ਼ਬਰ !