ETV Bharat / city

ਬੰਦੀ ਛੋੜ ਦਿਵਸ ਮੌਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਸੰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਵਲੋਂ ਕੌਮ ਨੂੰ ਜਿਥੇ ਇਸ ਪਵਿਤਰ ਦਿਨ ਦੀ ਵਧਾਈ ਦਿੱਤੀ ਹੈ, ਉਥੇ ਹੀ ਕੌਮ ਦੇ ਨਾਮ ਸੰਦੇਸ਼ ਵੀ ਦਿੱਤਾ ਹੈ। ਉਨ੍ਹਾਂ ਸੰਦੇਸ਼ ਦਿੰਦਿਆਂ ਦੱਸਿਆ ਕਿ ਸਿੱਖ ਧਰਮ ਲਈ ਇਤਿਹਾਸਕ ਦਿਹਾੜਾ ਹੈ। ਜਦੋਂ ਗਵਾਲੀਅਰ ਦੇ ਕਿਲ੍ਹੇ ਤੋਂ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੂੰ ਕੈਦ ਕੀਤਾ ਸੀ,ਉਦੋਂ ਆਪਣੀ ਰਿਹਾਈ ਮੌਕੇ ਉਨ੍ਹਾਂ 52 ਹਿੰਦੂ ਰਾਜਿਆਂ ਨੂੰ ਰਿਹਾਅ ਕਰਵਾਇਆ ਸੀ।

ਗਿਆਨੀ ਹਰਪ੍ਰੀਤ ਸਿੰਘ
ਗਿਆਨੀ ਹਰਪ੍ਰੀਤ ਸਿੰਘ
author img

By

Published : Nov 4, 2021, 5:22 PM IST

ਅੰਮ੍ਰਿਤਸਰ: ਦੀਵਾਲੀ ਦਾ ਤਿਉਹਾਰ (Diwali) ਬਹੁਤ ਹੀ ਧੂਮ-ਧਾਮ ਨਾਲ ਦੇਸ਼ ਭਰ 'ਚ ਮਨਾਇਆ ਜਾਂਦਾ ਹੈ। ਇਸ ਤਿਉਹਾਰ ਵਾਲੇ ਦਿਨ ਜਿੱਥੇ ਭਗਵਾਨ ਸ੍ਰੀ ਰਾਮ ਚੰਦਰ ਜੀ 14 ਸਾਲਾਂ ਦਾ ਬਨਵਾਸ ਕੱਟ ਕੇ ਵਾਪਸ ਅਯੁੱਧਿਆ ਪਰਤੇ ਸਨ ਤੇ ਲੋਕਾਂ ਨੇ ਦੇਸ਼ੀ ਘਿਓ ਦੇ ਦੀਵੇ ਬਾਲ ਕੇ ਖੁਸ਼ੀ ਮਨਾਈ ਸੀ। ਉੱਥੇ ਹੀ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਗਵਾਲੀਅਰ ‘ਚ 52 ਬੰਦੀ ਰਾਜਿਆ ਨੂੰ ਰਿਹਾਅ ਕਰਵਾ ਕੇ ਅੰਮ੍ਰਿਤਸਰ (Amritsar) ਪਹੁੰਚੇ ਸਨ। ਜਿੱਥੇ ਗੁਰੂ ਜੀ ਦੇ ਆਉਣ ਦੀ ਖੁਸ਼ੀ ਵਿੱਚ ਵਿੱਚ ਦੀਪ ਮਾਲਾ ਕਰਕੇ ਸਿੱਖ ਸੰਗਤਾਂ ਨੇ ਖੁਸ਼ੀ ਮਨਾਈ ਸੀ ਅਤੇ ਗੁਰੂ ਸਾਹਿਬ ਦਾ ਸਵਾਗਤ ਕੀਤਾ ਸੀ।

ਗਿਆਨੀ ਹਰਪ੍ਰੀਤ ਸਿੰਘ

ਇਹ ਵੀ ਪੜ੍ਹੋ:PM ਮੋਦੀ ਨੇ ਨੌਸ਼ਹਿਰਾ 'ਚ ਜਵਾਨਾਂ ਨਾਲ ਕੀਤੀ ਮੁਲਾਕਾਤ, ਕਿਹਾ- ਹਰ ਦੀਵਾਲੀ 'ਤੇ ਪਰਿਵਾਰ 'ਚ ਆਉਂਦਾ ਹਾਂ

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਵਲੋਂ ਕੌਮ ਨੂੰ ਜਿਥੇ ਇਸ ਪਵਿਤਰ ਦਿਨ ਦੀ ਵਧਾਈ ਦਿੱਤੀ ਹੈ, ਉਥੇ ਹੀ ਕੌਮ ਦੇ ਨਾਮ ਸੰਦੇਸ਼ ਵੀ ਦਿੱਤਾ ਹੈ। ਉਨ੍ਹਾਂ ਸੰਦੇਸ਼ ਦਿੰਦਿਆਂ ਦੱਸਿਆ ਕਿ ਸਿੱਖ ਧਰਮ ਲਈ ਇਤਿਹਾਸਕ ਦਿਹਾੜਾ ਹੈ। ਜਦੋਂ ਗਵਾਲੀਅਰ ਦੇ ਕਿਲ੍ਹੇ ਤੋਂ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੂੰ ਕੈਦ ਕੀਤਾ ਸੀ,ਉਦੋਂ ਆਪਣੀ ਰਿਹਾਈ ਮੌਕੇ ਉਨ੍ਹਾਂ 52 ਹਿੰਦੂ ਰਾਜਿਆਂ ਨੂੰ ਰਿਹਾਅ ਕਰਵਾਇਆ ਸੀ।

ਜਿਸ ਕਾਰਨ ਉਨ੍ਹਾਂ ਨੂੰ ਬੰਦੀ ਛੋੜ ਦਾਤਾ ਵੀ ਕਿਹਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬ ਦੇ ਅੰਮ੍ਰਿਤਸਰ ਪਹੁੰਚਣ 'ਤੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ ਸੀ। ਉਨ੍ਹਾਂ ਕੌਮ ਨੂੰ ਸੰਦੇਸ਼ ਦਿੱਤਾ ਕਿ ਆਪਣੀ ਵੈਰ ਵਿਰੋਧ ਤਿਆਗ ਕੇ ਈਰਖਾ ਨੂੰ ਛੱਡ ਕੇ ਖੁਸ਼ੀਆਂ ਨਾਲ ਜ਼ਿੰਦਗੀ ਵਸਰ ਕਰੇ।

ਇਹ ਵੀ ਪੜ੍ਹੋ:ਦਾਲ ਰੋਟੀ ਘਰ ਦੀ, ਦੀਵਾਲੀ ਅੰਮ੍ਰਿਤਸਰ ਦੀ, ਦੇਸ਼ ਵਿਦੇਸ਼ ਤੋਂ ਸੰਗਤ ਪਹੁੰਚੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ

ETV Bharat Logo

Copyright © 2024 Ushodaya Enterprises Pvt. Ltd., All Rights Reserved.