ETV Bharat / city

ਕੱਚੇ ਬਿਜਲੀ ਮੀਟਰ ਰੀਡਰ ਮੁਲਾਜ਼ਮਾਂ ਨੇ ਕੀਤਾ ਧਰਨਾ ਪ੍ਰਦਰਸ਼ਨ, ਸਪੀਕਰ ਸੰਧਵਾਂ 'ਤੇ ਵਰ੍ਹੇ ਮੁਲਾਜ਼ਮ - ਪਾਵਰਕੌਮ ਮੀਟਰ ਰੀਡਰ ਯੂਨੀਅਨ

ਸਰਕਾਰ ਦਾ ਪੰਜਾਬ ਦੇ ਨੌਜਵਾਨਾਂ ਵੱਲੋਂ ਤੇ ਪੰਜਾਬ ਦੇ ਵੱਖ ਵੱਖ ਸਰਕਾਰੀ ਮਹਿਕਮਿਆਂ ਦੇ ਕਰਮਚਾਰੀਆਂ ਵੱਲੋਂ ਮਾਨ ਸਰਕਾਰ ਦਾ ਤਿੱਖਾ ਵਿਰੋਧ ਕੀਤਾ ਜਾ ਰਿਹਾ ਹੈ। ਅੱਜ ਵੀ ਕੱਚੇ ਬਿਜਲੀ ਮੀਟਰ ਰੀਡਰ ਮੁਲਾਜ਼ਮਾਂ ਨੇ ਹਾਲ ਬਾਜ਼ਾਰ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ

ਕੱਚੇ ਬਿਜਲੀ ਮੀਟਰ ਰੀਡਰ ਮੁਲਾਜ਼ਮਾਂ ਨੇ ਕੀਤਾ ਧਰਨਾ ਪ੍ਰਦਰਸ਼ਨ

author img

By

Published : Jun 30, 2022, 1:18 PM IST

ਅੰਮ੍ਰਿਤਸਰ: ਹਾਲ ਗੇਟ ਦੇ ਬਾਹਰ ਪਾਵਰਕੌਮ ਮੀਟਰ ਰੀਡਰ ਯੂਨੀਅਨ ਵੱਲੋਂ ਆਮ ਆਦਮੀ ਪਾਰਟੀ ਦੇ ਮਾਮ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਬਿਜਲੀ ਮੀਟਰ ਰੀਡਰਾਂ ਦੀਆਂ ਮੰਗਾ ਹਨ ਕਿ ਸਰਕਾਰ ਵੱਲੋਂ ਊਨ੍ਹਾਂ ਨੂੰ ਪੀਐਸਪੀਸੀਐਲ ਅਧੀਨ ਰੈਗੂਲਰ ਕੀਤਾ ਜਾਵੇ, ਨਾਲ ਹੀ ਪ੍ਰਾਈਵੇਟ ਕੰਪਨੀਆਂ ਨੂੰ ਦਿੱਤੇ ਗਏ ਟੈਂਡਰ ਰੱਦ ਕੀਤੇ ਜਾਣ। ਇਸ ਪ੍ਰਦਰਸ਼ਨ ਵਿੱਚ ਪਾਵਰਕੌਮ ਮੀਟਰ ਰੀਡਰ ਯੂਨੀਅਨ ਆਜ਼ਾਦ ਦੇ ਸੂਬਾ ਪ੍ਰਧਾਨ ਮੇਜਰ ਸਿੰਘ ਰੰਧਾਵਾ ਅਤੇ ਸਮਾਜ ਸੇਵੀ ਮਨਦੀਪ ਸਿੰਘ ਮੰਨਾ ਵੀ ਮੌਜੂਦ ਰਹੇ। ਇਸ ਦੌਰਾਨ ਸੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।

ਪੱਤਰਕਾਰਾਂ ਨਾਲ ਗੱਲ ਕਰਦਿਆਂ ਪਾਵਰ ਕੌਮ ਮੀਟਰ ਰੀਡਰ ਅਜ਼ਾਦ ਯੂਨੀਅਨ ਦੇ ਪੰਜਾਬ ਪ੍ਰਧਾਨ ਮੇਜਰ ਸਿੰਘ ਰੰਧਾਵਾ ਨੇ ਕਿਹਾ ਕਿ ਅਸੀਂ ਪੰਜਾਬ ਸਰਕਾਰ ਅੱਗੇ ਮੰਗ ਕਰਦੇ ਹਾਂ ਕਿ ਬਿਜਲੀ ਦੇ ਬਿੱਲ ਵੰਡਣ ਲਈ ਪ੍ਰਾਈਵੇਟ ਕੰਪਨੀਆਂ ਨੂੰ ਦਿੱਤੇ ਗਏ ਟੈਂਡਰ ਰੱਦ ਕਰ ਕੇ ਮੀਟਰ ਰੀਡਰਾਂ ਦੀ ਸੇਵਾਵਾਂ ਸਿੱਧੇ ਤੌਰ 'ਤੇ ਪੀਐਸਪੀਸੀਐਲ ਅਧੀਨ ਰੈਗੂਲਰ ਕਰਵਾਉਣ। ਇਸ ਦੇ ਨਾਲ ਹੀ ਸੂਬਾ ਪ੍ਰਧਾਨ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਇਨ੍ਹਾਂ ਮੰਗਾਂ ਨੂੰ ਲੈ ਕੇ ਲਗਾਤਾਰ ਹੀ ਪੰਜਾਬ ਦੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਰਿਹਾਇਸ਼ ਦੇ ਅੱਗੇ 2 ਮਹੀਨੇ ਅਤੇ ਪੰਦਰਾਂ ਦਿਨਾਂ ਤੋਂ ਪੱਕਾ ਮੋਰਚਾ ਵੀ ਚੱਲ ਰਿਹਾ ਹੈ, ਪਰ ਅੱਜ ਤੱਕ ਪਾਵਰਕਾਮ ਮੀਟਰ ਰੀਡਰਾਂ ਦੀਆਂ ਮੰਗਾਂ ਨਹੀਂ ਪੂਰੀਆਂ ਹੋਈਆਂ ਜਿਸ ਕਰਕੇ ਅੱਜ ਉਨ੍ਹਾਂ ਨੇ ਅੰਮ੍ਰਿਤਸਰ ਹਾਲ ਗੇਟ ਦੇ ਬਾਹਰ ਆ ਕੇ ਰੋਸ ਪ੍ਰਦਰਸ਼ਨ ਕੀਤਾ।

ਕੱਚੇ ਬਿਜਲੀ ਮੀਟਰ ਰੀਡਰ ਮੁਲਾਜ਼ਮਾਂ ਨੇ ਕੀਤਾ ਧਰਨਾ ਪ੍ਰਦਰਸ਼ਨ

ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਜਲਦ ਤੋਂ ਜਲਦ ਉਨ੍ਹਾਂ ਨਾਲ ਕੀਤੇ ਵਾਅਦਿਆਂ ਨੂੰ ਪੂਰੇ ਕਰੇ ਅਤੇ ਉਨ੍ਹਾਂ ਦੀ ਨੌਕਰੀਆਂ ਵੀ ਪੱਕੇ ਤੌਰ ਤੇ ਕਰਨ ਉਨ੍ਹਾਂ ਕਿਹਾ ਕਿ ਅੱਜ ਤੱਕ ਸਾਨੂੰ ਕੱਚੇ ਮੁਲਾਜ਼ਮਾਂ ਦੇ ਤੌਰ 'ਤੇ ਰੱਖਿਆ ਗਿਆ ਹੈ। ਮੀਟਰ ਰੀਡਰ ਦਾ ਕੰਮ ਵੀ ਪ੍ਰਾਈਵੇਟ ਕੰਪਨੀਆਂ ਨੂੰ ਦਿੱਤਾ ਗਿਆ ਹੈ ਜੋ ਕਿ ਸਰਕਾਰ ਕੋਲ ਤਾਂ 15 ਤੋਂ 20 ਹਜ਼ਾਰ ਰੁਪਿਆ ਹਰ ਮੁਲਾਜ਼ਮ ਦਾ ਲੈਂਦੀ ਹੈ ਲੇਕਿਨ ਸਾਨੂੰ 5 ਤੋਂ 6 ਹਜ਼ਾਰ ਹੀ ਹਰ ਮਹੀਨੇ ਦਾ ਮਿਲਦਾ ਹੈ ਇਸ ਦਾ ਅਸੀਂ ਵਿਰੋਧ ਕਰਦੇ ਹਾਂ। ਉਨ੍ਹਾਂ ਕਿਹਾ ਕਿ ਸਰਕਾਰ ਸਾਨੂੰ ਸਿੱਧੇ ਤੌਰ ਤੇ ਪੀ ਐੱਸ ਪੀ ਸੀ ਐਲ ਅਧੀਨ ਰੈਗੂਲਰ ਕਰੇ ਨਹੀਂ ਤੇ ਅਸੀਂ ਪੰਜਾਬ ਸਰਕਾਰ ਦਾ ਹੋਰ ਸਖਤ ਵਿਰੋਧ ਕਰਾਂਗੇ।

ਇਸ ਦੇ ਨਾਲ ਹੀ ਪਾਵਰਕੌਮ ਮੀਟਰ ਰੀਡਰਾਂ ਦੇ ਕਰਮਚਾਰੀਆਂ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਚੋਣਾਂ ਤੋਂ ਪਹਿਲੇ ਸਾਨੂੰ ਬਿਜਲੀ ਵਿਭਾਗ ਦੇ ਮੀਟਰ ਰੀਡਰਾਂ ਦੀਆਂ ਤਨਖਾਹਾਂ ਵਿਚੋਂ ਹੋ ਰਹੇ ਘਪਲੇ ਦਾ ਪੂਰੀ ਤਰੀਕੇ ਨਾਲ ਵੇਰਵਾ ਦੱਸਦੇ ਹੋਏ ਕਿਹਾ ਸੀ ਕਿ ਪਿਛਲੀਆਂ ਸਰਕਾਰਾਂ ਮੀਟਰ ਰੀਡਰਾਂ ਦੀਆਂ ਤਨਖਾਹਾਂ ਚੋਂ ਕਰੋੜਾਂ ਰੁਪਏ ਦਾ ਘਪਲਾ ਕਰ ਰਹੀਆਂ ਹਨ। ਉਨ੍ਹਾਂ ਕਿਹਾ ਸੀ ਕਿ ਅਸੀਂ ਅਜਿਹਾ ਨਹੀਂ ਕਰਾਂਗੇ। ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੇ ਵੀ ਘਪਲਾ ਉਸੇ ਤਰੀਕੇ ਹੀ ਜਾਰੀ ਹੈ, ਪਰ ਹੁਣ ਆਮ ਆਦਮੀ ਪਾਰਟੀ ਦੇ ਆਗੂ ਕਿਉਂ ਚੁੱਪ ਹਨ।

ਉਨ੍ਹਾਂ ਕਿਹਾ ਕਿ ਇਸ ਸਬੰਧੀ ਅਸੀਂ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨਾਲ ਵੀ ਮੁਲਾਕਾਤ ਕਰ ਚੁੱਕੇ ਹਾਂ ਲੇਕਿਨ ਅਜੇ ਤੱਕ ਕੋਈ ਵੀ ਸਿੱਟਾ ਨਿਕਲਦਾ ਹੈ ਹੋਇਆ ਦਿਖਾਈ ਨਹੀਂ ਦੇ ਰਿਹਾ ਉਨ੍ਹਾਂ ਕਿਹਾ ਕਿ ਇਸੇ ਲਈ ਅਸੀਂ ਦੋ ਮਹੀਨੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ। ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਰਿਹਾਇਸ਼ ਦੇ ਬਾਹਰ ਪੱਕਾ ਮੋਰਚਾ ਲਗਾ ਕੇ ਬੈਠੇ ਹੋਏ ਹਾਂ ਤਾਂ ਜੋ ਕਿ ਕੁਲਤਾਰ ਸਿੰਘ ਸੰਧਵਾਂ ਜਿਹਨੂੰ ਆਪਣਾ ਵਾਅਦਾ ਯਾਦ ਹੋ ਸਕੇ। ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸਾਨੂੰ ਪ੍ਰਤੀ ਮਹੀਨਾ 6 ਹਜ਼ਾਰ ਰੁਪਏ ਤਨਖਾਹ ਮਿਲਦੀ ਹੈ ਅਤੇ ਹਜ਼ਾਰ ਦੇ ਵਿੱਚ ਅਸੀਂ ਈਮਾਨਦਾਰੀ ਦੇ ਨਾਲ ਕਿਸ ਤਰੀਕੇ ਨਾਲ ਕੰਮ ਕਰ ਸਕਦੇ ਹਾਂ ਭਗਵੰਤ ਮਾਨ ਸਾਨੂੰ ਇਹ ਵੀ ਜਾਣਕਾਰੀ ਦੇਵੇ।

ਇਸ ਦੌਰਾਨ ਪ੍ਰਦਰਸ਼ਨਕਾਰੀਆਂ ਦੇ ਹੱਕ 'ਚ ਆਵਾਜ਼ ਬੁਲੰਦ ਕਰਨ ਪਹੁੰਚੇ ਸਮਾਜ ਸੇਵੀ ਮਨਦੀਪ ਸਿੰਘ ਮੰਨਾ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਚੋਣਾਂ ਤੋਂ ਪਹਿਲਾਂ ਪਾਵਰਕੌਮ ਮੀਟਰ ਰੀਡਰਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਸਨ ਤੇ ਉਨ੍ਹਾਂ ਨੇ ਕਿਹਾ ਸੀ ਕਿ ਅਸੀਂ ਇਨ੍ਹਾਂ ਮੀਟਰ ਰੀਡਰਾਂ ਦੀ ਸਰਕਾਰੀ ਨੌਕਰੀ ਪੱਕੀ ਕਰਾਂਗੇ। ਇਹ ਵੀ ਕਿਹਾ ਗਿਆ ਸੀ ਕਿ ਬਿਜਲੀ ਵਿਭਾਗ ਨੂੰ ਪ੍ਰਾਈਵੇਟ ਕੰਪਨੀਆਂ ਦੇ ਹੱਥਾਂ 'ਚੋਂ ਬਾਹਰ ਲਿਆਵਾਂਗੇ, ਪਰ ਸਰਕਾਰ ਬਣੀ ਨੂੰ ਤਿੰਨ ਮਹੀਨੇ ਹੋ ਗਿਆ ਅੱਜ ਤੱਕ ਕੁਲਤਾਰ ਸਿੰਘ ਸੰਧਵਾਂ ਵੱਲੋਂ ਅਤੇ ਨਾ ਹੀ ਪੂਰੀ ਆਪ ਸਰਕਾਰ ਵੱਲੋਂ ਇਸ ਵੱਲ ਕੋਈ ਧਿਆਨ ਦਿੱਤਾ ਗਿਆ। 2 ਮਹੀਨੇ ਤੋਂ ਵੱਧ ਦਾ ਸਮਾਂ ਹੋ ਚੱਲਿਆ ਇਨ੍ਹਾਂ ਮੀਟਰ ਰੀਡਰਾਂ ਨੂੰ ਕੁਲਤਾਰ ਸਿੰਘ ਸੰਧਵਾਂ ਤੇ ਘਰ ਦੇ ਬਾਹਰ ਰੋਸ ਪ੍ਰਦਰਸ਼ਨ ਕਰਦਿਆਂ, ਪਰ ਉਨ੍ਹਾਂ ਨੇ ਵੀ ਕੋਈ ਧਿਆਨ ਨਹੀਂ ਦਿੱਤਾ। ਸਮਾਜ ਸੇਵੀ ਮਨਦੀਪ ਸਿੰਘ ਮੰਨਾ ਨੇ ਮਾਨ ਸਰਕਾਰ ਅੱਗੇ ਅਪੀਲ ਕੀਤੀ ਕਿ ਇਨ੍ਹਾਂ ਮੀਟਰ ਰੀਡਰਾਂ ਦੀਆਂ ਮੰਗਾਂ ਜ਼ਰੂਰ ਸੁਣੀਆਂ ਜਾਣ।

ਇਹ ਵੀ ਪੜ੍ਹੋ: ਸਰਕਾਰ ਨੇ ਸਰਹੱਦ ਦੇ 50 ਪਿੰਡਾਂ ਨੂੰ ਜੋੜਨ ਵਾਲਾ ਪੁਲ ਹਟਾਉਣ ਕਾਰਨ ਲੋਕ ਨਿਰਾਸ਼, ਕਹੀ ਇਹ ਗੱਲ

ETV Bharat Logo

Copyright © 2025 Ushodaya Enterprises Pvt. Ltd., All Rights Reserved.