ਅੰਮ੍ਰਿਤਸਰ: ਪੂਰੇ ਪੰਜਾਬ ਵਿੱਚ ਜ਼ਿਆਦਾ ਤਰ ਹਰ ਬਿਲਡਿੰਗ ਨੂੰ ਖੂਬਸੂਰਤ ਦਿਖ ਦੇਣ ਦੇ ਨਾਂ ’ਤੇ ਪੰਜਾਬ ਦਾ ਵਿਰਸਾ ਖ਼ਤਮ ਕੀਤਾ ਜਾ ਰਿਹਾ ਹੈ। ਅਜਿਹਾ ਹੀ ਦੇਖਣ ਨੂੰ ਮਿਲਿਆ ਗੁਰੂ ਦੀ ਨਗਰੀ ਅੰਮ੍ਰਿਤਸਰ ਵਿੱਚ ਜਿਥੇ 42 ਵਰ੍ਹੇ ਤੋਂ ਰੇਲਵੇ ਸਟੇਸ਼ਨ ’ਚ ਲੱਗੇ ਜਲ੍ਹਿਆਂਵਾਲੇ ਬਾਗ ਦੇ ਮਾਡਲ ਨੂੰ ਹਟਾ ਦਿੱਤਾ ਗਿਆ ਹੈ। ਜਿਸ ਕਾਰਨ ਸਥਾਨਕ ਲੋਕਾਂ ਤੇ ਇਥੇ ਆਉਣ ਵਾਲੇ ਲੋਕਾਂ ’ਚ ਰੋਸ ਪਾਇਆ ਜਾ ਰਿਹਾ ਹੈ। ਉਥੇ ਹੀ ਰੇਲਵੇ ਸਟੇਸ਼ਨ ’ਤੇ ਪਹੁੰਚੇ ਜਲ੍ਹਿਆਂਵਾਲਾ ਬਾਗ ਵਿੱਚ ਸ਼ਹੀਦ ਹੋਏ ਸ਼ਹੀਦਾਂ ਦੇ ਪਰਿਵਾਰਾਂ ਦਾ ਕਹਿਣਾ ਹੈ ਕਿ ਜਲ੍ਹਿਆਂਵਾਲੇ ਬਾਗ ਦਾ ਮਾਡਲ ਇਥੋਂ ਹਟਾ ਕੇ ਸਰਕਾਰ ਨੇ ਚੰਗਾ ਨਹੀਂ ਕੀਤਾ। ਉਹਨਾਂ ਕਿਹਾ ਕਿ ਕਿਸੇ ਨੂੰ ਵੀ ਹੱਕ ਨਹੀਂ ਕੇ ਕਿਸੇ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਜਾ ਸਕੇ।
ਇਹ ਵੀ ਪੜੋ: ਕੈਪਟਨ ਦੇ ਵਜ਼ੀਰਾਂ ਨੇ ਉਡਾਈਆਂ ਕੋਰੋਨਾ ਨਿਯਮਾਂ ਦੀਆਂ ਧੱਜੀਆਂ
ਉਹਨਾਂ ਨੇ ਕਿਹਾ ਕਿ ਸਰਕਾਰ ਬਿਲਡਿੰਗਾਂ ਨੂੰ ਨਵੀਂ ਦਿਖ ਦੇਣ ਦੇ ਨਾਂ ਤੇ ਸਾਡਾ ਇਤਿਹਾਸ ਖਤਮ ਕਰ ਰਹੀ ਹੈ ਉਹਨਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਜਲ੍ਹਿਆਂਵਾਲੇ ਬਾਗ ਦਾ ਮਾਡਲ ਇਥੇ ਮੁੜ ਤੋਂ ਸਥਾਪਿਤ ਨਾ ਕੀਤਾ ਤਾਂ ਉਹ ਸੰਘਰਸ਼ ਸ਼ੁਰੂ ਕਰ ਦੇਣਗੇ।
ਇਹ ਵੀ ਪੜੋ: ਵਿਕਾਸਦੀਪ ਚੌਧਰੀ ਸਿਰ ਸਜਿਆ ਜਲਾਲਾਬਾਦ ਨਗਰ ਕੌਂਸਲ ਦੀ ਪ੍ਰਧਾਨਗੀ ਦਾ ਤਾਜ