ETV Bharat / city

ਜੋੜਾ ਫਾਟਕ ਅੰਡਰਬਰਿੱਜ ਦਾ ਜਾਇਜ਼ਾ ਲੈਣ ਪਹੁੰਚੇ ਸਾਂਸਦ ਔਜਲਾ ਨੇ ਸਰਕਾਰ ਉੱਤੇ ਚੁੱਕੇ ਸਵਾਲ - ਜੋੜਾ ਫਾਟਕ ਅੰਡਰਬਰਿੱਜ

ਜੋੜਾ ਫਾਟਕ ਅੰਡਰਬਰਿੱਜ ਦਾ ਪਹਿਲਾਂ ਕੈਬਨਿਟ ਮੰਤਰੀ ਬ੍ਰਹਮ ਜਿੰਪਾ ਵੱਲੋਂ ਜਾਇਜ਼ਾ ਲਿਆ ਗਿਆ ਤੇ ਹੁਣ ਅੰਡਰਬ੍ਰਿੱਜ ਦਾ ਜਾਇਜ਼ਾ ਲੈਣ ਪਹੁੰਚੇ ਅੰਮ੍ਰਿਤਸਰ ਦੇ ਸਾਂਸਦ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਪਾਗਲ ਬਣਾ ਰਹੀ ਹੈ।

MP Gurjeet Singh Aujla
ਹੁਣ ਜੋੜਾ ਫਾਟਕ ਅੰਡਰਬਰਿੱਜ ਦਾ ਜਾਇਜ਼ਾ ਲੈਣ ਪਹੁੰਚੇ ਔਜਲਾ ਨੇ ਚੁੱਕੇ ਸਵਾਲ, ਲੋਕਾਂ ਨੂੰ ਭਰਮਾ ਰਹੇ ਹਨ ਕੈਬਨਿਟ ਮੰਤਰੀ
author img

By

Published : Sep 2, 2022, 1:53 PM IST

Updated : Sep 2, 2022, 3:12 PM IST

ਅੰਮ੍ਰਿਤਸਰ: ਸਾਂਸਦ ਗੁਰਜੀਤ ਸਿੰਘ ਔਜਲਾ (MP Gurjeet Singh Aujla) ਵੱਲੋਂ ਅੰਮ੍ਰਿਤਸਰ 'ਚ ਜੌੜਾ ਫਾਟਕ ਦੇ ਅੰਡਰਬਰਿੱਜ (jora phatak under bridge in Amritsar) ਦਾ ਜਾਇਜ਼ਾ ਲੈਣ ਲਈ ਆਪਣੀ ਟੀਮ ਦੇ ਨਾਲ ਪਹੁੰਚੇ। ਨਾਲ ਹੀ ਸਾਂਸਦ ਔਜਲਾਂ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ (CABINET MINISTER BRAHM SHANKAR JIMPA) ਵੱਲੋਂ ਅੰਡਰਬਰਿੱਜ ਦਾ ਜਾਇਜ਼ਾ ਲੈਣ 'ਤੇ ਬੋਲੇ ਕਿ ਸਿਰਫ਼ ਲੋਕਾਂ ਨੂੰ ਭਰਮਾਉਣ ਵਾਸਤੇ ਕੀਤੀ ਗਈ ਹੈ ਕਿਉਂਕਿ ਇਸ ਅੰਡਰਬ੍ਰਿਜ ਦਾ ਉਦਘਾਟਨ ਕਾਂਗਰਸ ਪਾਰਟੀ ਵੱਲੋਂ ਕੀਤਾ ਜਾ ਚੁੱਕਿਆ ਹੈ। ਸਾਂਸਦ ਵੱਲੋਂ ਆਸ਼ਵਾਸਨ ਦਿੱਤਾ ਗਿਆ ਕਿ ਇੱਕ ਮਹੀਨੇ ਦੇ ਅੰਦਰ-ਅੰਦਰ ਇਹ ਅੰਡਰਬ੍ਰਿਜ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ।

ਸਾਂਸਦ ਗੁਰਜੀਤ ਸਿੰਘ ਔਜਲਾ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਵੱਲੋਂ ਇਥੇ ਆ ਕੇ ਜਾਇਜ਼ੇ ਲਿੱਤੇ ਜਾ ਰਹੇ ਹਨ ਉਹ ਸਿਰਫ਼ ਲੋਕਾਂ ਨੂੰ ਭਰਮਾਉਣ ਵਾਸਤੇ ਕੀਤਾ ਗਿਆ ਹੈ ਕਿਉਂਕਿ ਇਸ ਅੰਡਰਬ੍ਰਿਜ ਦਾ ਉਦਘਾਟਨ ਕਾਂਗਰਸ ਪਾਰਟੀ ਵੱਲੋਂ ਪਹਿਲਾਂ ਤੋਂ ਹੀ ਕੀਤਾ ਜਾ ਚੁੱਕਿਆ ਹੈ। ਉਨ੍ਹਾਂ ਵੱਲੋਂ ਮਾਨ ਸਰਕਾਰ ਦੇ ਉੱਤੇ ਨਿਸ਼ਾਨੇ ਸਾਧਦੇ ਹੋਏ ਕਿਹਾ ਕਿ ਪੰਜਾਬ ਵਿੱਚ ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਨਹੀਂ ਸੀ ਉਸ ਵੇਲੇ ਭਗਵੰਤ ਸਿੰਘ ਮਾਨ ਸਕਿਉਰਿਟੀ ਨਾ ਲੈਣ ਦੀ ਗੱਲ ਕਹਿ ਰਹੇ ਸਨ। ਅਸੀਂ ਉਸ ਵੇਲੇ ਵੀ ਕਹਿੰਦੇ ਸਾਂ ਕਿ ਪੰਜਾਬ ਇੱਕ ਬਾਰਡਰ ਸਟੇਟ ਹੋਣ ਕਰਕੇ ਹਮੇਸ਼ਾ ਸਕਿਉਰਿਟੀ ਦੀ ਜ਼ਰੂਰਤ ਹੈ। ਉਨ੍ਹਾਂ ਨੇ ਭਗਵੰਤ ਮਾਨ ਨੂੰ ਸਲਾਹ ਦਿੰਦੇ ਹੋਏ ਕਿਹਾ ਕਿ ਉਹ ਪਹਿਲਾਂ ਆਪਣੇ ਯੂਟਿਊਬ ਤੇ ਉਤੋਂ ਵੀਡੀਓ ਜਾ ਕੇ ਚੈੱਕ ਕਰ ਲੈਣ ਕਿ ਉਨ੍ਹਾਂ ਵੱਲੋਂ ਸੁਰੱਖਿਆ ਦੇ ਉੱਤੇ ਕੀ ਬਿਆਨ ਦਿੱਤਾ ਸੀ।

ਜੋੜਾ ਫਾਟਕ ਅੰਡਰਬਰਿੱਜ ਦਾ ਜਾਇਜ਼ਾ ਲੈਣ ਪਹੁੰਚੇ ਸਾਂਸਦ ਔਜਲਾ ਨੇ ਸਰਕਾਰ ਉੱਤੇ ਚੁੱਕੇ ਸਵਾਲ

ਇੱਥੇ ਜ਼ਿਕਰਯੋਗ ਹੈ ਕਿ ਜੌੜਾ ਫਾਟਕ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਉੱਪਰ ਅਕਾਲੀ ਦਲ ਭਾਜਪਾ ਅਤੇ ਆਮ ਆਦਮੀ ਪਾਰਟੀ ਵੱਲੋਂ ਬਹੁਤ ਸਾਰੇ ਸ਼ਬਦੀ ਹਮਲੇ ਕੀਤੇ ਗਏ ਸਨ ਜਿਸ ਵੇਲੇ ਜੌੜਾ ਫਾਟਕ ਤੇ ਰੇਲ ਹਾਦਸਾ ਹੋਇਆ ਸੀ। ਹੁਣ ਇੱਕ ਵਾਰ ਫਿਰ ਤੋਂ ਅੰਡਰਬ੍ਰਿਜ ਨੂੰ ਲੈ ਕੇ ਸਿਆਸਤ ਪੂਰੀ ਤਰ੍ਹਾਂ ਨਾਲ ਗਰਮਾਉਂਦੀ ਹੋਈ ਨਜ਼ਰ ਆ ਰਹੀ ਹੈ। ਉਥੇ ਹੀ ਇੱਕ ਪਾਸੇ ਆਮ ਆਦਮੀ ਪਾਰਟੀ ਇਸ ਦਾ ਫੁੱਲ ਕਰੈਡਿਟ ਲੈਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਦੂਸਰੇ ਪਾਸੇ ਕਾਂਗਰਸ ਪਾਰਟੀ ਵੱਲੋਂ ਬਣਾਏ ਗਏ ਇਸ ਪੁਲ ਨੂੰ ਲੈ ਕੇ ਹੁਣ ਕਾਂਗਰਸ ਵੀ ਆਪ ਪਿੱਛੇ ਹਟਦੀ ਹੋਈ ਨਜ਼ਰ ਨਹੀਂ ਆ ਰਹੀ।

ਇਹ ਵੀ ਪੜ੍ਹੋ: ਭਾਰਤ ਭੂਸ਼ਨ ਦੀਆਂ ਵੱਧ ਸਕਦੀਆਂ ਹਨ ਮੁਸ਼ਕਲਾਂ, ਪਨਸਪ ਅਧਿਕਾਰੀਆਂ ਦੀ ਚੈਟ ਨੂੰ ਲੈਕੇ ਉੱਠ ਰਹੇ ਸਵਾਲ

Last Updated : Sep 2, 2022, 3:12 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.