ਅੰਮ੍ਰਿਤਸਰ: ਖੇਤੀ ਕਾਨੂੰਨ ਰੱਦ ਕਰਵਾਉਣ ਲਈ ਜਿੱਥੇ ਇੱਕ ਪਾਸੇ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਦੇ ਬਾਰਡਰਾਂ ’ਤੇ ਬੈਠ ਕੇ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉੱਥੇ ਹੀ ਹਰੇਕ ਸਿਆਸੀ ਪਾਰਟੀ ਵੱਲੋਂ ਕਿਸਾਨਾਂ ਦੇ ਹਮਾਇਤੀ ਹੋਣ ਦੀ ਗੱਲ ਕੀਤੀ ਜਾ ਰਹੀ ਹੈ। ਜੇਕਰ ਗੱਲ ਕੀਤੀ ਜਾਵੇ ਸੱਤਾਧਿਰ ਕਾਂਗਰਸ ਸਰਕਾਰ ਦੀ ਤਾਂ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ ਵੱਲੋਂ ਦਿੱਲੀ ਦੇ ਜੰਤਰ ਮੰਤਰ ਤੇ ਬੈਠ ਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ ਸੀ, ਪਰ ਦੂਜੇ ਪਾਸੇ ਕਿਸਾਨਾਂ ਵੱਲੋਂ ਅੰਮ੍ਰਿਤਸਰ ਦੇ ਵਿੱਚ ਇੱਕ ਪ੍ਰੈੱਸ ਕਾਨਫਰੰਸ ਕਰਕੇ ਜਸਬੀਰ ਸਿੰਘ ਡਿੰਪਾ ’ਤੇ ਜ਼ਮੀਨ ਤੇ ਕਬਜਾ ਕਰਨ ਦੇ ਇਲਜ਼ਾਮ ਲਗਾਏ ਗਏ ਹਨ।
ਇਹ ਵੀ ਪੜੋ: ਜਲੰਧਰ ’ਚ ਪੁਲਿਸ ਮੁਲਾਜ਼ਮ ਅਤੇ ਉਸਦੇ ਸਾਥੀ ਨਸ਼ੇ ਸਮੇਤ ਕਾਬੂ
ਪੀੜਤ ਕਿਸਾਨ ਨੇ ਕਿਹਾ ਕਿ ਲਗਾਤਾਰ ਹੀ ਉਨ੍ਹਾਂ ’ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਜ਼ਮੀਨ ਹੜੱਪੀ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਇੱਕੋ ਹੀ ਸਿੱਕੇ ਦੇ 2 ਪਹਿਲੂ ਹਨ ਅਤੇ ਪਹਿਲ ਉਨ੍ਹਾਂ ਵੱਲੋਂ ਕਬਜ਼ੇ ਕੀਤੇ ਜਾ ਰਹੇ ਸਨ ਤੇ ਹੁਣ ਕਾਂਗਰਸ ਵੱਲੋਂ ਉਨ੍ਹਾਂ ਦੀ ਜ਼ਮੀਨ ਤੇ ਕਬਜ਼ਾ ਕੀਤਾ ਜਾ ਰਿਹਾ ਹੈ। ਪੀੜਤ ਕਿਸਾਨ ਨੇ ਐਸਐਸਪੀ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਸ ਨੂੰ ਇਨਸਾਫ ਨਾ ਮਿਲਿਆ ਤਾਂ ਉਹ ਪੂਰੇ ਪਰਿਵਾਰ ਸਮੇਤ ਐਸਐਸਪੀ ਦਫ਼ਤਰ ਸਾਹਮਣੇ ਖੁਦਕੁਸ਼ੀ ਕਰ ਲਵੇਗਾ।