ਅੰਮ੍ਰਿਤਸਰ: ਕੋਵਿਡ-19 ਤੋਂ ਬਚਾਅ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਪਹਿਲਾਂ ਤੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਲਗਾਤਾਰਤਾ ਵਿੱਚ ਜਾਰੀ ਕੀਤੇ ਹੋਰ ਹੁਕਮਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਮੈਜਿਸਟਰੇਟ ਗੁਰਪ੍ਰੀਤ ਸਿੰਘ ਖਹਿਰਾ ਨੇ ਨਵੇਂ ਪਾਬੰਦੀ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਅਨੁਸਾਰ 30 ਅਪ੍ਰੈਲ 2021 ਤੱਕ ਸ਼ਾਮ ਨੂੰ 6 ਵਜੇ ਤੋਂ ਬਾਅਦ ਕੀਤੇ ਜਾਂਦੇ ਵਿਆਹ ਸਮਾਗਮਾਂ ਵਿੱਚ 20 ਤੋਂ ਵੱਧ ਲੋਕਾਂ ਨੂੰ ਸ਼ਾਮਲ ਹੋਣ ਦੀ ਇਜਾਜ਼ਤ ਨਹੀਂ ਹੋਵੇਗੀ ਅਤੇ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਵਾਲੇ ਵਿਅਕਤੀਆਂ ਨੂੰ ਸਬੰਧਤ ਉਪ ਮੰਡਲ ਮੈਜਿਸਟਰੇਟ ਪਾਸੋਂ ਕਰਫਿਊ ਪਾਸ ਪ੍ਰਾਪਤ ਕਰਨਾ ਜਰੂਰੀ ਹੋਵੇਗਾ ਅਤੇ ਵਿਆਹ ਸਮਾਗਮ ਦੀ ਸਮਾਪਤੀ ਦਾ ਸਮਾਂ ਰਾਤ 9 ਵਜੇ ਤੱਕ ਹੋਵੇਗਾ।
ਇਸ ਦੇ ਨਾਲ ਹੀ ਇਨ੍ਹਾਂ ਹੁਕਮਾਂ ਤਹਿਤ ਮਾਲਜ਼ ਅਤੇ ਮਲਟੀਪਲੈਕਸ ਆਦਿ ਵਿੱਚ ਸਥਿਤ ਦੁਕਾਨਾਂ ਸਮੇਤ ਸਾਰੀਆਂ ਦੁਕਾਨਾਂ ਰੋਜ਼ਾਨਾ ਸ਼ਾਮ 5 ਵਜੇ ਬੰਦ ਕਰਨੀਆਂ ਲਾਜ਼ਮੀ ਹੋਣਗੀਆਂ ਪਰ ਹੋਮ ਡਲੀਵਰੀ ਰਾਤ 9 ਵਜੇ ਤੱਕ ਕੀਤੀ ਜਾ ਸਕਦੀ ਹੈ। ਰਾਤ ਦਾ ਕਰਫਿਊ ਦੇ ਸਮੇਂ ‘ਚ ਵੀ ਬਦਲਾਅ ਕੀਤਾ ਗਿਆ ਹੈ, ਜੋ ਕਰਫਿਊ ਸਮਾਂ ਪਹਿਲਾਂ ਰਾਤ 8 ਵਜੇ ਤੋਂ ਸਵੇਰੇ 5 ਵਜੇ ਤੱਕ ਸੀ, ਹੁਣ ਨਵੇਂ ਹੁਕਮਾਂ ਮੁਤਾਬਕ ਰੋਜ਼ਾਨਾ ਸ਼ਾਮ 6 ਵਜੇ ਤੋਂ ਅਗਲੀ ਸਵੇਰ 5 ਵਜੇ ਤੱਕ ਕਰ ਦਿੱਤਾ ਗਿਆ ਹੈ।
ਇਹ ਵੀ ਪੜੋ:ਚੰਡੀਗੜ੍ਹ 'ਚ ਮੁੜ ਬਦਲਿਆ ਨਾਈਟ ਕਰਫਿਊ ਦਾ ਸਮਾਂ
ਨਾਲ ਹੀ ਹਫ਼ਤਾਵਾਰੀ ਕਰਫਿਊ ਦਾ ਸਮਾਂ ਸ਼ਨੀਵਾਰ ਸਵੇਰੇ 5 ਵਜੇ ਤੋਂ ਸੋਮਵਾਰ ਸਵੇਰੇ 5 ਵਜੇ ਤੱਕ ਹੋਵੇਗਾ ਪਰ ਜ਼ਰੂਰੀ ਗਤੀਵਿਧੀਆਂ ਨੂੰ ਇਸ ਕਰਫਿਊ ਤੋਂ ਛੂਟ ਰਹੇਗੀ। ਸਾਰੇ ਪ੍ਰਾਈਵੇਟ ਦਫ਼ਤਰ ਸਮੇਤ ਸਰਵਿਸ ਇੰਡਸਟਰੀ ਨੂੰ ਸਿਰਫ਼ ਘਰ ਤੋਂ ਹੀ ਕੰਮ ਕਰਨ ਦੀ ਪ੍ਰਵਾਨਗੀ ਹੋਵੇਗੀ।