ਅੰਮ੍ਰਿਤਸਰ: ਪੰਜਾਬ ਪੁਲਿਸ ਦੇ ਨਵੇਂ ਬਣੇ ਡੀਜੀਪੀ ਗੌਰਵ ਯਾਦਵ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਨਤਮਸਤਕ ਹੋਣ ਲਈ ਪਹੁੰਚੇ। ਜਿੱਥੇ ਉਨ੍ਹਾਂ ਨੇ ਗੁਰੂ ਸਾਹਿਬ ਅੱਗੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਸ਼ੁਕਰਾਨਾ ਅਦਾ ਕੀਤਾ। ਇਸ ਦੌਰਾਨ ਉਨ੍ਹਾਂ ਨੂੰ ਇਨਫਰਮੇਸ਼ਨ ਅਧਿਕਾਰੀਆਂ ਵੱਲੋਂ ਸਿਰੋਪਾ ਦੇਕੇ ਸਨਮਾਨਿਤ ਕੀਤਾ ਗਿਆ।
ਇਸ ਦੌਰਾਨ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਦੀ ਪੁਲਿਸ ਪੂਰੇ ਵਰਲਡ ਦੀ ਪੁਲਿਸ ਚ ਸਭ ਤੋਂ ਬਿਹਤਰੀਨ ਪੁਲਿਸ ਫੋਰਸ ਹੈ ਜੋ ਪੰਜਾਬੀਆਂ ਲਈ ਲਾਅ ਐਂਡ ਆਰਡਰ ਅਤੇ ਸ਼ਾਂਤੀ ਨੂੰ ਮਨਟੇਨ ਕਰੇਗੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਸੂਰਤ ਵਿੱਚ ਪੰਜਾਬ ਦੇ ਹਾਲਾਤਾਂ ਨੂੰ ਵਿਗੜਨ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦਾ ਮੁੱਖ ਟੀਚਾ ਹੈ ਕਿ ਪੰਜਾਬ ਵਿੱਚੋਂ ਗੈਂਗਸਟਰ ਖਤਮ ਕਰਨ ਅਤੇ ਲਗਾਤਾਰ ਹੀ ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਨੂੰ ਗ੍ਰਿਫਤਾਰ ਵੀ ਕੀਤਾ ਜਾ ਰਿਹਾ ਅਤੇ ਪੰਜਾਬ ਪੁਲਿਸ ਹਮੇਸ਼ਾ ਪੰਜਾਬ ਦੇ ਲੋਕਾਂ ਦੀ ਸੇਵਾ ਵਿਚ ਹਾਜ਼ਰ ਹੈ।
ਉਨ੍ਹਾਂ ਕਿਹਾ ਕਿ ਚੰਦ ਦਿਨਾਂ ਵਿਚ ਇਹ ਪੰਜਾਬ ਵਿੱਚ ਗੈਂਗਸਟਰਾਂ ਦਾ ਨਾਂ ਸਾਫ ਮਿਟਾ ਦੇਣਗੇ ਅਤੇ ਡਰੱਗਜ਼ ਉੱਤੇ ਵੀ ਪੂਰਾ ਕੰਮ ਕਰ ਰਹੇ ਹਨ। ਪੰਜਾਬ ’ਚ ਨਸ਼ਾ ਖਤਮ ਕਰਨ ਲਈ ਹਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਬਹੁਤ ਹੀ ਜਲਦੀ ਪੰਜਾਬ ਵਿੱਚ ਤੁਹਾਨੂੰ ਬਦਲਾਅ ਨਜ਼ਰ ਆਵੇਗਾ ਤੇ ਡਰੱਗ ਉੱਤੇ ਪੂਰੀ ਨੱਥ ਪਾਈ ਜਾਵੇਗੀ। ਬਹੁਤ ਜਲਦੀ ਤਹਾਨੂੰ ਫਰਕ ਨਜ਼ਰ ਆਉਣਗੇ।
ਇਹ ਵੀ ਪੜੋ: ਕਿਸਾਨ ਆਗੂ ਨੂੰ ਬਿਜਲੀ ਬੋਰਡ ਨੇ ਭੇਜਿਆ 6 ਲੱਖ ਤੋਂ ਵੱਧ ਦਾ ਬਿਜਲੀ ਬਿੱਲ