ਅੰਮ੍ਰਿਤਸਰ: ਜ਼ਿਲ੍ਹੇ ਦੇ ਗੋਲਡਨ ਗੇਟ ’ਤੇ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਗਿਆ। ਮਿਲੀ ਜਾਣਕਾਰੀ ਮੁਤਾਬਿਕ ਦਿੱਲੀ ਦੇ ਮੋਟੀਵੇਟਰ ਵਿਵੇਕ ਬਿੰਦਰਾ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਛਵੀ ਨੂੰ ਕਾਰਟੁਨ ਦੇ ਰੂਪ ਵਿਚ ਪੇਸ਼ ਕਰਨ ਨੂੰ ਲੈ ਕੇ ਇਹ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਵਿਵੇਕ ਬਿੰਦਰਾ ਖਿਲਾਫ ਪਰਚਾ ਦਰਜ ਕਰ ਕਾਰਵਾਈ ਕਰਨ ਦੀ ਮੰਗ ਕੀਤੀ ਗਈ। ਼
ਇਸ ਸਬੰਧੀ ਜਾਣਕਾਰੀ ਦਿੰਦਿਆਂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਕਮੇਟੀ ਦੇ ਸੇਵਾਦਾਰ ਰਣਜੀਤ ਸਿੰਘ ਅਤੇ ਦਸ਼ਮੇਸ਼ ਤਰਨਾ ਦਲ ਦੇ ਆਗੂਆ ਨੇ ਦੱਸਿਆ ਕਿ ਗੁਰੂ ਮਹਾਰਾਜ ਦੀ ਛਵੀ ਨੂੰ ਕਾਰਟੁਨ ਦੇ ਰੂਪ ਵਿਚ ਪੇਸ਼ ਕਰਨ ਨੂੰ ਲੈ ਕੇ ਜੋ ਮਾੜੀ ਹਰਕਤ ਦਿੱਲੀ ਦੇ ਮੋਟੀਵੇਟਰ ਵਿਵੇਕ ਬਿੰਦਰਾ ਵੱਲੋਂ ਕੀਤੀ ਗਈ ਹੈ ਉਹ ਮੰਦਭਾਗੀ ਗੱਲ ਹੈ, ਜਿਸ ਨਾਲ ਸਿੱਖ ਸੰਗਤ ਦੇ ਹਿਰਦੇ ਵਲੂੰਧਰੇ ਗਏ ਹਨ ਅਤੇ ਇਸ ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਕੰਮ ਕੀਤਾ ਹੈ। ਇਸੇ ਦੇ ਕਾਰਨ ਉਨ੍ਹਾਂ ਵੱਲੋਂ ਗੋਲਡਨ ਗੇਟ ਵਿਖੇ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਗਿਆ।
ਇਸ ਦੌਰਾਨ ਪ੍ਰਦਰਸ਼ਨ ਕਰ ਰਹੇ ਨਿਹੰਗ ਸਿੰਘ ਜਥੇਬੰਦੀਆਂ ਨੇ ਕਿਹਾ ਕਿ ਵਿਵੇਕ ਬਿੰਦਰਾ ਵਰਗੇ ਪੰਥ ਵਿਰੋਧੀ ਸ਼ਕਤੀਆਂ ਦੇ ਆਗੂ ਦੇ ਖਿਲਾਫ 295-A ਦੇ ਤਹਿਤ ਮੁਕਦਮਾ ਦਰਜ ਕੀਤਾ ਜਾਵੇ ਅਤੇ ਨਾਲ ਹੀ ਉਨ੍ਹਾਂ ਨੇ ਉਸਨੂੰ ਜਲਦ ਗ੍ਰਿਫਤਾਰ ਕਰਨ ਦੀ ਵੀ ਅਪੀਲ ਕੀਤੀ।
ਇਸ ਮੌਕੇ ਏਸੀਪੀ ਈਸਟ ਜੀਐਸ ਸਹੋਤਾ ਨੇ ਦੱਸਿਆ ਕਿ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਜੋ ਗੋਲਡਨ ਗੇਟ ’ਤੇ ਧਰਨਾ ਪ੍ਰਦਰਸ਼ਨ ਕਰ ਟ੍ਰੈਫਿਕ ਰੋਕਿਆ ਗਿਆ ਸੀ ਉਸਨੂੰ ਨਿਹੰਗ ਸਿੰਘਾਂ ਨੂੰ ਕਾਰਵਾਈ ਦਾ ਭਰੋਸ਼ਾ ਦਿੰਦਿਆਂ ਖਤਮ ਕਰਵਾਇਆ ਹੈ ਅਤੇ ਜਲਦ ਹੀ ਇਹਨਾ ਦੀਆ ਬਣਦਿਆਂ ਮੰਗਾ ’ਤੇ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜੋ: ਦੁਧਾਰੂ ਪਸ਼ੂਆਂ ‘ਚ ਤੇਜ਼ੀ ਨਾਲ ਫੈਲ ਰਹੀ ਲੰਪੀ ਸਕਿਨ ਬੀਮਾਰੀ, ਕਿਸਾਨ ਹੋਏ ਪਰੇਸ਼ਾਨ