ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ। ਅੰਤ੍ਰਿੰਗ ਕਮੇਟੀ ਵਿੱਚ ਅਹਿਮ ਫੈਸਲੇ ਲਏ ਗਏ। ਜਿਸ ਵਿੱਚ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਵਜ਼ੀਫ਼ੇ ਦੇਣ ਦੀ ਪ੍ਰਵਾਨਗੀ ਦਿੱਤੀ ਗਈ ਹੈ।
ਸ਼੍ਰੋਮਣੀ ਕਮੇਟੀ ਵੱਲੋਂ ਛੇਵੀਂ ਤੋਂ ਦਸਵੀਂ ਤੱਕ ਦੇ ਵਿਦਿਆਰਥੀਆਂ ਨੂੰ 3500 ਗਿਆਰ੍ਹਵੀਂ ਅਤੇ ਬਾਰ੍ਹਵੀਂ ਦੇ ਵਿਦਿਆਰਥੀਆਂ ਨੂੰ ਪੰਜ ਹਜ਼ਾਰ, ਗਰੈਜੂਏਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਅੱਠ ਹਜ਼ਾਰ ਅਤੇ ਪੋਸਟ ਗ੍ਰੈਜੂਏਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਦੱਸ ਹਜ਼ਾਰ ਰੁਪਏ ਵਜ਼ੀਫਾ ਦੇਣ ਦਾ ਐਲਾਨ ਕੀਤਾ ਗਿਆ। ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿਕਲੀਗਰ ਭਾਈਚਾਰੇ ਦੇ ਬੱਚਿਆਂ ਦੀ ਪੜ੍ਹਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਮੁਕੰਮਲ ਫੀਸਾਂ ਭਰੀਆਂ ਜਾਂਦੀਆਂ ਹਨ, ਇਸ ਨੂੰ ਲਗਾਤਾਰ ਜਾਰੀ ਰੱਖਿਆ ਜਾਵੇਗਾ।
ਇਸ ਦੇ ਅੱਗੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਣ ਆਉਣ ਵਾਲੇ ਵੀਆਈਪੀਜ਼ ਨੂੰ ਸ੍ਰੀ ਦਰਬਾਰ ਸਾਹਿਬ ਦੇ ਅੰਦਰ ਸਿਰੋਪਾਓ ਦੇ ਕੇ ਸਨਮਾਨਿਤ ਕਰਨ ਤੋਂ ਬਾਅਦ ਉੱਠੇ ਵਿਵਾਦ ਨੂੰ ਲੈ ਕੇ ਪ੍ਰਧਾਨ ਧਾਮੀ ਨੇ ਕਿਹਾ ਕਿ ਹੁਣ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਅੰਦਰ ਕਿਸੇ ਵੀ ਵੀਆਈਪੀ ਨੂੰ ਸਿਰੋਪਾਓ ਸਾਹਿਬ ਪਾ ਕੇ ਸਨਮਾਨਿਤ ਨਹੀਂ ਕੀਤਾ ਜਾਇਆ ਕਰੇਗਾ ਉਨ੍ਹਾਂ ਨੂੰ ਸਨਮਾਨਿਤ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਦੇ ਕਮਰੇ ਵਿੱਚ ਜਾ ਇਨਫਰਮੇਸ਼ਨ ਦਫ਼ਤਰ ਵਿੱਚ ਹੀ ਕੀਤਾ ਜਾਇਆ ਕਰੇਗਾ ਅੱਗੇ ਬੋਲਦੇ ਹੋਏ ਪ੍ਰਧਾਨ ਧਾਮੀ ਨੇ ਕਿਹਾ ਕਿ ਜਥੇਦਾਰ ਦੀ ਸੁਰੱਖਿਆ ਨੂੰ ਲੈ ਕੇ ਸਰਕਾਰ ਨੇ ਇੱਕ ਬੇਲੋੜਾ ਡਰਾਮਾ ਕੀਤਾ ਹੈ।
ਧਾਮੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜਥੇਦਾਰ ਨੂੰ ਜ਼ੈੱਡ ਸੁਰੱਖਿਆ ਦੇਣ ਲਈ ਉਹ ਧੰਨਵਾਦ ਕਰਦੇ ਹਨ, ਪਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਕੇਂਦਰ ਦੇ ਕਮਾਂਡੋ ਚੱਲਣੇ ਮਰਿਆਦਾ ਅਨੁਸਾਰ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਨੂੰ ਕਿਸੇ ਕਿਸਮ ਦਾ ਕੋਈ ਖਤਰਾ ਨਹੀਂ ਹੈ। ਸ਼੍ਰੋਮਣੀ ਕਮੇਟੀ ਵੱਲੋਂ ਜਥੇਦਾਰ ਦੇ ਨਾਲ ਮਰਜ਼ੀਵੜੇ ਤਾਇਨਾਤ ਕੀਤੇ ਗਏ ਹਨ, ਜੋ ਜਥੇਦਾਰ ਦੀ ਸੁਰੱਖਿਆ ਕਰ ਸਕਦੇ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਗੈਂਗਸਟਰਾਂ ਦੀ ਸਿਆਸੀ ਲੀਡਰਾਂ ਨਾਲ ਨੇੜਤਾ ਦਾ ਕਾਲਾ-ਸੱਚ, ਵੇਖੋ ਖਾਸ ਰਿਪੋਰਟ ’ਚ