ਅੰਮ੍ਰਿਤਸਰ: ਵਿਸਾਖੀ ਮੌਕੇ ਪਾਕਿਸਤਾਨ ਨਨਕਾਣਾ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਲੈ ਕੇ ਜਿਥੇ ਸਿਆਸਤ ਦੇ ਚੱਲਦਿਆਂ ਕੋਰੋਨਾ ਮਹਾਂਮਾਰੀ ਦਾ ਹਵਾਲਾ ਦਿੰਦਿਆ ਕੇਂਦਰ ਸਰਕਾਰ ਵੱਲੋਂ ਪਹਿਲਾਂ ਜਥੇ ਨੂੰ ਨਨਕਾਣਾ ਸਾਹਿਬ ਸਾਕੇ ਦੇ ਸ਼ਤਾਬਦੀ ਸਮਾਗਮ ਮੌਕੇ ਮਨਜ਼ੂਰੀ ਨਹੀਂ ਦਿੱਤੀ ਗਈ ਸੀ, ਪਰ ਹੁਣ ਵਿਸਾਖੀ ਲਈ ਜਾਣ ਵਾਲੇ ਜਥੇ ਨੂੰ ਕੇਂਦਰ ਸਰਕਾਰ ਵੱਲੋਂ ਮਨਜ਼ੂਰੀ ਦੇਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਵੱਲੋਂ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸਿਹਤ ਵਿਭਾਗ ਵੱਲੋਂ ਜਥੇ ’ਚ ਜਾਣ ਵਾਲੇ ਸ਼ਰਧਾਲੂਆਂ ਦੇ ਕੋਰੋਨਾ ਟੈਸਟ ਕੀਤਾ ਜਾ ਰਹੇ ਹਨ ਤਾਂ ਜੋ ਉਹਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਇਹ ਵੀ ਪੜੋ: ਲੁਧਿਆਣਾ ਜੇਲ੍ਹ ਪਹੁੰਚੇ ਗਾਇਕ ਕਰਨ ਔਜਲਾ ਦੀ ਵੀਡੀਓ ਵਾਇਰਲ, ਨੇਮਾਂ ਨੂੰ ਟੰਗਿਆ ਛਿੱਕੇ
ਇਸ ਸਬੰਧੀ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਸਿਵਲ ਸਰਜਨ ਅੰਮ੍ਰਿਤਸਰ ਦੀਆਂ ਹਿਦਾਇਤਾਂ ਅਨੁਸਾਰ ਉਹਨਾਂ ਵੱਲੋਂ ਵਿਸਾਖੀ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਦੇ ਕੋਰੋਨਾ ਟੈਸਟ ਕੀਤੇ ਜਾ ਰਹੇ ਹਨ। ਉਹਨਾਂ ਨੇ ਕਿਹਾ ਕਿ ਸਾਡਾ ਅੱਜ ਦਾ ਟੈਸਟ ਕਰਨ ਦਾ ਟੀਚਾ 250 ਤੋਂ 300 ਤੱਕ ਦਾ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਰਮਦਾਸ ਨੇ ਦੱਸਿਆ ਕਿ ਸਰਕਾਰ ਦੀਆਂ ਹਿਦਾਇਤਾਂ ਅਤੇ ਹਲਾਤਾਂ ਦੇ ਮੱਦੇਨਜ਼ਰ ਪਾਕਿਸਤਾਨ ਨਨਕਾਣਾ ਸਾਹਿਬ ਜਾਣ ਵਾਲੇ ਜਥੇ ਦਾ ਕੋਰੋਨਾ ਟੈਸਟ ਕੀਤਾ ਜਾ ਰਿਹਾ ਹੈ ਤਾਂ ਜੋ ਦੂਸਰੇ ਦੇਸ਼ ’ਚ ਜਾਣ ਮੌਕੇ ਉਹਨਾਂ ਨੂੰ ਕਿਸੇ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਇਹ ਵੀ ਪੜੋ: ਕੋਰੋਨਾ ਕਾਲ 'ਚ ਲੁਧਿਆਣਾ ਸ਼ਹਿਰ ਦੀ ਸਥਿਤੀ, ਜਾਣੋਂ