ETV Bharat / city

ਅੰਮ੍ਰਿਤਸਰ 'ਚ ਪੜ੍ਹੇ ਲਿਖੇ ਨੌਜਵਾਨਾਂ ਵੱਲੋਂ ਝੋਨਾ ਲਗਾਉਣ ਦਾ ਕੰਮ ਸ਼ੁਰੂ - Paddy planting

ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਪੜ੍ਹੇ ਲਿਖੇ ਨੌਜਵਾਨ ਮਨਰਾਜ ਸਿੰਘ ਦਾ ਕਹਿਣਾ ਕਿ ਲੇਬਰ ਦੀ ਘਾਟ ਕਾਰਨ ਉਹ ਖੁਦ ਝੋਨਾ ਲਗਾ ਰਹੇ ਹਨ। ਉਨ੍ਹਾਂ ਦਾ ਕਹਿਣਾ ਕਿ ਜਾਂ ਤਾਂ ਲੇਬਰ ਮਿਲਦੀ ਨਹੀਂ ਅਤੇ ਜਾਂ ਫਿਰ ਬਹੁਤ ਜ਼ਿਆਦਾ ਰੇਟ ਹੈ। ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਕਿ ਸਰਕਾਰਾਂ ਵਲੋਂ ਕਿਸਾਨਾਂ ਦੀ ਸਾਰ ਨਹੀਂ ਲਈ ਜਾ ਰਹੀ।

ਅੰਮ੍ਰਿਤਸਰ 'ਚ ਪੜ੍ਹੇ ਲਿਖੇ ਨੌਜਵਾਨਾਂ ਵੱਲੋਂ ਝੋਨਾ ਲਗਾਉਣ ਦਾ ਕੰਮ ਸ਼ੁਰੂ

author img

By

Published : Jun 12, 2021, 6:19 PM IST

ਅੰਮ੍ਰਿਤਸਰ: ਪੰਜਾਬ ਵਿੱਚ ਝੋਨਾ ਲਗਾਉਣ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਉਥੇ ਹੀ ਝੋਨਾ ਲਗਾਉਣ ਲਈ ਲੇਬਰ ਵਜੋਂ ਪ੍ਰਵਾਸੀ ਮਜ਼ਦੂਰਾਂ ਦੀ ਜ਼ਰੂਰਤ ਪੈਂਦੀ ਹੈ, ਪਰ ਲੇਬਰ ਦੀ ਘਾਟ ਕਾਰਨ ਪੜ੍ਹੇ ਲਿਖੇ ਨੌਜਵਾਨ ਝੋਨਾ ਲਾਉਣ ਲਈ ਮਜ਼ਬੂਰ ਹਨ। ਸਰਕਾਰ ਦੀ ਅਣਦੇਖੀ ਅਤੇ ਅਵੇਸਲੇਪਨ ਦਾ ਅਸਰ ਸਭ ਪਾਸੇ ਦਿਖਾਈ ਦੇ ਰਿਹਾ ਹੈ। ਲੌਕ ਡਾਊਨ ਅਤੇ ਕੋਰੋਨਾ ਕਾਰਨ ਜਿਥੇ ਜਿਆਦਾਤਰ ਪ੍ਰਵਾਸੀ ਮਜ਼ਦੂਰ ਆਪਣੇ ਸੂਬਿਆਂ ਨੂੰ ਪਰਤ ਚੁੱਕੇ ਹਨ, ਉਥੇ ਹੀ ਬੇਰਜ਼ਗਾਰ ਨੌਜਵਾਨ ਡਿਗਰੀਆਂ ਹਾਸਲ ਕਰਨ ਦੇ ਬਾਵਜੂਦ ਦਿਹਾੜੀਆਂ ਕਰਨ ਲਈ ਮਜ਼ਬੂਰ ਹਨ।

ਅੰਮ੍ਰਿਤਸਰ 'ਚ ਪੜ੍ਹੇ ਲਿਖੇ ਨੌਜਵਾਨਾਂ ਵੱਲੋਂ ਝੋਨਾ ਲਗਾਉਣ ਦਾ ਕੰਮ ਸ਼ੁਰੂ

ਇਸ ਸਬੰਧੀ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਪੜ੍ਹੇ ਲਿਖੇ ਨੌਜਵਾਨ ਮਨਰਾਜ ਸਿੰਘ ਦਾ ਕਹਿਣਾ ਕਿ ਲੇਬਰ ਦੀ ਘਾਟ ਕਾਰਨ ਉਹ ਖੁਦ ਝੋਨਾ ਲਗਾ ਰਹੇ ਹਨ। ਉਨ੍ਹਾਂ ਦਾ ਕਹਿਣਾ ਕਿ ਜਾਂ ਤਾਂ ਲੇਬਰ ਮਿਲਦੀ ਨਹੀਂ ਅਤੇ ਜਾਂ ਫਿਰ ਬਹੁਤ ਜਿਆਦਾ ਰੇਟ ਹੈ। ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਕਿ ਸਰਕਾਰਾਂ ਵਲੋਂ ਕਿਸਾਨਾਂ ਦੀ ਸਾਰ ਨਹੀਂ ਲਈ ਜਾ ਰਹੀ। ਉਨ੍ਹਾਂ ਦਾ ਕਹਿਣਾ ਕਿ ਸਰਕਾਰ ਵਲੋਂ ਅੱਠ ਘੰਟੇ ਦੀ ਥਾਂ ਛੇ ਘੰਟੇ ਬਿਜਲੀ ਦਿੱਤੀ ਜਾ ਰਹੀ ਹੈ। ਜਿਸ ਕਾਰਨ ਪਾਣੀ ਦੀ ਪੂਰਤੀ ਲਈ ਉਨ੍ਹਾਂ ਨੂੰ ਜਰਨੇਟਰ ਦਾ ਸਹਾਰਾ ਲੈਣਾ ਪੈ ਰਿਹਾ ਹੈ।

ਇਸ ਦੇ ਨਾਲ ਹੀ ਨੌਜਵਾਨ ਦਾ ਕਹਿਣਾ ਕਿ ਕਿਸਾਨ ਆਪਣੀ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਵਲੋਂ ਉਨ੍ਹਾਂ ਦੀ ਗੱਲ ਨਹੀਂ ਸੁਣੀ ਜਾ ਰਹੀ। ਉਸ ਦਾ ਕਹਿਣਾ ਕਿ ਕੇਂਦਰ ਅਤੇ ਸੂਬਾ ਸਰਕਾਰ ਵਲੋਂ ਮਹਿੰਗਾਈ 'ਤੇ ਕਿਸੇ ਵੀ ਤਰ੍ਹਾਂ ਦੀ ਠੱਲ ਨਹੀਂ ਪਾਈ ਜਾ ਰਹੀ। ਉਸ ਦਾ ਕਹਿਣਾ ਕਿ ਸਰਕਾਰ ਵਲੋਂ ਕੀਤੀ ਜਾ ਰਹੀ ਮਹਿੰਗਾਈ ਆਮ ਵਰਗ ਨੂੰ ਪ੍ਰਭਾਵਿਤ ਕਰ ਰਹੀ ਹੈ।

ਇਹ ਵੀ ਪੜ੍ਹੋ:ਜਾਣੋ ਕਿੱਥੇ ਰੁੱਖਾਂ ਤੇ ਲਗਦੇ ਹਨ ਗੁਲਾਬ ਜਾਮਣ, ਲੋਕਾਂ ਦੇ ਦਿਲ ਜਿੱਤ ਲੈਦੀ ਹੈ ਇਸ ਦੀ ਮਿਠਾਸ

ETV Bharat Logo

Copyright © 2025 Ushodaya Enterprises Pvt. Ltd., All Rights Reserved.