ਅੰਮ੍ਰਿਤਸਰ: ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਵਲੋਂ ਪਿਛਲੇ ਦਿਨੀਂ ਜਗਪ੍ਰੀਤ ਜੱਗੀ ਨੂੰ 48 ਵਿਦੇਸ਼ੀ ਪਿਸਤੌਲਾਂ ਸਮੇਤ ਗ੍ਰਿਫਤਾਰ ਕਰਨ ਤੋਂ ਬਾਅਦ ਪ੍ਰਗਟ ਸਿੰਘ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਜੇਲ੍ਹ ਤੋਂ ਵੀ ਲਿਆਂਦਾ ਗਿਆ ਸੀ। ਜਿਸ 'ਚ ਪੁਲਿਸ ਵਲੋਂ ਪ੍ਰਗਟ ਸਿੰਘ ਦਾ 22 ਤਰੀਕ ਤੱਕ ਰਿਮਾਂਡ ਹਾਸਲ ਕੀਤਾ ਹੈ। ਇਸ ਦੇ ਨਾਲ ਹੀ ਦੋ ਹੋਰ ਮੁਲਜ਼ਮਾਂ ਨੂੰ ਵੀ ਪੁਲਿਸ ਨੇ ਗ੍ਰਿਫਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਤੋਂ ਇਲਾਵਾ ਪੁਲਿਸ ਵਲੋਂ ਜੱਗੀ ਦਾ 20 ਤਰੀਕ ਦਾ ਰਿਮਾਂਡ ਹਾਸਲ ਕੀਤਾ ਗਿਆ ਸੀ।
ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੂੰ ਜੱਗੀ ਤੋਂ ਪੁੱਛਗਿਛ ਦੌਰਾਨ ਕਈ ਖੁਲਾਸੇ ਹੋਏ। ਜਿਸ 'ਚ ਜੱਗੀ ਵਲੋਂ ਕਈ ਵਿਅਕਤੀਆਂ ਦੇ ਨਾਮ ਲਏ ਗਏ ਸੀ। ਇਸ ਮਾਮਲੇ 'ਚ ਪੁਲਿਸ ਵਲੋਂ ਸਖ਼ਤੀ ਨਾਲ ਕਾਰਵਾਈ ਕੀਤੀ ਗਈ। ਜਿਸ 'ਚ ਪੁਲਿਸ ਵਲੋਂ ਤਿੰਨ ਹੋਰ ਲੋਕਾਂ ਨੂੰ ਪੁੱਛਗਿਛ ਲਈ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਕਿ ਇਸ ਮਾਮਲੇ 'ਚ ਹੋਰ ਵੀ ਕਈ ਖੁਲਾਸੇ ਹੋਣ ਦੀ ਉਮੀਦ ਹੈ, ਜਿਸ ਕਾਰਨ ਉਨ੍ਹਾਂ ਵਲੋਂ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ:ਭਾਖੜਾ ਨਹਿਰ 'ਚ ਵੈਕਸੀਨ ਮਾਮਲਾ: 2 ਕਰੋੜ ਦੀ ਰਕਮ ਸਮੇਤ 6 ਗ੍ਰਿਫਤਾਰ