ਅੰਮ੍ਰਿਤਸਰ : ਇੱਕ ਪਾਸੇ ਪੰਜਾਬ ਸਰਕਾਰ ਰੋਜ਼ਾਨਾ 8 ਘੰਟੇ ਬਿਜਲੀ ਦੀ ਸਪਲਾਈ ਦੇਣ ਦਾ ਦਾਅਵਾ ਕਰ ਰਹੀ ਹੈ, ਉਥੇ ਹੀ ਦੂਜੇ ਪਾਸੇ ਅੰਮ੍ਰਿਤਸਰ ਦੇ ਪਿੰਡ ਪਾਖਰਪੁਰਾ ਦੇ ਲੋਕਾਂ ਨੇ ਬਿਜਲੀ ਕੱਟ ਤੋਂ ਪਰੇਸ਼ਾਨ ਹੋ ਕੇ ਪੰਜਾਬ ਸਰਕਾਰ ਤੇ ਬਿਜਲੀ ਵਿਭਾਗ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ।
ਪਿੰਡ ਵਾਸੀਆਂ ਨੇ ਰੋਸ ਵਜੋਂ ਨੈਸ਼ਨਲ ਹਾਈਵੇ-54 ਨੂੰ 4 ਘੰਟੇ ਤੱਕ ਬੰਦ ਰੱਖਿਆ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਤੇ ਬਿਜਲੀ ਵਿਭਾਗ ਦੇ ਖਿਲਾਫ ਜਮ ਕੇ ਨਾਰੇਅਬਾਜ਼ੀ ਕੀਤੀ। ਇਸ ਦੇ ਚਲਦੇ ਰਾਹਗੀਰਾਂ ਨੂੰ ਵੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ।
ਪਿੰਡ ਵਾਸੀਆਂ ਨੇ ਦੱਸਿਆ ਕਿ ਪਿੰਡ ਵੱਲੋਂ ਬਿਜਲੀ ਬੋਰਡ ਨੂੰ 4 ਕਰੋੜ ਦੀ ਜ਼ਮੀਨ ਦਿੱਤੀ ਗਈ ਹੈ। ਇਸ ਦੇ ਉਲਟ ਬਿਜਲੀ ਮਹਿਕਾਮਾ ਉਨ੍ਹਾਂ ਨੂੰ ਇਹ ਸਿਲਾ ਦੇ ਰਿਹਾ ਹੈ। ਪਿੰਡ ਵਾਸੀਆਂ ਦੇ ਮੁਤਾਬਕ ਮਹਿਜ਼ ਉਨ੍ਹਾਂ ਦੇ ਪਿੰਡ ਵਿੱਚ ਹੀ ਬਿਜਲੀ ਬੰਦ ਹੈ ਤੇ ਲੰਮੇ ਕੱਟ ਲਗਾਏ ਜਾ ਰਹੇ ਹਨ, ਜਦੋਂ ਕਿ ਹੋਰਨਾਂ ਪਿੰਡਾਂ ਵਿੱਚ ਬਿਜਲੀ ਚਾਲੂ ਰਹਿੰਦੀ ਹੈ। ਪਿੰਡ ਵਾਸੀਆਂ ਨੇ ਉਨ੍ਹਾਂ ਦੇ ਪਿੰਡ ਦੇਲ ਏ ਗ੍ਰੇਡ ਨੂੰ ਬਹਾਲ ਕਰਨ ਦੀ ਮੰਗ ਕੀਤੀ ਤੇ ਬਿਜਲੀ ਕੱਟ ਨਾ ਲਾਉਣ ਦੀ ਮੰਗ ਕੀਤੀ। ਪਿੰਡ ਵਾਸੀਆਂ ਨੇ ਕਿਹਾ ਜੇਕਰ ਬਿਜਲੀ ਵਿਭਾਗ ਤੇ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੇ ਤਾਂ ਉਹ ਆਪਣਾ ਸੰਘੜਸ਼ ਹੋਰ ਤਿੱਖਾ ਕਰਨਗੇ।
ਇਸ ਸਬੰਧੀ ਜਦ ਬਿਜਲੀ ਵਿਭਾਗ ਦੇ ਅਧਿਕਾਰੀ ਜਸਦੀਪ ਸਿੰਘ ਸੰਧੂ ਨੇ ਕਿਹਾ ਖੱਪਤਕਾਰਾਂ ਨੂੰ ਨਿਰਵਿਘਨ ਬਿਜਲੀ ਮੁਹੱਈਆਂ ਕਰਵਾਉਣ ਲਈ ਵੱਚਨਬੱਧ ਹਨ। ਉਨ੍ਹਾਂ ਨੇ ਪਿੰਡ ਵਾਸੀਆਂ ਦੀਆਂ ਜਾਇਜ਼ ਮੰਗਾਂ ਮੰਨਣ ਤੇ ਬਿਜਲੀ ਦੀ ਸਪਲਾਈ ਦੇਣ ਦਾ ਭਰੋਸਾ ਦਿੱਤਾ। ਜਿਸ ਮਗਰੋਂ ਧਰਨਾ ਖ਼ਤਮ ਹੋ ਸਕਿਆ।
ਇਹ ਵੀ ਪੜ੍ਹੋ : ਉਲੰਪਿਕ 'ਚ ਸੋਨ ਤਮਗਾ ਜਿੱਤਣ ਦੀ ਪੂਰੀ ਤਿਆਰੀ: ਮਨੂ ਭਾਕਰ