ਅੰਮ੍ਰਿਤਸਰ: ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਗੁਰਮੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਆਨਰੇਰੀ ਸੈਕਟਰੀ ਨਿਯੁਕਤ ਕੀਤਾ ਗਿਆ। ਇਸ ਮੌਕੇ ਉਹਨਾਂ ਨੇ ਕਿਹਾ ਕਿ ਸਾਡਾ ਮੁੱਖ ਮਕਸਦ ਹੈ ਕਿ ਵਿਸ਼ਵ ਭਰ ਦੀਆਂ ਸਿੱਖ ਸੰਸਥਾਵਾਂ, ਕੌਮੀ ਸੰਸਥਾਵਾਂ ਅਤੇ ਗੁਰਦੁਆਰਾ ਕਮੇਟੀਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਘੇਰੇ ਹੇਠ ਇੱਕਠੀਆਂ ਕੀਤਾ ਜਾਵੇ ਤਾਂ ਜੋ ਅਸੀਂ ਧਾਰਮਿਕ ਤੌਰ ’ਤੇ ਮਜਬੂਤ ਹੋ ਸਕੀਏ ਜਿਸ ਲਈ ਇਹ ਨਿਯੁਕਤੀ ਕੀਤੀ ਗਈ ਹੈ।
ਇਹ ਵੀ ਪੜੋ: ਅੰਮ੍ਰਿਤਸਰ ਦੇ ਰਾਜਾਸਾਂਸੀ 'ਚ ਹੋਵੇਗਾ ਕਿਸਾਨ ਮਹਾਂ ਸੰਮੇਲਨ: ਸੋਨੀਆ ਮਾਨ
ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਅਸਤੀਫੇ ’ਤੇ ਜਥੇਦਾਰ ਨੇ ਗੋਲਮੋਲ ਜਵਾਬ ਦਿੰਦੇ ਹੋਏ ਕਿਹਾ ਕਿ ਉਹ ਸਿਆਸੀ ਰੰਗ ਲੈ ਚੁੱਕਾ ਹੈ ਅਤੇ ਜੋ ਵੀ ਬਰਗਾੜੀ ਦੇ ਦੋਸ਼ੀਆਂ ਨੂੰ ਸਜ਼ਾ ਜ਼ਰੂਰ ਮਿਲਣੀ ਚਾਹੀਦੀ ਹੈ। ਕੋਰੋਨਾ ਵਾਇਰਸ ਬਾਰੇ ਬੋਲਦੇ ਜਥੇਦਾਰ ਨੇ ਕਿਹਾ ਕਿ ਕੋਰੋਨਾ ਵਾਇਰਸ ਮੀਡੀਆ ਨੇ ਹਊਆ ਬਣਾ ਰੱਖਿਆ ਹੈ ਜਦਕਿ ਜ਼ਮੀਨੀ ਹਕੀਕਤ ਕੁਝ ਹੋਰ ਹੈ। ਉਹਨਾਂ ਨੇ ਕਿਹਾ ਕਿ ਸਾਡੀ ਬਦਕਿਸਮਤੀ ਹੈ ਕੀ ਸਾਨੂੰ ਕੋਰੋਨਾ ਸਬੰਧੀ ਰਿਪੋਰਟਾਂ ਮਾਹਿਰਾਂ ਤੋਂ ਮਿਲਣੀਆਂ ਚਾਹੀਦੀਆਂ ਹਨ ਜੋ ਸਰਕਾਰਾਂ ਰਾਹੀਂ ਮਿਲ ਰਹੀਆਂ ਹਨ। ਉਥੇ ਹੀ ਉਹਨਾਂ ਨੇ ਕਿਹਾ ਕਿ ਕਿਸਾਨਾਂ ਦੇ ਟੈਂਟਾਂ ਨੂੰ ਅੱਗ ਲਗਾਉਣਾ ਬਹੁਤ ਹੀ ਮੰਦਭਾਗਾਂ ਹੈ।
ਇਹ ਵੀ ਪੜੋ: ਨਿਹੰਗਾਂ ਵੱਲੋਂ ਜਖ਼ਮੀ ਕੀਤੇ ਦੁਕਾਨਦਾਰ ਨੇ ਸੁਣਾਈ ਹੱਡਬੀਤੀ