ਅੰਮ੍ਰਿਤਸਰ: ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ (punjab assembly election 2022) ਵਿੱਚ ਲੋਕਾਂ ਵਲੋਂ ਦਿੱਤੇ ਗਏ ਫਤਵੇ ’ਚ ਆਮ ਆਦਮੀ ਪਾਰਟੀ ਵੱਡੀ ਗਿਣਤੀ ਵਿੱਚ ਉੱਭਰ ਕੇ ਸਾਹਮਣੇ ਆਈ 92 ਸੀਟਾਂ ਲੈ ਕੇ ਪੰਜਾਬ ਵਿਧਾਨ ਸਭਾ ’ਚ ਪੁੱਜੀ (aap entered in assembly with 92 seats) ਤੇ ਹੁਣ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ।
ਇਸ ਮੌਕੇ ਅੰਮ੍ਰਿਤਸਰ ਦੇ ਹਲਕਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ (amritsar west aap mla)ਡਾ ਜਸਬੀਰ ਸਿੰਘ ਨੇ ਈਟੀਵੀ ਭਾਰਤ ਦੀ ਟੀਮ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਹ ਇਕ ਨਿੱਜੀ ਹਸਪਤਾਲ ਦੇ ਮੈਡੀਕਲ ਅਫ਼ਸਰ ਤੋਂ ਵਿਧਾਇਕ ਦਾ ਸਫ਼ਰ (journey from private doctor to mla)ਤੈਅ ਕਰਕੇ ਇਸ ਪੁਜੀਸ਼ਨ ’ਤੇ ਪੁੱਜੇ ਹਨ।
ਉਨ੍ਹਾਂ ਕਿਹਾ ਕਿ ਅੱਜ ਹਲਕੇ ਦੇ ਲੋਕਾਂ ਨੇ ਜਿਤਾ ਕੇ ਪੰਜਾਬ ਵਿਧਾਨ ਸਭਾ ਵਿੱਚ ਭੇਜਿਆ ਹੈ ਉਨ੍ਹਾਂ ਕਿਹਾ ਕਿ ਹੁਣ ਆਪ ਪਾਰਟੀ ਵੱਲੋਂ ਪੰਜਾਬ ਦੇ ਲੋਕਾਂ ਦੇ ਨਾਲ ਮਿਲ ਕੇ ਚੰਗੀ ਸਰਕਾਰ ਵਿੱਚ ਨਵੇਂ ਪੰਜਾਬ ਦੀ ਸਿਰਜਣਾ ਕੀਤੀ ਜਾਵੇਗੀ ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਵਿੱਚ ਲੋਕਾਂ ਦੀ ਜੋ ਜਿੱਤ ਦਾ ਫਤਵਾ ਆਪ ਦੇ ਹੱਕ ਵਿਚ ਦਿੱਤਾ ਹੈ ਉਸ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ ਅਤੇ ਹੁਣ ਹਰ ਆਪ ਆਗੂ ਵੱਲੋਂ ਲੋਕ ਹਿੱਤ ਵਿੱਚ ਕਮਰ ਕੱਸ ਲਈ ਗਈ ਹੈ।
ਇਸ ਦੇ ਚੱਲਦਿਆਂ ਪਹਿਲਾਂ ਜਿੱਤ ਤੋਂ ਬਾਅਦ ਆਪ ਸੁਪਰੀਮੋ ਕੇਜਰੀਵਾਲ ਅਤੇ ਪੰਜਾਬ ਸੀਐਮ ਭਗਵੰਤ ਮਾਨ ਵੱਲੋਂ ਰੋਡ ਸ਼ੋਅ ਕੱਢ ਲੋਕਾਂ ਦਾ ਧੰਨਵਾਦ ਕੀਤਾ ਗਿਆ ਸੀ ਉਨ੍ਹਾਂ ਗੱਲਬਾਤ ਕਰਦੇ ਹੋਏ ਕਿਹਾ ਕਿ ਸਾਡਾ ਸਭ ਤੋਂ ਪਹਿਲਾਂ ਮੁੱਖ ਕੰਮ ਇਹ ਹੋਵੇਗਾ ਕਿ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ, ਚੰਗੀ ਸਿੱਖਿਆ ਅਤੇ ਸਭ ਤੋਂ ਵੱਡੀ ਗੱਲ ਨਸ਼ੇ ਨੂੰ ਖਤਮ ਕਰਨ ਦਾ ਹੈ।
ਉਨ੍ਹਾਂ ਕਿਹਾ ਕਿ ਨਸ਼ਾ ਸਭ ਤੋਂ ਵੱਡਾ ਮੁੱਦਾ ਹੈ। ਉਨ੍ਹਾਂ ਕਿਹਾ ਕਿ ਜੋ ਲੋਕਾਂ ਨਾਲ ਅਸੀਂ ਵਾਅਦੇ ਕਰਕੇ ਸੱਤਾ ਵਿਚ ਆਇਆਂ ਉਹ ਪਹਿਲ ਦੇ ਆਧਾਰ ਤੇ ਪੂਰੇ ਕੀਤੇ ਜਾਣਗੇ ਡਾ ਜਸਬੀਰ ਸੰਧੂ ਨੇ ਕਿਹਾ ਕਿ ਜਿਹੜੇ ਕੰਮ ਅਕਾਲੀ ਜਾਂ ਕਾਂਗਰਸ ਪਾਰਟੀਆਂ ਨੇ ਅੱਜ ਤੱਕ ਹਲਕੇ ਵਿੱਚ ਨਹੀਂ ਕੀਤੇ ਪਹਿਲ ਦੇ ਆਧਾਰ ਤੇ ਉਹ ਕੀਤੇ ਜਾਣਗੇ।
ਇਹ ਵੀ ਪੜ੍ਹੋ:ਨਵਜੋਤ ਸਿੱਧੂ ਨੇ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਦਿੱਤਾ ਅਸਤੀਫ਼ਾ