ETV Bharat / city

ਗੁਰੂ ਨਗਰੀ ਵਿੱਚ ਵੱਡੀ ਵਾਰਦਾਤ, ਨਿਹੰਗ ਸਿੰਘਾਂ ਨੇ ਵਿਅਕਤੀ ਦਾ ਕੀਤਾ ਕਤਲ - amritsar latest news

ਨਿੰਹਗਾਂ ਸਿੰਘਾਂ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਇੱਕ ਵਿਅਕਤੀ ਦਾ ਕਤਲ ਕੀਤਾ ਗਿਆ ਹੈ। ਫਿਲਹਾਲ ਸੀਸੀਟੀਵੀ ਫੁਟੇਜ ਦੇ ਨਾਲ ਪੁਲਿਸ ਵੱਲੋਂ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।

person was killed by Ninhagan Singhs
ਨਿਹੰਗ ਸਿੰਘਾਂ ਨੇ ਵਿਅਕਤੀ ਦਾ ਕੀਤਾ ਕਤਲ
author img

By

Published : Sep 8, 2022, 10:34 AM IST

Updated : Sep 8, 2022, 6:26 PM IST

ਅੰਮ੍ਰਿਤਸਰ: ਗੁਰੂ ਨਗਰੀ ਅੰਮ੍ਰਿਤਸਰ ਵਿੱਚ ਕਤਲ ਦੀ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਦੱਸ ਦਈਏ ਕਿ ਨਿਹੰਗਾ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਇੱਕ ਵਿਅਕਤੀ ਦਾ ਕਤਲ ਕੀਤਾ ਗਿਆ ਹੈ। ਕਤਲ ਦੀ ਸਾਰੀ ਘਟਨਾ ਉੱਥੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ।

ਮਿਲੀ ਜਾਣਕਾਰੀ ਮੁਤਾਬਿਕ ਹਰਮਨਜੀਤ ਸਿੰਘ ਨਾਂ ਦਾ ਨੌਜਵਾਨ ਇੱਕ ਮਹਿਲਾ ਦੇ ਨਾਲ ਜਾ ਰਿਹਾ ਸੀ ਤਾਂ ਉਹ ਉਸ ਸਮੇਂ ਸਿਗਰੇਟ ਪੀ ਰਿਹਾ ਸੀ। ਜਦੋ ਨਿਹੰਗ ਸਿੰਘ ਉਸਦੇ ਕੋਲੋਂ ਨਿਕਲੇ ਤਾਂ ਉਸ ਨੂੰ ਸਿਗਰੇਟ ਪੀਣ ਤੋਂ ਮਨਾ ਕਰਨ ਲੱਗੇ ਇਸ ਦੌਰਾਨ ਹਰਮਨਜੀਤ ਨੇ ਹੱਥੋਪਾਈ ਸ਼ੁਰੂ ਕਰ ਦਿੱਤੀ ਜਿਸ ਕਾਰਨ ਇੱਕ ਨਿਹੰਗ ਸਿੰਘ ਦੀ ਦਸਤਾਰ ਉਤਰ ਗਈ।

ਨਿਹੰਗ ਸਿੰਘਾਂ ਨੇ ਵਿਅਕਤੀ ਦਾ ਕੀਤਾ ਕਤਲ

ਇਸ ਮਾਮਲੇ ਤੋਂ ਬਾਅਦ ਦੋ ਨਿਹੰਗ ਸਿੰਘ ਵਿੱਚੋਂ ਇੱਕ ਨੇ ਹਰਮਨਜੀਤ ਸਿੰਘ ਉੱਤੇ ਕਿਰਚ ਨਾਲ ਹਮਲਾ ਕਰ ਦਿੱਤਾ। ਜਿਸ ਕਾਰਨ 35 ਸਾਲਾਂ ਹਰਮਨਜੀਤ ਦੀ ਮੌਤ ਹੋ ਗਈ। ਫਿਲਹਾਲ ਪੁਲਿਸ ਸੀਸੀਟੀਵੀ ਦੀ ਮਦਦ ਦੇ ਨਾਲ ਮੁਲਜ਼ਮਾਂ ਦੀ ਪਛਾਣ ਕਰ ਰਹੀ ਹੈ।

ਇਸ ਸਬੰਧੀ ਮ੍ਰਿਤਕ ਨੌਜਵਾਨ ਦੀ ਮਾਤਾ ਨੇ ਦੱਸਿਆ ਕਿ ਹਰਮਨਜੀਤ ਨੂੰ ਫੋਨ ਕਰਕੇ ਕਿਸੇ ਵਿਅਕਤੀ ਵੱਲੋਂ ਬੁਲਾਇਆ ਗਿਆ ਸੀ ਅਤੇ ਜਦੋਂ ਰਾਤ ਉਹ ਘਰ ਨਾ ਆਇਆ ਤਾਂ ਸਵੇਰੇ ਉਨ੍ਹਾਂ ਵੱਲੋਂ ਹਰਮਨਜੀਤ ਨੂੰ ਫੋਨ ਕੀਤਾ ਗਿਆ ਤਾਂ ਪਤਾ ਲੱਗਾ ਕਿ ਹਰਮਨਜੀਤ ਸਿੰਘ ਦਾ ਕਿਸੇ ਵਿਅਕਤੀ ਵੱਲੋਂ ਕਤਲ ਕਰ ਦਿੱਤਾ ਹੈ। ਉਨ੍ਹਾਂ ਇਸ ਮਾਮਲੇ ਚ ਪੁਲਿਸ ਪ੍ਰਸ਼ਾਸਨ ਅੱਗੇ ਇਨਸਾਫ ਦੀ ਗੁਹਾਰ ਲਗਾਈ ਹੈ

ਗੁਰੂ ਨਗਰੀ ਵਿੱਚ ਵੱਡੀ ਵਾਰਦਾਤ

ਦੂਜੇ ਪਾਸੇ ਇਸ ਮਾਮਲੇ ਜਾਂਚ ਅਧਿਕਾਰੀ ਨੇ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ਨਜ਼ਦੀਕ ਗੌਡਗਿਫਟ ਹੋਟਲ ਦੇ ਸਾਹਮਣੇ ਇੱਕ ਨੌਜਵਾਨ ਦਾ ਕਤਲ ਹੋਇਆ ਜਿਸ ਤੋਂ ਬਾਅਦ ਉਹ ਮੌਕੇ ’ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ ਚ ਦਿੱਤਾ। ਉਨ੍ਹਾਂ ਕਿਹਾ ਕਿ ਸੀਸੀਟੀਵੀ ਵੀਡੀਓ ਵੀ ਉਨ੍ਹਾਂ ਦੇ ਕਬਜ਼ੇ ਚ ਦਿੱਤੀ ਹੈ ਅਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜੋ: DAV ਸਕੂਲ ਨੂੰ ਬੰਬ ਨਾਲ ਉਡਾਉਣ ਦੇ ਮਾਮਲੇ ਵਿੱਚ ਵੱਡਾ ਖੁਲਾਸਾ, ਸਕੂਲੀ ਬੱਚਿਆਂ ਨੇ ਕੀਤੀ ਸ਼ਰਾਰਤ

Last Updated : Sep 8, 2022, 6:26 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.