ETV Bharat / city

ਵਿਸਾਖੀ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂ ਇਸ ਤਰੀਕ ਤੱਕ ਜਮ੍ਹਾਂ ਕਰਵਾ ਸਕਦੇ ਨੇ ਪਾਸਪੋਰਟ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਜੱਥੇ ਲਈ ਸੰਗਤਾਂ ਦੇ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਤਾਰੀਕ ਵਿੱਚ ਵਾਧਾ ਕੀਤਾ ਗਿਆ ਹੈ।

ਸ਼ਰਧਾਲੂ 20 ਜਨਵਰੀ ਤੱਕ ਜਮ੍ਹਾਂ ਕਰਵਾ ਸਕਦੇ ਨੇ ਪਾਸਪੋਰਟ

author img

By

Published : Jan 8, 2022, 7:21 AM IST

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਜੱਥੇ ਲਈ ਸੰਗਤਾਂ ਦੇ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਤਾਰੀਕ ਵਿੱਚ ਵਾਧਾ ਕੀਤਾ ਗਿਆ ਹੈ।

ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਨੇ ਦੱਸਿਆ ਕਿ ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਹਰ ਸਾਲ ਦੀ ਤਰ੍ਹਾਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਅਪ੍ਰੈਲ ਮਹੀਨੇ ਵਿੱਚ ਜੱਥਾ ਭੇਜਿਆ ਜਾਣਾ ਹੈ। ਇਸ ਲਈ ਸ਼ਰਧਾਲੂ ਆਪਣੇ ਪਾਸਪੋਰਟ 20 ਜਨਵਰੀ 2022 ਤੀਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਮੁੱਖ ਦਫਤਰ ਵਿਖੇ ਯਾਤਰਾ ਵਿਭਾਗ ’ਚ ਭੇਜ ਸਕਦੇ ਹਨ।

ਸ਼ਰਧਾਲੂ 20 ਜਨਵਰੀ ਤੱਕ ਜਮ੍ਹਾਂ ਕਰਵਾ ਸਕਦੇ ਨੇ ਪਾਸਪੋਰਟ

ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ 31 ਦਸੰਬਰ 2021 ਤੱਕ ਪਾਸਪੋਰਟ ਮੰਗੇ ਗਏ ਸਨ ਅਤੇ ਹੁਣ ਸੰਗਤ ਦੀਆਂ ਭਾਵਨਾਵਾਂ ਅਨੁਸਾਰ ਤਾਰੀਕ ਵਿੱਚ ਵਾਧਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟਾਂ ਦੇ ਨਾਲ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ ਦੀ ਸਿਫਾਰਸ਼ ਸਹਿਤ ਆਪਣਾ ਪਛਾਣ ਪੱਤਰ ਵੀ ਜਮ੍ਹਾਂ ਕਰਵਾਉਣ। ਸ਼ਰਧਾਲੂਆਂ ਵੱਲੋਂ ਪਛਾਣ ਪੱਤਰ ਲਈ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਕਾਪੀ ਦਿੱਤੀ ਜਾ ਸਕਦੀ ਹੈ।

ਇੱਥੇ ਜ਼ਿਕਰਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਿੰਨ ਵੱਡੇ ਜਥੇ ਪਾਕਿਸਤਾਨ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਕਰਨ ਵਾਸਤੇ ਭੇਜੇ ਜਾਂਦੇ ਹਨ ਅਤੇ ਜੋ ਹਾਲਾਤ ਇਸ ਵੇਲੇ ਭਾਰਤ ਤੇ ਪਾਕਿਸਤਾਨ ਦੇ ਬਣੇ ਹੋਏ, ਉਸ ਨੂੰ ਵੇਖਦੇ ਹੋਏ ਲਗਾਤਾਰ ਹੀ ਪਾਕਿਸਤਾਨ ਵੱਲੋਂ ਵੀ ਵੀਜ਼ੇ ਘੱਟ ਦਿੱਤੇ ਜਾ ਰਹੇ ਹਨ। ਉੱਥੇ ਹੁਣ ਵੇਖਣਾ ਹੋਵੇਗਾ ਕਿ 20 ਤਰੀਕ ਨੂੰ ਹੁਣ ਜੋ ਪਾਸਪੋਰਟ ਪਾਕਿਸਤਾਨ ਭੇਜੇ ਜਾਂਦੇ ਹਨ ਕੀ ਕਿੰਨੇ ਵੀਜ਼ੇ ਮਿਲਦੇ ਹਨ ਅਤੇ ਜੋ ਭਾਰਤ ਅਤੇ ਪਾਕਿਸਤਾਨ ਦੇ ਵਿੱਚ ਕੁੜੱਤਣ ਹੈ, ਉਸ ਨੂੰ ਕਿੰਨਾ ਕੁ ਦੂਰ ਇਸ ਜੱਥਿਆਂ ਰਾਹੀਂ ਕੀਤਾ ਜਾ ਸਕਦਾ ਹੈ।

ਇਹ ਵੀ ਪੜੋ: corona news: ਅੰਮ੍ਰਿਤਸਰ ਹਵਾਈ ਅੱਡੇ ਦੀ ਲੈਬ ਦੇ ਜਾਂਚ ਕਰਨ ਦੇ ਆਦੇਸ਼

ETV Bharat Logo

Copyright © 2024 Ushodaya Enterprises Pvt. Ltd., All Rights Reserved.