ਅਮ੍ਰਿਤਸਰ: ਅਜਨਾਲਾ ਪੁਲਿਸ ਨੇ 2 ਮੋਟਰਸਾਈਕਲ ਚੋਰਾਂ ਨੂੰ ਕਾਬੂ ਕੀਤਾ ਹੈ। ਇਸ ਬਾਰੇ ਪੁਲਿਸ ਅਧਿਕਾਰੀ ਮਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਨਾਕਾਬੰਦੀ ਕਰਕੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਰੋਕਿਆ। ਇਸ ਤੋਂ ਬਾਅਦ ਉਨ੍ਹਾਂ ਦੀ ਤਲਾਸੀਂ ਲਈ ਤਾਂ ਉਨ੍ਹਾਂ ਕੋਲੋਂ ਚੋਰੀ ਦੀਆਂ ਮੋਟਰਸਾਈਕਲ ਬਰਾਮਦ ਹੋਈਆਂ।
ਪੁਲਿਸ ਦੀ ਪੁੱਛਗਿੱਛ ਦੌਰਾਨ ਚੋਰਾ ਦੇ ਘਰ ਤੋਂ 3 ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲਿਸ ਨੇ ਦੋਸ਼ੀਆਂ ਵਿਰੁੱਧ ਮਾਮਲਾ ਦਰਜ ਕਰ ਕੇ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਹਾਸਿਲ ਕਰ ਲਈ ਹੈ।