ਅੰਮ੍ਰਿਤਸਰ: ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਇੱਕ ਨਿੱਜੀ ਹੋਟਲ ਵਿੱਚੋਂ ਤਿੰਨ ਲੜਕੀਆਂ ਸਮੇਤ 9 ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਅਨੁਸਾਰ ਕੋਰੋਨਾ ਮਹਾਂਮਾਰੀ ਕਾਰਨ ਮਸਾਜ ਸੈਂਟਰਾਂ 'ਤੇ ਪਬੰਦੀ ਹੈ ਅਤੇ ਇੱਕ ਨਿੱਜੀ ਹੋਟਲ ਵਿੱਚ ਮਸਾਜ ਸੈਂਟਰ ਚੱਲ ਰਿਹਾ ਸੀ ਜਿਸ 'ਤੇ ਇਹ ਕਾਰਵਈ ਕੀਤੀ ਗਈ ਹੈ।
ਜਾਂਚ ਅਧਿਕਾਰੀ ਬਲਰਾਜ ਸਿੰਘ ਨੇ ਮੀਡੀਆ ਨੂੰ ਦੱਸਿਆ ਕਿ ਇੱਕ ਗੁਪਤ ਸੂਚਨਾ ਦੇ ਅਧਾਰ 'ਤੇ ਪੁਲਿਸ ਨੇ ਇੱਕ ਨਿੱਜੀ ਹੋਟਲ 'ਤੇ ਛਾਪਾ ਮਾਰਿਆ ਸੀ। ਜਿੱਥੋਂ ਪੁਲਿਸ ਨੇ ਮਸਾਜ ਸੈਂਟਰ ਵਿੱਚ 3 ਲੜਕੀਆਂ ਅਤੇ 9 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਤਿੰਨ ਲੜਕੀਆਂ ਵਿੱਚੋਂ 2 ਲੜਕੀਆਂ ਉਜ਼ਬੇਕਿਸਤਾਨ ਦੀਆਂ ਹਨ ਅਤੇ ਇੱਕ ਦਿੱਲੀ ਨਾਲ ਸਬੰਧਤ ਹੈ। ਫੜ੍ਹੇ ਗਏ ਨੌਜਵਾਨਾਂ ਵਿੱਚੋਂ ਕੁਝ ਤਰਨ ਤਾਰਨ ਤੇ ਅੰਮ੍ਰਿਤਸਰ ਇਲਾਕੇ ਦੇ ਹੀ ਹਨ।
ਬਲਰਾਜ ਸਿੰਘ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਨੌਜਵਾਨਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਅਦਾਲਤ ਨੇ ਇਨ੍ਹਾਂ ਸਾਰਿਆਂ ਨੂੰ ਨਿਆਂਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਇੱਥੇ ਜਾਂਚ ਅਧਿਕਾਰੀ ਬਲਰਾਜ ਸਿੰਘ ਨੇ ਕਿਹਾ ਕਿ ਲੜਕੀਆਂ 'ਤੇ ਵੱਖਰੇ ਤੌਰ 'ਤੇ ਕਾਰਵਾਈ ਕੀਤੀ ਜਾ ਰਹੀ ਹੈ।
ਜਾਂਚ ਅਧਿਕਾਰੀ ਬਲਰਾਜ ਸਿੰਘ ਦਾ ਇਹ ਕਹਿਣਾ ਕਿ ਲੜਕੀਆਂ 'ਤੇ ਵੱਖ ਤੌਰ 'ਤੇ ਕਾਰਵਾਈ ਕੀਤੀ ਜਾ ਰਹੀ ਹੈ, ਕਈ ਤਰ੍ਹਾਂ ਦੇ ਸ਼ੰਕੇ ਪੈਦਾ ਕਰਦਾ ਹੈ। ਕਿਉਂਕਿ ਇੱਕੋ ਹੀ ਮਾਮਲੇ ਵਿੱਚ ਗ੍ਰਿਫ਼ਤਾਰ 12 ਮੁਲਜ਼ਮਾਂ 'ਚੋਂ 3 'ਤੇ ਵੱਖਰੀ ਕਾਰਵਾਈ ਕਿਸ ਤਰ੍ਹਾਂ ਹੋ ਸਕਦੀ ਹੈ?