ETV Bharat / city

ਪੁਲਿਸ ਨੇ ਪੰਜ ਗੈਂਗਸਟਰਾਂ ਨੂੰ ਹਥਿਆਰਾਂ ਸਣੇ ਕੀਤਾ ਕਾਬੂ

author img

By

Published : May 20, 2022, 5:11 PM IST

ਅੰਮ੍ਰਿਤਸਰ ਪੁਲਿਸ ਨੇ 5 ਗੈਂਗਸਟਰਾਂ ਨੂੰ ਹਥਿਆਰਾਂ ਸਣੇ ਕਾਬੂ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਕਾਬੂ ਕੀਤੇ 5 ਗੈਂਗਸਟਰਾਂ ਕੋਲੋਂ ਇਕ ਪਿਸਤੌਲ ਤੇ ਚਾਰ ਜ਼ਿੰਦਾ ਰੌਂਦ ਤੇ ਤੇਜ਼ ਹਥਿਆਰ ਵੀ ਬਰਾਮਦ ਕੀਤੇ ਹਨ।

ਪੁਲਿਸ ਨੇ ਪੰਜ ਗੈਂਗਸਟਰਾਂ ਨੂੰ ਹਥਿਆਰਾਂ ਸਣੇ ਕੀਤਾ ਕਾਬੂ
ਪੁਲਿਸ ਨੇ ਪੰਜ ਗੈਂਗਸਟਰਾਂ ਨੂੰ ਹਥਿਆਰਾਂ ਸਣੇ ਕੀਤਾ ਕਾਬੂ

ਅੰਮ੍ਰਿਤਸਰ: ਜ਼ਿਲ੍ਹੇ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਿਲ ਹੋਈ ਜਦੋ ਉਨ੍ਹਾਂ ਨੇ ਗੈਂਗਸਟਰਾਂ ਨੂੰ ਹਥਿਆਰਾਂ ਸਣੇ ਕਾਬੂ ਕੀਤਾ। ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਨੇ 5 ਗੈਂਗਸਟਰਾਂ ਨੂੰ ਹਥਿਆਰਾਂ ਸਣੇ ਕਾਬੂ ਕੀਤਾ ਹੈ। ਦੱਸ ਦਈਏ ਕਿ ਪੁਲਿਸ ਨੇ ਕਾਬੂ ਕੀਤੇ 5 ਗੈਂਗਸਟਰਾਂ ਕੋਲੋਂ ਇਕ ਪਿਸਤੌਲ ਤੇ ਚਾਰ ਜ਼ਿੰਦਾ ਰੌਂਦ ਤੇ ਤੇਜ਼ ਹਥਿਆਰ ਵੀ ਬਰਾਮਦ ਕੀਤੇ ਹਨ।

ਥਾਣਾ ਮੁਖੀ ਸੁਪਿੰਦਰ ਕੌਰ ਨੇ ਦੱਸਿਆ ਕਿ ਪੁਲਿਸ ਦੀ ਟੀਮ ਵੱਲੋਂ ਟੀ ਪੁਆਇੰਟ ’ਤੇ ਨਾਕਾਬੰਦੀ ਕੀਤੀ ਹੋਈ ਸੀ ਅਤੇ ਮੁਖਬਰ ਦੀ ਸੂਚਨਾ ਦੇ ਆਧਾਰ ’ਤੇ ਉਨ੍ਹਾਂ ਨੂੰ ਪਤਾ ਲੱਗਾ ਕਿ ਇਕ ਬਿਲਡਿੰਗ ਦੇ ਵਿੱਚ ਕੁੱਝ ਮਾੜੇ ਅਨਸਰ ਬੈਠੇ ਹੋਏ ਹਨ ਤੇ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਹਨ। ਜਿਸ ਤੋਂ ਬਾਅਦ ਉਨ੍ਹਾਂ ਨੇ ਮੌਕੇ ਤੇ ਸੀਨੀਅਰ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਉਸ ਬਿਲਡਿੰਗ ਉੱਤੇ ਛਾਪੇਮਾਰੀ ਕੀਤੀ।

ਇਸ ਦੌਰਾਨ ਉਨ੍ਹਾਂ ਨੇ ਅੱਗੇ ਕਿਹਾ ਕਿ ਪੰਜ ਗੈਂਗਸਟਰ ਮੌਕੇ ’ਤੇ ਹੀ ਕਾਬੂ ਕਰ ਲਏ। ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਕੋਲੋਂ ਇਕ ਪਿਸਟਲ ਅਤੇ ਕੁਝ ਤੇਜ਼ ਹਥਿਆਰ ਵੀ ਕਾਬੂ ਕੀਤੇ ਗਏ ਹਨ। ਜਿਹੜੇ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਸਨ। ਇਨ੍ਹਾਂ ਕੋਲੋਂ ਤਿੰਨ ਕਾਰਾਂ ਵੀ ਬਰਾਮਦ ਕੀਤੀਆਂ ਗਈਆਂ ਹਨ। ਜਿਸ ਨੂੰ ਵਾਰਦਾਤ ਸਮੇਂ ਇਸਤੇਮਾਲ ਕਰਦੇ ਸਨ।

ਪੁਲਿਸ ਅਧਿਕਾਰੀ ਨੇ ਅੱਗੇ ਦੱਸਿਆ ਕਿ ਇਨ੍ਹਾਂ ਖਿਲਾਫ ਮਾਮਲਾ ਦਰਜ ਕਰਕੇ ਇਨ੍ਹਾਂ ਅਦਾਲਤ ਵਿੱਚ ਪੇਸ਼ ਕਰ ਇਨ੍ਹਾਂ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਨਾ ਉਹ ਵੀ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ। ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਨ੍ਹਾਂ ਕੋਲੋਂ 105 ਗ੍ਰਾਮ ਹੈਰੋਇਨ ਵੀ ਬਰਾਮਦ ਹੋਈ ਹੈ ਤੇ ਇਨ੍ਹਾਂ ਦੇ ਖਿਲਾਫ਼ ਪਹਿਲਾਂ ਵੀ ਕਈ ਥਾਣਿਆਂ ਵਿਚ ਕੇਸ ਦਰਜ ਹਨ। ਫਿਲਹਾਲ ਇਹ ਗੈਂਗਸਟਰ ਪੁਲਿਸ ਗ੍ਰਿਫਤ ਚ ਹਨ ਅਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜੋ: ਪੰਜਾਬ ’ਚ ਅਰਧ ਸੈਨਿਕ ਬਲ ਤਾਇਨਾਤ, 6 ਜੂਨ ਨੂੰ ਘੱਲੂਘਾਰਾ ਦਿਵਸ ਮੌਕੇ ਮਾਹੌਲ ਖਰਾਬ ਹੋਣ ਦਾ ਖਦਸ਼ਾ !

For All Latest Updates

TAGGED:

ETV Bharat Logo

Copyright © 2024 Ushodaya Enterprises Pvt. Ltd., All Rights Reserved.