ਅੰਮ੍ਰਿਤਸਰ : 6 ਜੂਨ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਘੱਲੂਘਾਰਾ ਦਿਵਸ ਦੇ ਮੱਦੇਨਜ਼ਰ ਅੰਮ੍ਰਿਤਸਰ ਸ਼ਹਿਰ ਵਿਖੇ ਚੱਪੇ-ਚੱਪੇ ਉੱਤੇ ਪੁਲਿਸ ਤਾਇਨਾਤ ਕੀਤੀ ਹੋਈ ਹੈ। ਹਰ ਸ਼ੱਕੀ ਵਾਹਨ ਉੱਤੇ ਸ਼ੱਕੀ ਵਿਅਕਤੀ ਦੀ ਬਾਰੀਕੀ ਨਾਲ ਚੈਕਿੰਗ ਵੀ ਕੀਤੀ ਜਾ ਰਹੀ ਹੈ। ਇਸ ਦੌਰਾਨ ਅੰਮ੍ਰਿਤਸਰ ਦੇ ਬਲਾਕ ਜੰਡਿਆਲਾ ਗੁਰੂ ਵਿੱਚ ਵੀ ਪੁਲਿਸ ਵੱਲੋਂ ਫਲੈਗ ਮਾਰਚ ਅਤੇ ਸਰਚ ਅਭਿਆਨ ਕੀਤਾ ਗਿਆ। ਇਸ ਦੌਰਾਨ ਦੇਖਣ ਨੂੰ ਮਿਲਿਆ ਕਿ ਸਰਚ ਅਭਿਆਨ ਕਰਨ ਵੇਲੇ ਪੁਲਿਸ ਅਧਿਕਾਰੀ ਵੱਲੋਂ ਕੁੱਝ ਸ਼ੱਕੀ ਵਿਅਕਤੀਆਂ ਅਤੇ ਸੜਕ ਉੱਤੇ ਹੀ ਚਪੇੜਾਂ ਮਾਰੀਆਂ ਜਾ ਰਹੀਆਂ ਹਨ।
ਉਨ੍ਹਾਂ ਕੋਲੋਂ ਧੱਕੇ ਨਾਲ ਗੱਲਾਂ ਵੀ ਮਨਵਾਈਆਂ ਜਾ ਰਹੀਆਂ ਹਨ। ਇਸ ਦੌਰਾਨ ਵਿਅਕਤੀ ਦਾ ਕਹਿਣਾ ਹੈ ਕਿ ਉਹ ਦਿਹਾੜੀਦਾਰ ਹੈ ਅਤੇ ਦਿਹਾੜੀ ਕਰਕੇ ਵਾਪਸ ਆਇਆ ਪਰ ਪੁਲਿਸ ਵੱਲੋਂ ਫਿਰ ਵੀ ਉਸ ਦੇ ਚਪੇੜਾਂ ਮਾਰੀਆਂ ਗਈਆ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਛੇ ਜੂਨ ਦੇ ਮੱਦੇਨਜ਼ਰ ਬਾਜ਼ਾਰਾਂ ਵਿੱਚ ਅਮਨ ਸ਼ਾਂਤੀ ਬਣਾਏ ਰੱਖਣ ਲਈ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੁਲਿਸ ਵੱਲੋਂ ਫਲੈਗ ਮਾਰਚ ਅਤੇ ਸਰਚ ਅਭਿਆਨ ਕੀਤਾ ਜਾ ਰਿਹਾ ਹੈ ਅਤੇ ਹਰ ਸ਼ੱਕੀ ਵਿਅਕਤੀ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਮਹਿਲਾ ਸਵਾਰੀ ਨੇ ਪੀਆਰਟੀਸੀ ਬੱਸ ਡਰਾਈਵਰ ਦੇ ਮਾਰਿਆ ਥੱਪੜ, PRTC ਕਰਮਚਾਰੀਆਂ ਨੇ ਲਾਇਆ ਜਾਮ