ETV Bharat / city

ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਚੌਕਸ ਪੁਲਿਸ ਪ੍ਰਸ਼ਾਸਨ, ਕੀਤੀ ਨਾਕਾਬੰਦੀ ਕਰ ਚੈਕਿੰਗ

author img

By

Published : Sep 6, 2022, 11:44 AM IST

Updated : Sep 6, 2022, 1:01 PM IST

ਅੰਮ੍ਰਿਤਸਰ ਵਿੱਚ ਪੁਲਿਸ ਵੱਲੋਂ ਧਾਰਮਿਕ ਸਥਾਨਾਂ ਅਤੇ ਵੱਖ ਵੱਖ ਥਾਵਾਂ ਉੱਤੇ ਨਾਕਾਬੰਦੀ ਕੀਤੀ ਗਈ। ਇਸ ਦੌਰਾਨ ਪੁਲਿਸ ਨੇ ਚੈਕਿੰਗ ਵੀ ਕੀਤੀ। ਦੱਸ ਦਈਏ ਕਿ ਧਾਰਮਿਕ ਸਥਾਨਾਂ ਉੱਤੇ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਪੁਲਿਸ ਵੱਲੋਂ ਚੌਕਸੀ ਵਰਤੀ ਜਾ ਰਹੀ ਹੈ।

blocked and checked religious places
ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਚੌਕਸ ਪੁਲਿਸ

ਅੰਮ੍ਰਿਤਸਰ: ਪੰਜਾਬ ਦੇ ਏਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਵੱਲੋਂ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ ਅਤੇ ਵੱਖ-ਵੱਖ ਚੌਕਾਂ ’ਤੇ ਨਾਕੇਬੰਦੀ ਕੀਤੀ ਗਈ ਅਤੇ ਚੈਕਿੰਗ ਵੀ ਕੀਤੀ ਗਈ। ਇਸ ਮੌਕੇ ਏਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ ਤਹਿਤ ਇਹ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਦੇ ਆਲਾ ਅਧਿਕਾਰੀਆਂ ਵੱਲੋਂ ਪੰਜਾਬ ਭਰ ਵਿੱਚ ਵੱਖ-ਵੱਖ ਤਰ੍ਹਾਂ ਦੇ ਆਪਰੇਸ਼ਨ ਚਲਾਏ ਜਾ ਰਹੇ ਹਨ, ਜਿਸ ਦੇ ਚੱਲਦੇ ਪੰਜਾਬ ਭਰ ਵਿੱਚ ਰਾਤ ਨੂੰ ਧਾਰਮਿਕ ਸਥਾਨਾਂ ਅਤੇ ਸ਼ਹਿਰ ਦੇ ਵੱਖ-ਵੱਖ ਚੌਕਾਂ ਚ ਨਾਕਾਬੰਦੀ ਕਰ ਚੈਕਿੰਗ ਕੀਤੀ ਗਈ।

ਇਸ ਦੌਰਾਨ ਏਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਅੱਤਵਾਦੀ ਘਟਨਾਵਾਂ ਦੇ ਦੌਰ ਦੌਰਾਨ ਬਹੁਤ ਵਧੀਆ ਭੂਮਿਕਾ ਅਦਾ ਕੀਤੀ ਹੈ ਜਿਸ ਤੋਂ ਬਾਅਦ ਹੁਣ ਗੈਂਗਸਟਰਾਂ ਅਤੇ ਡਰੱਗਜ਼ ਦੇ ਖਿਲਾਫ ਇਕ ਵੱਡੀ ਭੂਮਿਕਾ ਨਿਭਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਪੁਲਿਸ ਦੇ ਆਲਾ ਅਧਿਕਾਰੀ ਤਨਦੇਹੀ ਨਾਲ ਡਿਊਟੀ ਨਿਭਾਉਣਗੇ ਤਾਂ ਇਹ ਪੰਜਾਬ ਵਿੱਚ ਅਮਨ ਸ਼ਾਂਤੀ ਬਹਾਲ ਰਹਿ ਸਕੇਗੀ।

ਉਨ੍ਹਾਂ ਅੱਗੇ ਕਿਹਾ ਕਿ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਬਹੁਤ ਵਧੀਆ ਕੰਮ ਕਰ ਰਹੇ ਹਨ ਜਿਸ ਦੇ ਚੱਲਦੇ ਅੰਮ੍ਰਿਤਸਰ ਵਿੱਚ ਅਮਨ ਸ਼ਾਂਤੀ ਦਾ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸਾਡਾ ਮੁੱਖ ਮਕਸਦ ਪੰਜਾਬ ਵਿੱਚ ਅਮਨ ਸ਼ਾਂਤੀ ਨੂੰ ਕਾਇਮ ਰੱਖਣਾ ਹੈ।

ਇਹ ਵੀ ਪੜੋ: ਜ਼ਮੀਨੀ ਵਿਵਾਦ ਦੇ ਚੱਲਦੇ ਅਧੇੜ ਉਮਰ ਦੇ ਵਿਅਕਤੀ ਉੱਤੇ ਹਮਲਾ

Last Updated : Sep 6, 2022, 1:01 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.