ਅੰਮ੍ਰਿਤਸਰ: ਪੰਜਾਬ ਦੇ ਨਵੇਂ ਬਣੇ ਬਿਜਲੀ ਮਹਿਕਮਾ ਮੰਤਰੀ ਹਰਭਜਨ ਸਿੰਘ ਈਟੀਓ ਹਲਕਾ ਜੰਡਿਆਲਾ ਵੱਲੋਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਗਿਆ। ਇਸ ਦੌਰਾਨ ਉਨ੍ਹਾਂ ਨੇ ਇਸ ਜਿੰਮੇਵਾਰੀ ਮਿਲਣ ’ਤੇ ਜਿੱਥੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਉੱਥੇ ਹੀ ਪਾਰਟੀ ਹਾਈਕਮਾਨ ਵਲੋ ਦਿੱਤੀ ਜਿੰਮੇਵਾਰੀ ਤਨਦੇਹੀ ਨਾਲ ਨਿਭਾਉਣ ਦੀ ਗੱਲ ਵੀ ਆਖੀ।
ਇਸ ਮੌਕੇ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਪਾਰਟੀ ਹਾਈ ਕਮਾਨ ਵੱਲੋਂ ਮਿਲੀ ਜਿੰਮੇਵਾਰੀ ਸਦਕਾ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਹਨ ਅਤੇ ਵਾਹਿਗੁਰੂ ਕੋਲ ਅਰਦਾਸ ਕਰਦੇ ਹਾਂ ਕਿ ਜੋ ਜਿੰਮੇਵਾਰੀ ਪੰਜਾਬ ਦੇ ਲੋਕਾਂ ਅਤੇ ਹਾਈਕਮਾਨ ਨੇ ਸੌਂਪੀ ਹੈ, ਉਸਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।
ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਜੋ ਦਿਸ਼ਾ ਨਿਰਦੇਸ਼ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਭ੍ਰਿਸ਼ਟਾਚਾਰ ਖਤਮ ਕਰਨ ਲਈ ਦਿੱਤੇ ਗਏ ਹਨ ਉਸ ਨੂੰ ਵੀ ਅਮਲ ਚ ਲਿਆਂਦੇ ਜਾਣਗੇ। ਨਾਲ ਹੀ ਕਿਹਾ ਕਿ ਜੋ ਮੁਹਿੰਮ ਉਨ੍ਹਾਂ ਵੱਲੋਂ ਚਾਲੂ ਕੀਤੀ ਗਈ ਹੈ ਉਸਨੂੰ ਜਨਤਾ ਦਾ ਸਹਿਯੋਗ ਦੇ ਨਾਲ ਪੂਰਾ ਕਰਾਂਗੇ।
ਇਸ ਤੋਂ ਇਲਾਵਾ ਕੈਬਨਿਟ ਮੰਤਰੀ ਨੇ ਕਿਹਾ ਕਿ ਜੋ ਥਰਮਲ ਪਲਾਂਟ ਬੰਦ ਪਏ ਹਨ, ਉਹਨਾ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਲੋਕਾਂ ਨਾਲ ਕੀਤੇ 300 ਯੂਨਿਟ ਮੁਫਤ ਬਿਜਲੀ ਦਾ ਵਾਧਾ ਜਲਦ ਪੂਰਾ ਕੀਤਾ ਜਾਵੇਗਾ ਅਤੇ ਜਨਤਾ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰ ਜਨਤਾ ਦੇ ਵਿਸ਼ਵਾਸ ਨੂੰ ਬਰਕਰਾਰ ਕੀਤਾ ਜਾਵੇਗਾ।
ਇਹ ਵੀ ਪੜੋ: ਮਾਨ ਸਰਕਾਰ ਦੇ ਗਲੇ ਦੀ ਹੱਡੀ ਬਣ ਸਕਦੈ 35 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ !