ਅੰਮ੍ਰਿਤਸਰ: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੁਪਰੀਮ ਕੋਰਟ ਵੱਲੋਂ ਮਾਨਤਾ ਦੇਣ ਨੂੰ ਲੈ ਕੇ ਵਿਰੋਧ ਸ਼ੁਰੂ ਹੋ ਗਿਆ ਹੈ। ਦਰਅਸਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ। ਇਸ ਕਾਰਨ ਅੱਜ ਸ੍ਰੀ ਦਰਬਾਰ ਸਾਹਿਬ ਸਥਿਤ ਸੂਚਨਾ ਕੇਂਦਰ ਦੇ ਬਾਹਰ ਤੋ ਮਾਰਚ ਕੱਢਿਆ ਗਿਆਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਸ੍ਰੀ ਦਰਬਾਰ ਸਾਹਿਬ ਤੋਂ ਆਰੰਭ ਹੋਏ ਇਸ ਰੋਸ ਮਾਰਚ ਵਿਚ ਸ਼੍ਰੋਮਣੀ ਕਮੇਟੀ ਮੈਂਬਰਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਰਮਚਾਰੀ ਕਾਲੀਆਂ ਦਸਤਾਰਾਂ ਸਜਾ ਕੇ ਸ਼ਾਮਲ ਹੋਏ ਹਨ।
ਇਸ ਦੌਰਾਨ ਕਰੀਬ 2 ਘੰਟੇ ਤੱਕ ਪ੍ਰਦਰਸ਼ਨ ਕਰਨ ਤੋਂ ਬਾਅਦ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਹਰਪ੍ਰੀਤ ਸੂਦਨ ਮੰਗ ਪੱਤਰ ਲੈਣ ਪਹੁੰਚੇ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਉਹ ਸ਼ਾਂਤਮਈ ਤਰੀਕੇ ਨਾਲ ਡੀਸੀ ਦਫ਼ਤਰ ਤੱਕ ਆਪਣਾ ਰੋਸ ਪ੍ਰਗਟ ਕਰਨ ਪਹੁੰਚੇ ਸਨ। ਸ਼੍ਰੋਮਣੀ ਕਮੇਟੀ ਨੂੰ ਤੋੜਨ ਵਿਰੁੱਧ ਹਰਿਆਣਾ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਘਿਰਾਉ ਦਾ ਪ੍ਰੋਗਰਾਮ ਉਲੀਕਿਆ ਜਾਵੇਗਾ। ਜੇਕਰ ਸਰਕਾਰਾਂ ਦੇ ਕੰਨ ਨਾ ਖੁੱਲ੍ਹੇ, ਤਾਂ ਸਮੂਹ ਸ਼੍ਰੋਮਣੀ ਕਮੇਟੀ ਮੈਂਬਰ ਦਿੱਲੀ ਵਿਖੇ ਇਕ ਜ਼ੋਰਦਾਰ ਧਰਨਾ ਪ੍ਰਦਰਸ਼ਨ ਕਰਨਗੇ।
ਇਸ ਦੇ ਅੱਗੇ ਬੋਲਦੇ ਹੋਰਨਾਂ ਨੇ ਕਿਹਾ ਕਿ ਹਰਿਆਣਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅਲੱਗ ਕਰਨਾ ਸਿੱਖਾਂ ਨਾਲ ਬਹੁਤ ਵੱਡਾ ਧੱਕਾ ਹੈ। ਦਿੱਲੀ ਸਿੱਖਾਂ ਨੂੰ ਆਪਸ ਚ ਲੜਾਈ ਚੱਲ ਰਹੀ ਹੈ, ਜੋ ਕਿ ਅਸੀਂ ਹਰਗਿਜ਼ ਨਹੀਂ ਹੋਣ ਦਵਾਂਗੇ। ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਰੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਦਿੱਲੀ ਵਾਲੇ ਖੁਦ ਅੱਜ ਕੇਂਦਰ ਅੱਗੇ ਗੋਡੇ ਟੇਕ ਚੁੱਕੇ ਹਨ। ਹੁਣ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਹਰਿਆਣਾ ਸਰਕਾਰ ਦੇ ਹੱਥਾਂ 'ਚ ਦੇਕੇ ਸਿੱਖਾਂ ਨਾਲ ਧੱਕਾ ਕੀਤਾ ਜਾ ਰਿਹਾ, ਜੋ ਕਿ ਅਸੀਂ ਬਰਦਾਸ਼ਤ ਨਹੀਂ ਕਰਾਂਗੇ। ਉਨ੍ਹਾਂ ਕਿਹਾ ਕਿ ਹੁਣ ਇਸ ਤੋਂ ਵੱਧ 7 ਅਕਤੂਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ਤੋਂ ਇੱਕ ਰੋਸ ਮਾਰਚ ਸ਼ੁਰੂ ਹੋਵੇਗਾ ਜੋ ਕਿ ਗੋਲਡਨ ਗੇਟ ਅੰਮ੍ਰਿਤਸਰ ਤੱਕ ਪਹੁੰਚੇਗਾ ਅਤੇ ਜਿਸ ਤੋਂ ਬਾਅਦ ਗੋਲਡਨ ਗੇਟ ਤੋਂ ਅੱਗੇ ਸ੍ਰੀ ਅਕਾਲ ਤਖ਼ਤ ਸਾਹਿਬ ਤਕ ਮਾਰ ਜਾਵੇਗਾ ਤੇ ਅਕਾਲ ਤਖ਼ਤ ਸਾਹਿਬ ਤੇ ਆ ਕੇ ਅਰਦਾਸ ਬੇਨਤੀ ਵੀ ਕੀਤੀ ਜਾਵੇਗੀ।
ਸੁਪਰੀਮ ਕੋਰਟ ਵਲੋਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੱਖਰੀ ਮਾਨਤਾ ਦੇਣ ਦੇ ਫੈਸਲੇ ਖਿਲਾਫ ਅੱਜ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਸ੍ਰੋਮਣੀ ਕਮੇਟੀ ਮੈਬਰ ਅਤੇ ਆਗੂਆ ਵਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਇਨਫਰਮੇਸ਼ਨ ਵਿਭਾਗ ਤੋਂ ਕਾਲੀਆਂ ਦਸਤਾਰਾਂ ਸਜਾ ਇਕ ਰੋਸ ਮਾਰਚ ਡੀ ਸੀ ਅੰਮ੍ਰਿਤਸਰ ਦੇ ਦਫਤਰ ਤੱਕ ਕੱਢਿਆ ਗਿਆ ਜਿਸ ਵਿੱਚ ਵੱਡੀ ਗਿਣਤੀ ਵਿਚ ਸ੍ਰੋਮਣੀ ਕਮੇਟੀ ਦੇ ਅਹੁਦੇਦਾਰਾ ਵਲੋਂ ਹਿੱਸਾ ਲਿਆ ਗਿਆ। ਇਸ ਸੰਬਧੀ ਪ੍ਰਧਾਨ ਸ੍ਰੋਮਣੀ ਕਮੇਟੀ ਅਤੇ ਮੈਬਰਾਂ ਨੇ ਦਸਿਆ ਕਿ ਆਰਐਸਐਸ ਅਤੇ ਦੇਸ਼ ਦੀ ਬੀਜੇਪੀ ਸਰਕਾਰ ਵਲੋਂ ਸਿੱਖ ਮਨਿਉਰਿਟੀ ਨੂੰ ਖ਼ਤਮ ਕਰਨ ਲਈ ਕੋਜਿਆ ਹਰਕਤਾਂ ਕੀਤੀਆ ਜਾ ਰਹੀਆ। ਪਹਿਲਾ ਪੰਜਾਬ ਦੇ ਹਿਸੇ ਕੀਤੇ ਅਤੇ ਹੁਣ ਸਿਖ ਧਰਮ ਨੂੰ ਹਿਸਿਆਂ ਵਿਚ ਵੱਢਣ ਲਈ ਕੋਈ ਕਸਰ ਨਹੀਂ ਛੱਡੀ ਜਾ ਰਹੀ ਹੈ।
ਇਸ ਸੰਬਧੀ ਜਾਣਕਾਰੀ ਦਿੰਦਿਆਂ ਸ੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਮੈਬਰ ਭਾਈ ਮਨਜੀਤ ਸਿੰਘ ਅਤੇ ਹੋਰ ਔਹਦੇਦਾਰਾ ਨੇ ਦਸਿਆ ਕਿ ਇਹਨਾ ਸਰਕਾਰਾ ਵਲੌ ਦਿਲੀ ਦੇ ਤਖਤ ਤੇ ਬੈਠ ਪਹਿਲਾ ਪੰਜਾਬ ਦੇ ਹਿਸੇ ਕੀਤੇ ਪੰਜਾਬ ਜੋ ਹਰਿਆਣਾ ਅਤੇ ਹਿਮਾਚਲ ਬਣਾ ਪੰਜਾਬ ਦੀ ਤਾਕਤ ਅਤੇ ਰਕਬੇ ਨੂੰ ਖਤਮ ਕਰਨ ਦੀ ਹਰਕਤ ਕੀਤੀ ਅਤੇ ਹੁਣ ਸੁਪਰੀਮ ਕੋਰਟ ਵਲੌ 1925 ਦੇ ਐਕਟ ਵਿਚ ਬਦਲਾਅ ਕਰ ਹਰਿਆਣਾ ਕਮੇਟੀ ਨੂੰ ਵਖਰੀ ਮਾਨਤਾ ਦੇ ਸਿਖ ਧਰਮ ਨੂੰ ਹਿਸਿਆਂ ਵਿਚ ਵੰਡ ਕਮਜ਼ੋਰ ਕਰਨ ਦੀ ਕੋਜੀਆ ਚਾਲਾਂ ਖੇਡਿਆ ਜਾ ਰਿਹਾ ਹੈ ਜਿਸਨੂੰ ਸਿਖ ਪੰਥ ਕਦੇ ਬਰਦਾਸ਼ਤ ਨਹੀ ਕਰੇਗਾ ਜਿਵੇ ਕਿਸਾਨਾ ਵਲੌ ਆਪਣੇ ਹੱਕਾ ਲੱੲਈ ਰੌਸ਼ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਉਥੇ ਹੀ ਅਸੀਂ ਵੀ ਆਪਣਾ ਰਸੂਖ ਅਤੇ ਆਸ਼ਤਿਤਵ ਬਚਾਉਣ ਲਈ ਅਜ ਸੰਘਰਸ਼ ਦੀ ਰਾਹ ਤੇ ਚਲ ਕਾਲੀਆ ਦਸਤਾਰਾਂ ਸਜਾ ਰੌਸ਼ ਮਾਰਚ ਕਢ ਸਮੇ ਦੀਆ ਸਰਕਾਰਾਂ ਦੇ ਕੰਨਾਂ ਤਕ ਆਪਣੀ ਅਵਾਜ ਪਹੁੰਚਾਉਣ ਲਈ ਇਹ ਰੋਸ਼ ਮਾਰਚ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦਫਤਰ ਤਕ ਲੈ ਕੇ ਜਾ ਰਹੇ ਹਾ ਅਤੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਹਰਪ੍ਰੀਤ ਸਿੰਘ ਸੁਦਨ ਨੂੰ ਇਹ ਮੰਗ ਪਤਰ ਦੇਵਾਂਗੇ।
ਇਹ ਵੀ ਪੜ੍ਹੋ: ਤਿਉਹਾਰਾਂ ਦੇ ਮੱਦੇਨਜ਼ਰ ਪੁਲਿਸ ਨੇ ਕੱਢਿਆ ਫਲੈਗ ਮਾਰਚ, ਕੀਤੇ ਸਖ਼ਤ ਸੁਰੱਖਿਆ ਦੇ ਪ੍ਰਬੰਧ