ਅੰਮ੍ਰਿਤਸਰ: ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਹੀ ਧਰਮ ਪਰਿਵਰਤਨ ਨੂੰ ਲੈ ਕੇ ਮਸੀਹ ਭਾਈਚਾਰੇ ਅਤੇ ਨਿਹੰਗ ਸਿੰਘ ਵਿਚਾਲੇ ਵਿਵਾਦ ਵੱਧਦਾ ਜਾ ਰਿਹਾ ਹੈ। ਜੰਡਿਆਲਾ ਗੁਰੂ ਇਕ ਮਸੀਹ ਭਾਈਚਾਰੇ ਦੇ ਸਕੂਲ ਵਿੱਚ ਸਿੱਖਾਂ ਦੇ ਬੱਚਿਆਂ ਨੂੰ ਤੇ ਹੋਰ ਵਿਦਿਆਰਥੀਆਂ ਦੀ ਵੀਡੀਓ ਵਾਇਰਲ ਹੋਈ। ਇਸ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਐਸੇ ਸਕੂਲਾਂ ਵਿੱਚ ਬੱਚਿਆਂ ਨੂੰ ਚਰਚ ਲੈ ਕੇ ਜਾ ਕੇ ਧਰਮ ਪਰਿਵਰਤਨ ਕਰਵਾਇਆ ਜਾ ਰਿਹਾ ਹੈ। ਇਸ ਦੇ ਵਿਰੁਧ ਸਿੱਖ ਜਥੇਬੰਦੀਆਂ ਨੇ ਡੀਐਸਪੀ ਜੰਡਿਆਲਾ ਗੁਰੂ ਨੂੰ ਮੰਗ ਪੱਤਰ ਦੇ ਕੇ ਸਕੂਲ ਦੇ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਕਮੇਟੀ ਦੇ ਆਗੂ ਭਾਈ ਬਲਬੀਰ ਸਿੰਘ ਮੁੱਛਲ ਅਤੇ ਉਨ੍ਹਾਂ ਦੇ ਸਾਥੀਆਂ ਨੇ ਕਿਹਾ ਕਿ ਪੰਜਾਬ ਦੇ ਧਰਮ ਧਰਮ ਪਰਿਵਰਤਨ ਨੂੰ ਲੈ ਕੇ ਬਹੁਤ ਕਦਮ ਚੁੱਕਿਆ ਗਿਆ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਇਸ ਸਬੰਧ ਵਿਚ ਇਕ ਵੀਡੀਓ ਵੀ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ ਜਿਸ ਵਿੱਚ ਜੰਡਿਆਲਾ ਗੁਰੂ ਸਰਕੂਲਰ ਰੋਡ 'ਤੇ ਖੁੱਲ੍ਹੇ ਸਕੂਲ ਵਿੱਚ ਛੋਟੇ ਛੋਟੇ ਬੱਚਿਆਂ ਦਾ ਧਰਮ ਪਰਿਵਰਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਵਾਇਰਲ ਵੀਡੀਓ ਨੂੰ ਦੇਖ ਕੇ ਸਕੂਲ ਦੇ ਵਿਰੁੱਧ ਕਾਰਵਾਈ ਦੀ ਮੰਗ ਕਰਨ ਲਈ ਡੀਐੱਸਪੀ ਜੰਡਿਆਲਾ ਗੁਰੂ ਕੋਲ ਪਹੁੰਚੇ ਹਨ ਅਤੇ ਸਕੂਲ ਵਿਰੁਧ ਕਾਰਵਾਈ ਕਰਨ ਲਈ ਮੰਗ ਪੱਤਰ ਸੌਂਪਿਆ ਹੈ।
ਦੂਜੇ ਪਾਸੇ ਇਸ ਮਾਮਲੇ ਵਿੱਚ ਜੰਡਿਆਲਾ ਗੁਰੂ ਦੇ ਡੀਐਸਪੀ ਕੁਲਦੀਪ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਨੇ ਉਨ੍ਹਾਂ ਨੂੰ ਇੱਕ ਸਕੂਲ ਦੇ ਖ਼ਿਲਾਫ਼ ਮੰਗ ਪੱਤਰ ਦਿੱਤਾ ਹੈ। ਉਹ ਇਸ ਸਬੰਧੀ ਜਾਂਚ ਕਰਨਗੇ। ਜਾਂਚ ਦੇ ਅਨੁਸਾਰ ਜੋ ਵੀ ਤੱਥ ਸਾਹਮਣੇ ਆਉਣਗੇ ਉਹ ਉਸ ਮੁਤਾਬਕ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਗੈਂਗਸਟਰ ਦੀਪਕ ਮੁੰਡੀ ਮਾਨਸਾ ਅਦਾਲਤ ਵਿਚ ਪੇਸ਼, ਸੱਤ ਦਿਨ ਦਾ ਮਿਲਿਆ ਰਿਮਾਂਡ