ETV Bharat / city

ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਵੱਲੋਂ ਲਗਾਇਆ ਗਿਆ ਧਰਨਾ - ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ

ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਸ਼ਾਸਨਿਕ ਪ੍ਰਬੰਧਕੀ ਦਫ਼ਤਰ ਦੇ ਬਾਹਰ ਅਕਾਲੀ ਦਲ 'ਤੇ ਬਹੁਜਨ ਸਮਾਜ ਪਾਰਟੀ ਨੇ ਧਰਨਾ ਲਗਾਇਆ। ਵੱਡੀ ਗਿਣਤੀ ਵਿੱਚ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਵਰਕਰ ਅਤੇ ਲੀਡਰ ਪੁੱਜੇ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮਜੀਤ ਸਿੰਘ ਮਜੀਠੀਆ ਖਿਲਾਫ਼ ਕੇਸ ਦਰਜ ਕੀਤੇ ਗਏ।

ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਵਲੋਂ ਲਗਾਇਆ ਗਿਆ ਧਰਨਾ

author img

By

Published : Dec 25, 2021, 12:34 PM IST

ਅੰਮ੍ਰਿਤਸਰ: ਜ਼ਿਲ੍ਹਾ ਪ੍ਰਸ਼ਾਸਨਿਕ ਪ੍ਰਬੰਧਕੀ ਦਫ਼ਤਰ (District Administrative Office, Amritsar) ਦੇ ਬਾਹਰ ਅਕਾਲੀ ਦਲ 'ਤੇ ਬਹੁਜਨ ਸਮਾਜ ਪਾਰਟੀ ਨੇ ਧਰਨਾ ਲਗਾਇਆ। ਵੱਡੀ ਗਿਣਤੀ ਵਿੱਚ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਵਰਕਰ ਅਤੇ ਲੀਡਰ ਪੁੱਜੇ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮਜੀਤ ਸਿੰਘ ਮਜੀਠੀਆ ਖਿਲਾਫ਼ ਕੇਸ ਦਰਜ ਕੀਤੇ ਗਏ।

ਉਸ ਕੇਸ ਦੇ ਵਿਰੋਧ ਵਿੱਚ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦਫ਼ਤਰ ਦੇ ਅੱਗੇ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਅਕਾਲੀ ਦਲ ਬਹੁਜਨ ਸਮਾਜ ਪਾਰਟੀ ਵੱਲੋਂ ਪੰਜਾਬ ਸਰਕਾਰ ਦੇ ਪੁਲਿਸ ਪ੍ਰਸ਼ਾਸਨ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਗੱਲਬਾਤ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤਲਬੀਰ ਸਿੰਘ ਗਿੱਲ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਬਦਲੇ ਦੀ ਰਾਜਨੀਤੀ ਦੇ ਨਾਲ ਇਹ ਮਾਮਲਾ ਦਰਜ ਕੀਤਾ ਗਿਆ ਹੈ।

ਉੱਥੇ ਹੀ ਉਨ੍ਹਾਂ ਬਿਕਰਮਜੀਤ ਸਿੰਘ ਮਜੀਠੀਆ 'ਤੇ ਇਹ ਕੇਸ ਝੂਠਾ ਦੱਸਿਆ। ਅਕਾਲੀ ਦਲ ਦੇ ਨੇਤਾ ਤਲਬੀਰ ਸਿੰਘ ਗਿੱਲ ਨੇ ਦੱਸਿਆ ਕਿ ਬਿਕਰਮਜੀਤ ਸਿੰਘ ਮਜੀਠੀਆ ਨੇ ਹਮੇਸ਼ਾ ਹੀ ਲੋਕਾਂ ਦੀ ਸੇਵਾ ਕੀਤੀ ਅਤੇ ਲੋਕਾਂ ਦੇ ਦੁੱਖ ਸੁੱਖ ਵਿੱਚ ਭਾਈਵਾਲ ਹੋਏ ਹਨ। ਲੋਕ ਜਾਣਦੇ ਹਨ ਕਿ ਬਦਲੇ ਦੀ ਭਾਵਨਾ ਨਾਲ ਮਜੀਠੀਆ ਦਾ ਕੇਸ ਦਰਜ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਹੁਣ ਲੋਕ 2022 ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਨੂੰ ਸਬਕ ਸਿਖਾਉਣਗੇ।

ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਵਲੋਂ ਲਗਾਇਆ ਗਿਆ ਧਰਨਾ

ਮਜੀਠੀਆ ਦੀ ਇਸ ਯੋਜਨਾ ਦੇ ਭਾਰੀ ਇਕੱਠ ਦੇ ਪਿਆਰ ਨੂੰ ਵੇਖਦੇ ਪਤਾ ਲੱਗਾ ਕਿ ਲੋਕ ਅਕਾਲੀ ਦਲ ਦੇ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ 5 ਸਾਲ ਵਿੱਚ ਕੋਈ ਕੰਮ ਨਹੀ ਕੀਤਾ ਸਿਰਫ਼ ਬਦਲੇ ਦੀ ਰਾਜਨੀਤੀ ਕੀਤੀ ਹੈ।

ਤਲਬੀਰ ਸਿੰਘ ਗਿੱਲ ਨੇ ਕਿਹਾ ਕਿ ਜੇਕਰ ਇਹ ਕੇਸ ਵਾਪਸ ਨਾ ਦਿੱਤਾ ਗਿਆ ਤਾਂ ਅਕਾਲੀ ਦਲ ਬਹੁਜਨ ਸਮਾਜ ਪਾਰਟੀ ਪੰਜਾਬ ਭਰ ਵਿੱਚ ਤਿੱਖੇ ਰੋਸ ਪ੍ਰਦਰਸ਼ਨ ਕਰਨਗੇ।

ਇਹ ਵੀ ਪੜ੍ਹੋ: ਪਾਕਿਸਤਾਨ ਦੇ ਸਰਕਾਰੀ ਅਦਾਰਿਆਂ ਅੰਦਰ ਸਿੱਖਾਂ ਨੂੰ ਸ੍ਰੀ ਸਾਹਿਬ ਪਾਉਣ ’ਤੇ ਰੋਕ ਦੀ ਸ਼੍ਰੋਮਣੀ ਕਮੇਟੀ ਵੱਲੋਂ ਨਿਖੇਧੀ

For All Latest Updates

ETV Bharat Logo

Copyright © 2025 Ushodaya Enterprises Pvt. Ltd., All Rights Reserved.