ਅੰਮ੍ਰਿਤਸਰ: ਪਿਛਲੇ ਲੰਬੇ ਸਮੇਂ ਤੋਂ ਪੰਜਾਬ ਸਰਕਾਰ (Government of Punjab) ਧਰਨੇ ਪ੍ਰਦਰਸ਼ਨ ਕਰ ਰਹੇ ਪੀ.ਆਰ.ਟੀ.ਸੀ (PRTC) ਤੇ ਪਨਬੱਸ (PUNBUS) ਦੇ ਕੱਚੇ ਮੁਲਾਜ਼ਮਾਂ ਦਾ ਹਾਲੇ ਵੀ ਪੰਜਾਬ ਸਰਕਾਰ Government of Punjab) ਖ਼ਿਲਾਫ਼ ਰੋਸ ਪ੍ਰਦਰਸ਼ਨ ਜਾਰੀ ਹਨ। ਹਾਲਾਂਕਿ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਲੋਕਾਂ ਨੂੰ ਧਰਨੇ ਖ਼ਤਮ ਕਰਨ ਦੀ ਅਪੀਲ ਵੀ ਕਰ ਰਹੇ ਹਨ, ਪਰ ਅਫਸੋਸ ਉਨ੍ਹਾਂ ਦੇ ਬਿਆਨਾਂ ਦਾ ਲੋਕਾਂ ‘ਤੇ ਕੋਈ ਅਸਰ ਨਹੀਂ ਪੈ ਰਿਹਾ।
ਇਨ੍ਹਾਂ ਕੱਚੇ ਮੁਲਜ਼ਮਾਂ ਵੱਲੋਂ ਅੱਜ ਨਵੇਂ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ (Transport Minister Raja Waring) ਦੇ ਨਾਲ ਉਨ੍ਹਾਂ ਦੇ ਘਰ ਅੰਦਰ ਮੀਟਿੰਗ ਕੀਤੀ ਗਈ। ਜਿਸ ਵਿੱਚ ਉਨ੍ਹਾਂ ਨੂੰ ਟਰਾਂਸਪੋਰਟ ਮੰਤਰੀ ਅਮਰਿੰਦਰ ਰਾਜਾ ਵੜਿੰਗ (Transport Minister Amarinder Raja Waring) ਦੁਆਰਾ ਭਰੋਸਾ ਦਿੱਤਾ ਗਿਆ ਹੈ, ਕਿ ਉਨ੍ਹਾਂ ਦੀਆਂ ਮੰਗਾਂ ਨੂੰ ਜਲਦ ਹੀ ਪੂਰਾ ਕੀਤਾ ਜਾਵੇਗਾ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਇਨ੍ਹਾਂ ਮੁਲਾਜ਼ਮਾਂ ਨੇ ਕਿਹਾ ਕਿ ਕੁਝ ਮੰਗਾਂ 'ਤੇ ਤੁਰੰਤ ਕਾਰਵਾਈ ਕਰਦੇ ਹੋਏ, ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ (Transport Minister Amarinder Raja Waring) ਨੇ ਆਪਣੇ ਵਿਭਾਗ ਨੂੰ ਬੁਲਾਇਆ ਅਤੇ ਇੱਕ ਆਦੇਸ਼ ਵੀ ਜਾਰੀ ਕੀਤਾ, ਜਿਨ੍ਹਾਂ ਵਿੱਚ ਕੁਝ ਸਾਡੀਆਂ ਮੰਗਾਂ ਨੂੰ ਮੰਨਿਆ ਗਿਆ ਹੈ। ਇਨ੍ਹਾਂ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਮੰਤਰੀ ਵੱਲੋਂ ਭਰੋਸਾ ਦਿੱਤਾ ਗਿਆ ਹੈ ਕਿ ਸਾਰੇ ਕੱਚੇ ਮੁਲਾਜ਼ਮਾਂ ਨੂੰ ਜਲਦ ਹੀ ਪੱਕਾ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ 12 ਤਾਰੀਕ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਨਾਲ ਮੀਟਿੰਗ ਕਰਵਾਉਣ ਦਾ ਵੀ ਟਰਾਂਸਪੋਰਟ ਮੰਤਰੀ ਵੱਲੋਂ ਭਰੋਸਾ ਦਿੱਤਾ ਗਿਆ ਹੈ। ਅਤੇ ਕੱਚੇ ਮੁਲਾਜ਼ਮਾਂ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਵੀ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ।
ਇਨ੍ਹਾਂ ਮੁਲਾਜ਼ਮਾਂ ਨੇ ਕਿਹਾ ਕਿ ਮੰਤਰੀ ਦੇ ਭਰੋਸੇ ਤੋਂ ਬਾਅਦ ਪੀ.ਆਰ.ਟੀ.ਸੀ. (PRTC) ਅਤੇ ਪਨਬੱਸ (PUNBUS) ਦੇ ਕੱਚੇ ਮੁਲਾਜ਼ਮਾਂ ਵੱਲੋਂ ਆਪਣੀ ਹੜਤਾਲ ਵਾਪਿਸ ਲੈ ਲਈ ਗਈ ਹੈ ਤੇ ਹੁਣ ਅਗਲਾ ਫੈਸਲਾ 12 ਤਾਰੀਕ ਨੂੰ ਲਿਆ ਜਾਵੇਗਾ।
ਟਰਾਂਸਪੋਰਟ ਮੰਤਰੀ (Transport Minister ) ਦੇ ਭਰੋਸੇ ਤੋਂ ਬਾਅਦ ਪਿਛਲੇ ਕਈ ਮਹੀਨਿਆ ਤੋਂ ਬੰਦ ਕੀਤੇ ਬੱਸ ਅੱਡੇ ਅੱਜ ਇਨ੍ਹਾਂ ਪ੍ਰਦਰਸ਼ਨਕਾਰੀਆਂ ਵੱਲੋਂ ਖੁੱਲ੍ਹ ਦਿੱਤੇ ਗਏ ਹਨ। ਅਤੇ ਹੁਣ ਸਾਰੀਆ ਸਰਕਾਰੀ ਬੱਸਾਂ ਆਪਣੇ ਰੂਟਾਂ ‘ਤੇ ਦੁਬਾਰਾ ਪਰਤਣਗੀਆਂ।