ਅੰਮ੍ਰਿਤਸਰ: ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Election 2022) ਨੂੰ ਲੈ ਕੇ ਹਰ ਪਾਰਟੀ ਵੱਲੋਂ ਪੂਰੀ ਵਾਹ ਲਗਾਈ ਜਾ ਰਹੀ ਹੈ ਤਾਂ ਜੋ ਜਿੱਤ ਹਾਸਲ ਕੀਤੀ ਜਾ ਸਕੇ। ਆਪ ਆਦਮੀ ਪਾਰਟੀ ਦੇ ਸੁਪਰਿਮੋ ਦੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਲਗਾਤਾਰ ਪੰਜਾਬ ਦੇ ਦੌਰੇ ਕਰ ਰਹੇ ਹਨ। ਕੇਜਰੀਵਾਲ ਦੇ ਪੰਜਾਬ ਦੌਰੇ ਦਾ ਅੱਜ ਦੂਜਾ ਦਿਨ (second day of Arvind Kejriwal's visit to Punjab) ਹੈ। ਅਰਵਿੰਦ ਕੇਜਰੀਵਾਲ ਅੱਜ ਅੰਮ੍ਰਿਤਸਰ ਵਿੱਚ ਰਹਿਣਗੇ, ਜਿੱਥੇ ਉਹ ਕਈ ਜਥੇਬੰਦੀਆਂ ਨਾਲ ਮੁਲਾਕਾਤ ਕਰਨਗੇ।
ਇਹ ਵੀ ਪੜੋ: ਪੁਲਿਸ ਅਧਿਕਾਰੀਆਂ ਦੇ ਕੰਮ 'ਚ ਸਿਆਸੀ ਦਖ਼ਲਅੰਦਾਜ਼ੀ ਬੰਦ ਕਰਾਂਗੇ: ਅਰਵਿੰਦ ਕੇਜਰੀਵਾਲ
ਪਹਿਲੇ ਦਿਨ ਕੀ ਰਿਹਾ ਖ਼ਾਸ ?
ਆਪਣੇ ਪੰਜਾਬ ਦੌਰੇ ਦੇ ਪਹਿਲੇ ਦਿਨ ਅਰਵਿੰਦ ਕੇਜਰੀਵਾਲ ਗੁਰਦਾਸਪੁਰ ਵਿੱਚ ਰਹੇ। ਇਸ ਦੌਰਾਨ ਕੇਜਰੀਵਾਲ ਨੇ ਆਪ ਦੇ ਉਮੀਦਵਾਰ ਰਮਨ ਬਹਿਲ ਦੇ ਹੱਕ ਚੋਣ ਰੈਲੀ ਨੂੰ ਸੰਬੋਧਿਤ ਕੀਤਾ। ਜਿੱਥੇ ਉਨ੍ਹਾਂ ਦੇ ਨਾਲ ਆਪ ਆਗੂ ਕੰਵਰ ਵਿਜੇ ਪ੍ਰਤਾਪ ਸਿੰਘ ਅਤੇ ਆਪ ਵਰਕਰ ਮਜ਼ੂਦ ਰਹੇ। ਇਸੇ ਦੌਰਾਨ ਉਨ੍ਹਾਂ ਨੇ ਕਈ ਵੱਡੇ ਐਲਾਨ ਕੀਤੇ। ਕੇਜਰੀਵਾਲ ਗੁਰਦਾਸਪੁਰ ਵਿਖੇ ਕ੍ਰਿਸਮਸ ਦੀ ਪੂਰਵ ਸੰਧਿਆ ਦੇ ਸ਼ੁਭ ਮੌਕੇ 'ਤੇ ਸਮਾਗਮ ਵਿੱਚ ਸ਼ਾਮਲ ਹੋਏ।
ਬੇਅਦਬੀ ਪਿੱਛੇ ਕੌਈ ਵਡੀ ਸ਼ਾਜਿਸ਼
ਇਸ ਮੌਕੇ 'ਤੇ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਿਤ ਕਰਦੇ ਹੋਏ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਲੁਧਿਆਣਾ ਵਿੱਚ ਬੰਬ ਧਮਾਕਾ ਹੋਇਆ ਅਤੇ ਸ਼੍ਰੀ ਦਰਬਾਰ ਸਾਹਿਬ ਵਿਚ ਹੋਈ ਬੇਅਦਬੀ ਪਿੱਛੇ ਕੌਈ ਵਡੀ ਸ਼ਾਜਿਸ਼ ਹੈ। ਕਿਉਂਕਿ ਚੋਣਾਂ ਦੌਰਾਨ ਹੀ ਅਜਿਹੀਆਂ ਘਟਨਾਵਾਂ ਹੁੰਦੀਆਂ ਹਨ।
6 ਮਹੀਨਿਆਂ ਅੰਦਰ ਪੰਜਾਬ ਨੂੰ ਨਸ਼ਾ ਮੁਕਤ ਕਰਾਂਗਾ
ਇਸੇ ਦੌਰਾਨ ਉਨ੍ਹਾਂ ਨੇ ਐਲਾਨ ਕੀਤਾ ਕਿ 6 ਮਹੀਨਿਆਂ ਅੰਦਰ ਪੰਜਾਬ ਨੂੰ ਨਸ਼ਾ ਮੁਕਤ ਕਰਾਂਗਾ। ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਦੇ ਸਮੇਂ ਬਰਗਾੜੀ ਵਿਚ ਬੇਅਦਬੀ ਹੋਈ ਸੀ ਪਰ ਕੋਈ ਇਨਸਾਫ ਨਹੀਂ ਮਿਲਿਆ ਜੇਕਰ ਉਸ ਬੇਅਦਬੀ ਦਾ ਇਨਸਾਫ ਮਿਲਿਆ ਹੁੰਦਾ ਤਾਂ ਕਿਸੇ ਦੀ ਦੁਬਾਰਾ ਬੇਅਦਬੀ ਕਰਨ ਦੀ ਹਿੰਮਤ ਨਹੀਂ ਪੈਣੀ ਸੀ।
ਪੰਜਾਬ ਵਿੱਚ ਪੁਲਿਸ ਦੀ ਭਰਤੀ ਲਈ ਚੱਲਦੇ ਹਨ ਪੈਸੇ
ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਆਪ ਦੀ ਸਰਕਾਰ ਆਉਣ 'ਤੇ ਪੰਜ ਵੱਡੇ ਕੰਮ ਕੀਤੇ ਜਣਗੇ, ਪੰਜਾਬ ਵਿੱਚ ਪੁਲਿਸ ਦੀ ਭਰਤੀ ਲਈ ਪੈਸੇ ਚੱਲਦੇ ਹਨ ਇਕ ਸਿਪਾਹੀ ਤੋਂ ਲੈ ਕੇ ਐਸਐਸਪੀ (SSP) ਵਰਗੇ ਪੈਸੇ ਲੈ ਕੇ ਲਗਾਏ ਜਾਂਦੇ ਹਨ, ਉਸ ਦੀ ਜਾਂਚ ਕੀਤੀ ਜਾਵੇਗੀ।
ਇਹ ਵੀ ਪੜੋ: Ludhiana Court Blast: ਬੰਬ ਧਮਾਕਾ ਕਰਨ ਵਾਲੇ ਸਖਸ਼ ਦੀ ਹੋਈ ਪਛਾਣ : ਸੂਤਰ
ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Elections 2022) ਨੂੰ ਲੈਕੇ ਪੰਜਾਬ ਦਾ ਸਿਆਸੀ ਅਖਾੜਾ ਭਖਦਾ ਜਾ ਰਿਹਾ ਹੈ। ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਸੂਬੇ ਵਿੱਚ ਸਰਗਰਮ ਵਿਖਾਈ ਦੇ ਰਹੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲਗਾਤਾਰ ਪੰਜਾਬ ਦੀਆਂ ਫੇਰੀਆਂ ਲਗਾ ਰਹੇ ਹਨ।