ETV Bharat / city

ਪੰਜਾਬ ਨੂੰ ਮੁੜ ਤੋਂ ਸੋਨੇ ਦੀ ਚਿੜੀ ਬਣਾਇਆ ਜਾਵੇਗਾ: ਕੈਬਨਿਟ ਮੰਤਰੀ ਧਾਲੀਵਾਲ

author img

By

Published : Mar 23, 2022, 5:44 PM IST

ਰੂਰਲ ਡਿਵੈਲਪਮੈਂਟ ਦਾ ਮੰਤਰਾਲਾ ਮਿਲਣ ਤੋਂ ਬਾਅਦ ਕੁਲਦੀਪ ਸਿੰਘ ਧਾਲੀਵਾਲ ਅੰਮ੍ਰਿਤਸਰ ਪਹੁੰਚੇ। ਇਸ ਦੌਰਾਨ ਉਨ੍ਹਾਂ ਨੂੰ ਪੁਲਿਸ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ। ਇਸ ਦੌਰਾਨ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿਸੇ ਤਰ੍ਹਾਂ ਦਾ ਭ੍ਰਿਸ਼ਟਾਚਾਰ ਪੰਜਾਬ 'ਚ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਪੰਜਾਬ ਨੂੰ ਮੁੜ ਤੋਂ ਸੋਨੇ ਦੀ ਚਿੜੀ ਬਣਾਇਆ ਜਾਵੇਗਾ।

ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ

ਅੰਮ੍ਰਿਤਸਰ: ਪੰਜਾਬ ਵਿੱਚ ਨਵੀਂ ਸਰਕਾਰ ਬਣਨ ਤੋਂ ਬਾਅਦ ਹੁਣ ਸਰਕਾਰ ਦੇ ਕੈਬਨਿਟ ਮੰਤਰੀ ਆਪਣੇ ਆਪਣੇ ਹਲਕਿਆਂ ਵਿੱਚ ਪਹੁੰਚਦੇ ਹੋਏ ਨਜ਼ਰ ਆ ਰਹੇ ਹਨ ਉੱਥੇ ਹੀ ਅੰਮ੍ਰਿਤਸਰ ਤੋਂ ਕੁਲਦੀਪ ਸਿੰਘ ਧਾਲੀਵਾਲ ਵੀਹ ਅੰਮ੍ਰਿਤਸਰ ਪਹੁੰਚੇ ਅਤੇ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਸਰਕਟ ਹਾਊਸ ਵਿਚ ਪੁਲੀਸ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ।

ਉੱਥੇ ਹੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿਸੇ ਤਰ੍ਹਾਂ ਦਾ ਭ੍ਰਿਸ਼ਟਾਚਾਰ ਪੰਜਾਬ 'ਚ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਪੰਜਾਬ ਨੂੰ ਮੁੜ ਤੋਂ ਸੋਨੇ ਦੀ ਚਿੜੀ ਬਣਾਇਆ ਜਾਵੇਗਾ। ਨਾਲ ਹੀ ਉਨ੍ਹਾਂ ਨੇ ਕਿਹਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੋ ਵੀ ਡਿਊਟੀਆਂ ਲਗਾਈਆਂ ਜਾਣਗੀਆਂ। ਉਸ ਨੂੰ ਤਨਦੇਹੀ ਨਾਲ ਨਿਭਾਇਆ ਜਾਵੇਗਾ।

ਉੱਥੇ ਹੀ ਉਨ੍ਹਾਂ ਨੇ ਕਿਹਾ ਕਿ ਜੋ ਪੰਜ ਰਾਜ ਸਭਾ ਮੈਂਬਰ ਚੁਣੇ ਗਏ ਹਨ ਉਹ ਸੋਚ ਸਮਝ ਕੇ ਹੀ ਚੁਣੇ ਗਏ ਹਨ ਅਤੇ ਉਹ ਦਿੱਲੀ ਦੇ ਵਿਚ ਜਾ ਕੇ ਪੰਜਾਬ ਦੀ ਆਵਾਜ਼ ਜ਼ਰੂਰ ਚੁੱਕਣਗੇ। ਉਨ੍ਹਾਂ ਅੱਗੇ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵੱਲੋਂ ਹੀ ਇਨ੍ਹਾਂ ਪੰਜਾਂ ਰਾਜ ਸਭਾ ਮੈਂਬਰਾਂ ਨੂੰ ਚੁਣਿਆ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਜੋ ਵੀ ਘਪਲੇ ਬੀਤੇ ਸਮੇਂ ਦੇ ਵਿਚ ਪੰਜਾਬ ਰੂਲਰ ਡਿਪਾਰਟਮੈਂਟ ਦੇ ਵਿੱਚ ਹੋਏ ਹਨ ਉਸ ਤਰ੍ਹਾਂ ਦਾ ਕੋਈ ਵੀ ਘਪਲਾ ਇਸ ਵਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜੋ ਕਸੂਰਵਾਰ ਹਨ ਉਨ੍ਹਾਂ ਦੇ ਖਿਲਾਫ ਵੀ ਕਾਰਵਾਈ ਕੀਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਜਦੋਂ ਦੇ ਪੰਜਾਬ ਵਿੱਚ ਨਵੇਂ ਪੰਜ ਰਾਜ ਸਭਾ ਮੈਂਬਰ ਬਣਾਏ ਗਏ ਹਨ, ਸਾਰੀ ਵਿਰੋਧੀ ਪਾਰਟੀਆਂ ਵੱਲੋਂ ਆਮ ਆਦਮੀ ਪਾਰਟੀ ਨੂੰ ਘੇਰਨ ਦੇ ਵਿੱਚ ਕੋਈ ਵੀ ਕਸਰ ਨਹੀਂ ਛੱਡੀ ਜਾ ਰਹੀ ਹੈ। ਦੂਜੇ ਪਾਸੇ ਘਰ ਗੱਲ ਕੀਤੀ ਜਾਵੇ ਤਾਂ ਹੁਣ ਆਮ ਆਦਮੀ ਪਾਰਟੀ ਬਚਾਅ ਕਰਦੀ ਹੋਈ ਨਜ਼ਰ ਆ ਰਹੀ ਹੈ ਅਤੇ ਉਨ੍ਹਾਂ ਵੱਲੋਂ ਕੇਜਰੀਵਾਲ ਅਤੇ ਭਗਵੰਤ ਮਾਨ ਵੱਲੋਂ ਜੋ ਪੰਜ ਰਾਜ ਸਭਾ ਮੈਂਬਰ ਬਣਾਏ ਗਏ ਹਨ। ਉਨ੍ਹਾਂ ਨੂੰ ਵਧੀਆ ਕੰਮ ਕਰਨ ਦੀ ਨਸੀਹਤ ਵੀ ਦਿੱਤੀ ਜਾ ਰਹੀ ਹੈ ਹਾਲਾਂਕਿ ਰਾਜ ਸਭਾ ਮੈਂਬਰ ਕਦੋਂ ਜਾ ਕੇ ਆਪਣਾ ਕੰਮ ਕਰਦੇ ਹਨ ਇਹ ਤਾਂ ਸਮਾਂ ਹੀ ਦੱਸੇਗਾ ਪਰ ਸਿਆਸਤ ਰਾਜ ਸਭਾ ਮੈਂਬਰਾਂ ਨੂੰ ਲੈ ਕੇ ਖੂਬ ਹੁੰਦੀ ਹੋਈ ਨਜ਼ਰ ਆ ਰਹੀ ਹੈ।

ਇਹ ਵੀ ਪੜੋ: ਸੀਐੱਮ ਮਾਨ ਵੱਲੋਂ ਜਾਰੀ ਨੰਬਰ ’ਤੇ ਪਹਿਲੀ ਸ਼ਿਕਾਇਤ, ਜਾਣੋ ਮਾਮਲਾ

ਦੂਜੇ ਪਾਸੇ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਇਹ ਕਹਿਣਾ ਹੈ ਕਿ ਪੰਜਾਬ ਨੂੰ ਮੁੜ ਸੋਨੇ ਦੀ ਚਿੜੀ ਬਣਾਉਣ ਵਾਸਤੇ ਹਰ ਇੱਕ ਸੰਭਵ ਕੋਸ਼ਿਸ਼ ਜਿਹੜੀ ਹੈ ਉਹ ਆਮ ਆਦਮੀ ਪਾਰਟੀ ਵੱਲੋਂ ਕੀਤੀ ਜਾਵੇਗੀ ਅਤੇ ਅਗਲੇ ਪੰਜਾਂ ਸਾਲਾਂ ਦੇ ਵਿੱਚ ਪੰਜਾਬ ਹੱਸਦਾ ਅਤੇ ਵੱਸਦਾ ਲੋਕਾਂ ਨੂੰ ਨਜ਼ਰ ਜ਼ਰੂਰ ਆਵੇਗਾ। ਹੁਣ ਦੇਖਣਾ ਹੋਵੇਗਾ ਕਿ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਰੀਵਾਲ ਵੱਲੋਂ ਦਿੱਤੇ ਗਏ ਬਿਆਨ ਕਿੱਥੋਂ ਤਕ ਸੱਚ ਹੁੰਦੇ ਹਨ ਜਾਂ ਇਹ ਵੀ ਸਿਆਸੀ ਬਿਆਨ ਬਣ ਕੇ ਹੀ ਰਹਿ ਜਾਣਗੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.