ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਅੱਜ ਅੰਮ੍ਰਿਤਸਰ ਦੇ ਸੁਲਤਾਨਵਿੰਡ ਇਲਾਕੇ ਦੇ ਵਿਚ ਸ਼ਿਵ ਮੰਦਿਰ ਦੇ ਸਰੋਵਰ ਦੀ ਨੀਂਹ ਪੱਥਰ ਮੌਕੇ ਕਾਂਗਰਸੀ ਸਰਕਾਰ ਤੇ ਜੰਮ ਕੇ ਨਿਸ਼ਾਨੇ ਸਾਧੇ ਗਏ। ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਚ ਭਾਈਚਾਰਕ ਸਾਂਝ ਲਈ ਜਾਣੀ ਜਾਂਦੀ ਹੈ ਅਤੇ ਪੰਜਾਬ ਵਿੱਚ ਭਾਈਚਾਰਕ ਸਾਂਝ ਨੂੰ ਹੀ ਵਧਾਵਾ ਦੇ ਰਹੀ ਹੈ ਇਸੇ ਕਰਕੇ ਹੀ ਉਨ੍ਹਾਂ ਵੱਲੋਂ ਅੱਜ ਇੱਥੇ ਪਹੁੰਚ ਕੇ ਇਸ ਸਰੋਵਰ ਦਾ ਨੀਂਹ ਪੱਥਰ ਰੱਖਿਆ ਗਿਆ ਹੈ ।
ਉਨ੍ਹਾਂ ਨੇ ਕਾਂਗਰਸ ਸਰਕਾਰ ਤੇ ਬੋਲਦੇ ਹੋਏ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਦੇ ਹਾਲਾਤ ਬਦ ਤੋਂ ਬਦਤਰ ਨੇ ਅਤੇ ਕਿਸੇ ਸਮੇਂ ਵੀ ਸਰਕਾਰ ਨੂੰ ਹਾਰਟ ਅਟੈਕ ਹੋ ਸਕਦਾ ਹੈ। ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਅਤੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਤੇ ਤੰਜ ਕੱਸਦੇ ਹੋਏ ਕਿਹਾ ਕਿ ਉਨ੍ਹਾਂ ਵੱਲੋਂ ਬੋਲਿਆ ਜਾ ਰਿਹਾ ਹੈ ਕਿ ਦਿੱਲੀ ਚਲੋ ਅਤੇ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਕਿਹਾ ਜਾ ਰਿਹਾ ਹੈ ਕਿ ਪਾਕਿਸਤਾਨ ਚਲੋ ਇਸੇ ਕਰਕੇ ਹੀ ਪੰਜਾਬ ਵਿੱਚ ਪੰਜਾਬ ਸਰਕਾਰ ਨਜ਼ਰ ਨਹੀਂ ਆ ਰਹੀ।
ਮਜੀਠੀਆ ਨੇ ਕਿਹਾ ਕਿ ਪੰਜਾਬ ਵਿੱਚ ਲਗਾਤਾਰ ਹੀ ਕੋਰੋਨਾ ਵਾਇਰਸ
ਕਰਕੇ ਮੌਤਾਂ ਦਾ ਅੰਕੜਾ ਵਧ ਰਿਹਾ ਹੈ ਅਤੇ ਤੇਰਾਂ ਹਜ਼ਾਰ ਦੇ ਕਰੀਬ ਲੋਕ ਆਪਣੀ ਜਾਨ ਤੋਂ ਹੱਥ ਗਵਾ ਚੁੱਕੇ ਹਨ ਲੇਕਿਨ ਸਰਕਾਰ ਦਾ ਇਸ ਵੱਲ ਕੋਈ ਧਿਆਨ ਨਹੀਂ। ਉਨ੍ਹਾਂ ਕਿਹਾ ਕਿ ਤੋਂ ਨਵਜੋਤ ਸਿੰਘ ਸਿੱਧੂ ਤੇ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਤੰਜ ਕੱਸਦੇ ਹੋਏ ਕਿਹਾ ਕਿ ਉਹ ਟਵਿੱਟਰ ਟਵਿੱਟਰ ਖੇਡ ਰਹੇ ਹਨ ਪਰ ਸੂਬੇ ਦੇ ਹਾਲਾਤਾਂ ਕਿਸੇ ਨੂੰ ਫਿਕਰ ਨਹੀਂ।
ਇਹ ਵੀ ਪੜੋ:ਲੋਕਾਂ ਨੂੰ ਬਚਾਉਣ ਦੀ ਥਾਂ ਕੁਰਸੀ ਬਚਾਉਣ 'ਚ ਲੱਗੀ ਪੰਜਾਬ ਕਾਂਗਰਸ: ਸੁਖਬੀਰ ਬਾਦਲ