ETV Bharat / city

ਗੈਂਗਸਟਰਾਂ ਅੱਤਵਾਦੀ ਮੋਡੀਊਲ ਬੇਨਕਾਬ: ਟਿਫਿਨ ਬੰਬ, ਏਕੇ 56 ਸਣੇ ਮੁਲਜ਼ਮ ਯੋਗਰਾਜ ਸਿੰਘ ਕਾਬੂ - ਏਕੇ 56 ਸਣੇ ਮੁਲਜ਼ਮ ਯੋਗਰਾਜ ਸਿੰਘ ਕਾਬੂ

ਅੰਮ੍ਰਿਤਸਰ ਦੀ ਦਿਹਾਤੀ ਪੁਲਿਸ ਨੇ ਨਾਰਕੋ ਟੈਰਰ ਮੋਡਿਊਲ ਦਾ ਪਰਦਾਫਾਸ਼ ਕੀਤਾ। ਪੰਜਾਬ ਪੁਲਿਸ ਨੇ ਕਾਰਵਾਈ ਕਰਦੇ ਹੋਏ ਮੁਲਜ਼ਮ ਯੋਗਰਾਜ ਸਿੰਘ ਨੂੰ ਇੱਕ ਆਰਡੀਐਕਸ ਲੋਡ ਟਿਫਿਨ ਬਾਕਸ ਬਰਾਮਦ ਕੀਤਾ ਹੈ, ਦੋ ਆਧੁਨਿਕ ਏਕੇ 56 ਅਸਾਲਟ ਰਾਈਫਲਾਂ ਦੇ ਨਾਲ ਦੋ ਮੈਗਜ਼ੀਨਾਂ ਅਤੇ 30 ਜ਼ਿੰਦਾ ਕਾਰਤੂਸ, ਇੱਕ 30 ਬੋਰ ਦਾ ਪਿਸਤੌਲ ਅਤੇ 6 ਜਿੰਦਾ ਕਾਰਤੂਸ ਨਾਲ ਗ੍ਰਿਫਤਾਰ ਕੀਤਾ ਹੈ।

Accused Yograj Singh arrested
ਮੁਲਜ਼ਮ ਯੋਗਰਾਜ ਸਿੰਘ ਗ੍ਰਿਫਤਾਰ
author img

By

Published : Oct 4, 2022, 3:58 PM IST

ਅੰਮ੍ਰਿਤਸਰ: ਸੂਬੇ ਭਰ ਵਿੱਚ ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚੌਕਸੀ ਵਰਤੀ ਜਾ ਰਹੀ ਹੈ। ਇਸੇ ਦੇ ਚੱਲਦੇ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਈਐਸਆਈ ਸਮਰਥਿਤ ਨਾਰਕੋ ਅੱਤਵਾਦ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਦੇ ਡਾਇਰੈਕਟਰ ਜਨਰਲ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਇਸ ਦੇ ਮੁੱਖ ਸੰਚਾਲਕ ਨੂੰ ਉਸਦੇ ਕਬਜ਼ੇ ਵਿੱਚੋਂ ਹਥਿਆਰ ਅਤੇ ਵਿਸਫੋਟਕ ਬਰਾਮਦ ਕਰਨ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਹੈ।

Arms stockpile recovered
ਹਥਿਆਰ ਦਾ ਜ਼ਖੀਰਾ ਬਰਾਮਦ

ਮਾਮਲੇ ਸਬੰਧੀ ਡੀਜੀਪੀ ਨੇ ਦੱਸਿਆ ਕਿ ਮੋਡਿਊਲ ਨੂੰ ਕੈਨੇਡਾ ਸਥਿਤ ਲਖਬੀਰ ਸਿੰਘ ਉਰਫ ਲੰਡਾ, ਪਾਕਿਸਤਾਨ ਸਥਿਤ ਹਰਵਿੰਦਰ ਸਿੰਘ ਰਿੰਦਾ ਅਤੇ ਇਟਲੀ ਦੇ ਹਰਪ੍ਰੀਤ ਸਿੰਘ ਉਰਫ ਹੈਪੀ ਵੱਲੋਂ ਸਾਂਝੇ ਤੌਰ 'ਤੇ ਚਲਾਇਆ ਜਾ ਰਿਹਾ ਹੈ। ਫੜੇ ਗਏ ਮੁਲਜ਼ਮ ਦੀ ਪਛਾਣ ਯੋਗਰਾਜ ਸਿੰਘ ਉਰਫ ਯੋਗ ਵਾਸੀ ਪਿੰਡ ਰਾਜੋਕੇ ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ, ਇਸ ਤੋਂ ਇਲਾਵਾ ਪੁਲਿਸ ਨੇ ਪੰਜ ਹੋਰ ਸਾਥੀਆਂ ਦੀ ਵੀ ਸ਼ਨਾਖਤ ਕੀਤੀ ਹੈ, ਜੋ ਪੰਜਾਬ ਅਤੇ ਆਸ-ਪਾਸ ਦੇ ਰਾਜਾਂ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਅੰਜਾਮ ਦੇਣ ਵਾਲੇ ਮੋਡਿਊਲ ਦਾ ਹਿੱਸਾ ਸਨ।

RDX loaded tiffin box recovered
ਟਿਫੀਨ ਬੰਬ ਵੀ ਬਰਾਮਦ

ਇਸ ਸਬੰਧੀ ਉਨ੍ਹਾਂ ਅੱਗੇ ਦੱਸਿਆ ਕਿ ਪੁਲਿਸ ਨੇ ਇੱਕ ਆਰਡੀਐਕਸ ਲੋਡ ਟਿਫਿਨ ਬਾਕਸ ਬਰਾਮਦ ਕੀਤਾ ਹੈ, ਦੋ ਆਧੁਨਿਕ ਏਕੇ 56 ਅਸਾਲਟ ਰਾਈਫਲਾਂ ਦੇ ਨਾਲ ਦੋ ਮੈਗਜ਼ੀਨਾਂ ਅਤੇ 30 ਜ਼ਿੰਦਾ ਕਾਰਤੂਸ, ਇੱਕ 30 ਬੋਰ ਦਾ ਪਿਸਤੌਲ ਅਤੇ 6 ਜਿੰਦਾ ਕਾਰਤੂਸ ਅਤੇ ਮੁਲਜ਼ਮਾਂ ਕੋਲੋਂ 2 ਕਿਲੋ ਹੈਰੋਇਨ ਬਰਾਮਦ ਹੋਈ ਹੈ।

ਇਹ ਵੀ ਪੜੋ: ਲੁਧਿਆਣਾ 'ਚ ਹਥਿਆਰਬੰਦਾਂ ਹਮਲਾਵਰਾਂ ਨੇ ਕੀਤੀ ਭੰਨਤੋੜ, ਸੀਸੀਟੀਵੀ ਤਸਵੀਰਾਂ ਆਈਆਂ ਸਾਹਮਣੇ

ETV Bharat Logo

Copyright © 2025 Ushodaya Enterprises Pvt. Ltd., All Rights Reserved.