ਅੰਮ੍ਰਿਤਸਰ: ਪੰਜਾਬ ਪੁਲਿਸ ਵੱਲੋਂ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫ਼ਤਾਰ (Raid to arrest Majithia) ਕਰਨ ਲਈ ਅੰਮ੍ਰਿਤਸਰ ਦੀ ਰਣਜੀਤ ਐਵੀਨਿਊ ਕਲੋਨੀ ਸਥਿਤ ਇੱਕ ਘਰ ਵਿੱਚ ਛਾਪਾ ਮਾਰਿਆ ਗਿਆ। ਦੱਸ ਦਈਏ ਕਿ ਬੀਤੇ ਦਿਨ ਹਾਈਕੋਰਟ ਨੇ ਮਜੀਠੀਆ ਦੀ ਅਗਾਊਂ ਜ਼ਮਾਨਤ ਨੂੰ ਰੱਦ ਕਰ ਦਿੱਤਾ ਹੈ, ਜਿਸ ਤੋਂ ਬਾਅਦ ਪੁਲਿਸ ਵੱਲੋਂ ਮਜੀਠੀਆ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਗਈ ਹੈ।
ਇਹ ਵੀ ਪੜੋ: ਬੇਅਦਬੀ ਮਾਮਲਿਆਂ ਦੀ ਜਾਂਚ SIT ਤੋਂ CBI ਨੂੰ ਦੇਣ ਦੇ ਮਾਮਲੇ ’ਚ ਪੰਜਾਬ ਸਰਕਾਰ ਨੇ ਜਵਾਬ ਕੀਤਾ ਦਾਖ਼ਲ
ਹਾਈਕੋਰਟ ਨੇ ਅਗਾਊਂ ਜ਼ਮਾਨਤ ਕੀਤੀ ਰੱਦ
ਦੱਸ ਦਈਏ ਕਿ ਐਨਡੀਪੀਐਸ ਮਾਮਲੇ ’ਚ ਫਸੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਬੀਤੇ ਦਿਨ ਅਗਾਊਂ ਜ਼ਮਾਨਤ ’ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਸੁਣਵਾਈ ਹੋਈ। ਕੋਰਟ ਨੇ ਮਜੀਠੀਆ ਅਤੇ ਪੰਜਾਬ ਸਰਕਾਰ ਦੋਹਾਂ ਦੀ ਦਲੀਲਾਂ ਸੁਣਨ ਤੋਂ ਬਾਅਦ ਜ਼ਮਾਨਤ ਵਾਲੇ ਫੈਸਲੇ ਨੂੰ ਰੱਦ ਕਰ ਦਿੱਤਾ ਸੀ।
ਕਾਬਿਲੇਗੌਰ ਹੈ ਕਿ ਬਿਕਰਮ ਸਿੰਘ ਮਜੀਠੀਆ ਦੇ ਖਿਲਾਫ 20 ਦਸੰਬਰ ਨੂੰ ਮੋਹਾਲੀ ’ਚ ਐਨਡੀਪੀਸੀਐਸ ਐਕਟ ਦੇ ਤਹਿਤ ਐਫਆਈਆਰ ਦਰਜ ਕੀਤੀ ਗਈ ਸੀ। ਇਸੇ ਮਾਮਲੇ ’ਚ ਮਜੀਠੀਆ ਨੇ ਪਹਿਲਾਂ ਮੋਹਾਲੀ ਦੀ ਟ੍ਰਾਈਲ ਕੋਰਟ ਤੋਂ ਜਮਾਨਤ ਮੰਗੀ ਸੀ। ਜਿਸ ਨੂੰ ਕੋਰਟ ਵੱਲੋਂ ਖਾਰਿਜ ਕਰ ਦਿੱਤਾ ਗਿਆ ਸੀ।
ਕੋਰਟ ਨੇ ਅਗਾਉਂ ਜਮਾਨਤ ਕੀਤੀ ਸੀ ਮਨਜ਼ੂਰ
ਦੱਸ ਦਈਏ ਕਿ ਟ੍ਰਾਈਲ ਕੋਰਟ ਤੋਂ ਜਮਾਨਤ ਖਾਰਿਜ ਹੋਣ ਤੋਂ ਬਾਅਦ ਮਜੀਠੀਆ ਨੇ ਹਾਈਕੋਰਟ ਚ ਅਗਾਉਂ ਜ਼ਮਾਨਤ ਦੀ ਅਰਜੀ ਲਗਾਈ ਸੀ। ਜਿਸ ਤੇ ਹਾਈਕੋਰਟ ਨੇ 10 ਜਨਵਰੀ ਨੂੰ ਅਗਾਊਂ ਜ਼ਮਾਨਤ ਦਿੰਦੇ ਹੋਏ ਜਾਂਚ ਚ ਸ਼ਾਮਲ ਹੋਣ ਦੇ ਹੁਕਮ ਦਿੱਤੇ ਸੀ।
ਪਹਿਲਾ ਵੀ ਹੋਈ ਛਾਪੇਮਾਰੀ
ਜਿਕਰਯੋਗ ਹੈ ਕਿ ਮਜੀਠੀਆ ਖਿਲਾਫ਼ ਡਰੱਗ ਮਾਮਲੇ ਵਿੱਚ ਕੇਸ ਦਰਜ (Majithia drug case) ਕੀਤਾ ਗਿਆ ਸੀ। ਕੇਸ ਦਰਜ ਹੋਣ ਤੋਂ ਬਾਅਦ ਮਜੀਠੀਆ ਦੀ ਗ੍ਰਿਫਤਾਰੀ ਨੂੰ ਲੈਕੇ ਪੰਜਾਬ ਪੁਲਿਸ ਵੱਲੋਂ ਛਾਪੇਮਾਰੀਆਂ ਕੀਤੀਆਂ ਜਾ ਰਹੀਆਂ ਸਨ, ਪਰ ਮਜੀਠੀਆ ਪੁਲਿਸ ਹੱਥ ਨਹੀਂ ਲੱਗੇ। ਰੂਪੋਸ਼ ਦੌਰਾਨ ਮਜੀਠੀਆ ਲਗਾਤਾਰ ਗ੍ਰਿਫਤਾਰੀ ਤੋਂ ਬਚਣ ਦੇ ਲਈ ਜ਼ਮਾਨਤ ਅਰਜੀਆਂ ਦਾਇਰ ਕਰ ਰਹੇ ਸਨ। ਇਸਦੇ ਚੱਲਦੇ ਹੀ ਪਿਛਲੇ ਦਿਨੀਂ ਮਜੀਠੀਆ ਨੂੰ ਡਰੱਗ ਮਾਮਲੇ ਵਿੱਚ ਰਾਹਤ ਮਿਲੀ ਹੈ। ਮਜੀਠੀਆ ਨੂੰ ਰਾਹਤ ਦਿੰਦੇ ਹਾਈਕੋਰਟ ਵੱਲੋਂ ਡਰੱਗ ਮਾਮਲੇ ਦੀ ਜਾਂਚ ਵਿੱਚ ਸ਼ਾਮਲ ਹੋਣ ਦੇ ਆਦੇਸ਼ ਦਿੱਤੇ ਗਏ ਸੀ।