ਹੈਦਰਾਬਾਦ: ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦਾ ਤਾਪਮਾਨ ਬੜੀ ਤੇਜ਼ੀ ਨਾਲ ਵੱਧ ਰਿਹਾ ਹੈ, ਅੱਜ ਵੀ ਗਰਮੀ ਨੂੰ ਲੈ ਕੇ ਸੂਬੇ 'ਚ ਕਿਸੇ ਵੀ ਤਰ੍ਹਾਂ ਦੀ ਰਾਹਤ ਮਿਲਣ ਦੀ ਉਮੀਦ ਨਹੀਂ ਹੈ। ਸੂਬੇ ਦੇ ਮੁੱਖ ਸ਼ਹਿਰਾਂ ਵਿੱਚ ਅੱਜ ਤਾਪਮਾਨ 40 ਡਿਗਰੀ ਪਾਰ ਕਰ ਸਕਦਾ ਹੈ। ਸੂਬੇ ਦੇ ਸ਼ਹਿਰਾਂ ਦਾ ਤਾਪਮਾਨ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਰਹਿ ਸਕਦਾ ਹੈ। ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਬਠਿੰਡਾ ਦੇ ਤਾਪਮਾਨ ਦਾ ਅਨੁਮਾਨ ਦਿੱਤਾ ਗਿਆ ਹੈ।
ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਅਤੇ ਘੱਟ ਤੋਂ ਘੱਟ 22 ਡਿਗਰੀ ਅਤੇ ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਅਤੇ ਘੱਟ ਤੋਂ ਘੱਟ 22 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ। ਇਸ ਤੋਂ ਇਲਾਵਾ ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਅਤੇ ਘੱਟ ਤੋਂ ਘੱਟ 23 ਡਿਗਰੀ, ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਅਤੇ ਘੱਟ ਤੋਂ ਘੱਟ 23 ਡਿਗਰੀ ਅਤੇ ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਅਤੇ ਘੱਟ ਤੋਂ ਘੱਟ 25 ਡਿਗਰੀ ਤੱਕ ਰਹਿ ਸਕਦਾ ਹੈ।
ਪੰਜਾਬ ਵਿੱਚ ਹਾੜੀ ਦਾ ਸੀਜ਼ਨ ਆਪਣੇ ਅੰਤਿਮ ਪੜਾਅ ਵਿੱਚ ਹੈ। ਹਾੜੀ ਦੀ ਫਸਲ ਮੰਡੀਆਂ ਵਿੱਚ ਲਗਾਤਾਰ ਪਹੁੰਚ ਰਹੀ ਹੈ। ਇਸ ਨੂੰ ਲੈ ਕੇ ਮੌਸਮ ਦੀ ਜਾਣਕਾਰੀ ਹੋਣੀ ਜਰੂਰੀ ਹੈ। ਇਸ ਨੂੰ ਲੈ ਕੇ ਸਾਡੇ ਵੱਲੋਂ ਇਹ ਜਾਣਕਾਰੀ ਸਾਂਝੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਮੰਗ ਵੱਧਣ ਦੇ ਬਾਵਜੂਦ ਕਣਕ ਦੀ ਖ਼ਰੀਦ 15 ਸਾਲ ਦੇ ਹੇਠਲੇ ਪੱਧਰ 'ਤੇ