ਅੰਮ੍ਰਿਤਸਰ : ਸਾਕਾ ਨੀਲਾ ਤਾਰਾ ਜੂਨ 1984 ਨੂੰ ਸ਼ਹੀਦ ਹੋਏ ਸਿੰਘਾਂ ਦੀ ਯਾਦ ਵਿੱਚ ਅੱਜ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੀ ਆਰੰਭਤਾ ਕੀਤੇ ਗਏ ਹਨ। ਜਿਸ ਵਿੱਚ ਪ੍ਰਧਾਨ ਸ੍ਰੋਮਣੀ ਕਮੇਟੀ ਉਚੇਚੇ ਤੌਰ ਉੱਤੇ ਪਹੁੰਚੇ।
ਇਸ ਮੌਕੇ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅੱਜ 6 ਜੂਨ 1984 ਨੂੰ ਸ਼ਹੀਦ ਹੋਏ ਸਿੰਘਾਂ ਦੀ ਯਾਦ ਵਿੱਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦਾ ਆਰੰਭਤਾ ਕੀਤਾ ਗਿਆਂ ਹੈ ਜਿਹਨਾਂ ਦੇ ਭੋਗ 6 ਜੂਨ ਨੂੰ ਪਾਏ ਜਾਣਗੇ । ਇਸ ਦੌਰਾਨ ਉਹਨਾਂ ਨੇ ਸੰਗਤਾ ਨੂੰ ਇਹਨਾਂ ਸ਼ਹੀਦਾਂ ਨੂੰ ਨਮਨ ਕਰਨ ਦਾ ਸੱਦਾ ਵੀ ਦਿਤਾ ਹੈ।
ਜਥੇਦਾਰ ਸਾਬ੍ਹ ਨੂੰ ਕੇਂਦਰ ਸਰਕਾਰ ਵੱਲੋਂ ਮਿਲੀ ਸੁਰੱਖਿਆ ਨੂੰ ਲੈ ਕੇ ਕਹੀ ਇਹ ਗੱਲ: ਜ਼ਿਕਰਯੋਗ ਹੈ ਕਿ ਜਥੇਦਾਰ ਸਾਬ੍ਹ ਹਰਜਿੰਦਰ ਸਿੰਘ ਧਾਮੀ ਨੂੰ ਕੇਂਦਰ ਸਰਕਾਰ ਵੱਲੋਂ ਜੈਡ ਸ਼੍ਰੈਣੀ ਸੁਰੱਖਿਆ ਦੇ ਬਾਰੇ ਸਵਾਲ ਪੁੱਛੇ ਜਾਣ ਉੱਤੇ ਉਹਨਾਂ ਕਿਹਾ ਸਿੱਖਾਂ ਦੀ ਇੱਕ ਵੱਖਰੀ ਪਛਾਣ ਹੈ। ਜਿਸਦੇ ਚਲਦੇ ਉਹਨਾਂ ਨੂੰ ਕਾਲੀ ਵਰਦੀ ਪਾਏ ਕੰਮਾਡੌ ਨਹੀਂ ਚਾਹੀਦੇ ਸਗੋ ਟਾਸਕ ਫੋਰਸ ਹੀ ਉਹਨਾਂ ਦੀ ਰੱਖਿਆ ਕਰ ਸਕਦੀ ਹੈ।
ਇਹ ਵੀ ਪੜ੍ਹੋ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨੂੰ ਕੀਤੀ ਇਹ ਅਪੀਲ