ਅੰਮ੍ਰਿਤਸਰ: ਪੰਜਾਬ ’ਚ ਲੁੱਟਖੋਹਾਂ ਦੀਆਂ ਵਾਰਦਾਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਜਿਸ ਕਾਰਨ ਪੰਜਾਬ ਪੁਲਿਸ ਦੀ ਕਾਰਵਾਈ ਸਵਾਲਾਂ ਦੇ ਘੇਰੇ ’ਚ ਆ ਗਈ ਹੈ। ਇਸੇ ਤਰ੍ਹਾਂ ਦਾ ਤਾਜ਼ਾ ਮਾਮਲਾ ਅੰਮ੍ਰਿਤਸਰ ਸੈਂਟਰਲ ਬੈਂਕ ਦੇ ਅੰਦਰ ਦਿਨ ਦਿਹਾੜੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ।
6 ਲੱਖ ਦੀ ਲੁੱਟ ਦਾ ਮਾਮਲਾ: ਮਿਲੀ ਜਾਣਕਾਰੀ ਮੁਤਾਬਿਕ ਅੰਮ੍ਰਿਤਸਰ ਸੈਂਟਰਲ ਬੈਂਕ ਦੇ ਅੰਦਰ ਲੁਟੇਰਿਆਂ ਵੱਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਲੁਟੇਰਿਆ ਨੇ ਦਿਨ ਦਿਹਾੜੇ ਕਰੀਬ 6 ਲੱਖ ਦੀ ਲੁੱਟ ਨੂੰ ਅੰਜਾਮ ਦਿੱਤਾ ਗਿਆ ਹੈ। ਇਸ ਮਾਮਲੇ ਨੂੰ ਅੰਜਾਮ ਦੇਣ ਤੋਂ ਬਾਅਦ ਅਣਪਛਾਤੇ ਨੌਜਵਾਨ ਫਰਾਰ ਹੋ ਗਏ ਹਨ।
ਇਸ ਤਰ੍ਹਾਂ ਦਿੱਤਾ ਲੁਟੇਰਿਆ ਨੇ ਲੁੱਟ ਨੂੰ ਅੰਜਾਮ: ਇਸ ਸਬੰਧੀ ਬੈਂਕ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੈਂਕ ਦੇ ਅੰਦਰ ਚਾਰ ਨੌਜਵਾਨ ਗਾਹਕ ਦੇ ਰੂਪ ਵਿਚ ਆਏ ਅਤੇ ਆ ਕੇ ਉਨ੍ਹਾਂ ਨੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਅਤੇ ਕਰੀਬ ਪੌਣੇ ਛੇ ਲੱਖ ਰੁਪਏ ਦੀ ਲੁੱਟ ਨੂੰ ਅੰਜਾਮ ਦਿੱਤਾ। ਜਿਸ ਤੋਂ ਬਾਅਦ ਇਹ ਚਿੱਟੇ ਰੰਗ ਦੀ ਕਾਰ ’ਚ ਸਵਾਰ ਹੋ ਕੇ ਉੱਥੋਂ ਫ਼ਰਾਰ ਹੋ ਗਏ ਜਿਸ ਦੀ ਸੂਚਨਾ ਉਨ੍ਹਾਂ ਨੇ ਪੁਲਿਸ ਨੂੰ ਦਿੱਤੀ ਗਈ।
ਪੁਲਿਸ ਕਰ ਰਹੀ ਜਾਂਚ: ਫਿਲਹਾਲ ਇਸ ਮਾਮਲੇ ਤੋਂ ਬਾਅਦ ਮੌਕੇ ’ਤੇ ਪਹੁੰਚੀ ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਨਾਲ ਹੀ ਨੇੜੇ ਲੱਗੇ ਸੀਸੀਟੀਵੀ ਫੁਟੇਜ ਨੂੰ ਖਗਾਲਿਆ ਜਾ ਰਿਹਾ ਹੈ। ਪੁਲਿਸ ਕਮਿਸ਼ਨਰ ਅਰੁਣ ਪਾਲ ਸਿੰਘ ਦਾ ਕਹਿਣਾ ਹੈ ਕਿ ਬੈਂਕ ਦੇ ਵਿੱਚ ਲੁੱਟ ਹੋਣ ਸਬੰਧੀ ਜਾਣਕਾਰੀ ਮਿਲੀ ਸੀ। ਜਿਸ ਤੋਂ ਬਾਅਦ ਉਹ ਮੌਕੇ ’ਤੇ ਆਪਣੀ ਪੁਲਿਸ ਟੀਮ ਦੇ ਨਾਲ ਇੱਥੇ ਪਹੁੰਚੇ ਅਤੇ ਇਸ ਮਾਮਲੇ ਦੀ ਬਰੀਕੀ ਨਾਲ ਜਾਂਚ ਕਰ ਰਹੇ ਹਨ।
'ਜਲਦ ਹੀ ਆਰੋਪੀਆਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ': ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ ਦਾ ਕਹਿਣਾ ਹੈ ਕਿ ਪੰਜ ਲੱਖ ਤੋਂ ਵੱਧ ਦੀ ਲੁੱਟ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ ਉਨ੍ਹਾਂ ਵੱਲੋਂ ਨਜ਼ਦੀਕੀ ਸੀਸੀਟੀਵੀ ਕੈਮਰੇ ਵੀ ਖੰਘਾਲੇ ਜਾ ਰਹੇ ਹਨ ਤੇ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਜਲਦ ਹੀ ਆਰੋਪੀਆਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ।
ਇਹ ਵੀ ਪੜੋ: ਅਣਪਛਾਤਿਆਂ ਵੱਲੋਂ ਪਤੀ ਦਾ ਕਤਲ, ਪਤਨੀ ਜ਼ਖ਼ਮੀ