ਅੰਮ੍ਰਿਤਸਰ: ਅੰਮ੍ਰਿਤਸਰ ਵਿਖੇ ਮੁਜ਼ਾਹਰੇ ਦੌਰਾਨ ਕਾਂਗਰਸੀਆਂ ਨੇ ਕਿਹਾ ਕਿ ਸਰਕਾਰਾਂ ਗਰੀਬਾਂ ਦਾ ਖੂਨ ਚੁਸਨਾ ਬੰਦ ਕਰਨ (stop sucking blood of poor)। ਪੈਟਰੋਲ ਅਤੇ ਗੈਸ ਦੀ ਕੀਮਤਾਂ ਤੌ ਦੁਖੀ ਹੋਏ ਕਾਂਗਰਸ ਪਾਰਟੀ ਦੇ ਦਿਹਾਤੀ ਦੇ ਦਫਤਰ ਦੇ ਬਾਹਰ ਅਨੋਖੇ ਢੰਗ ਨਾਲ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਦਿਹਾਤੀ ਕਾਂਗਰਸ ਪਾਰਟੀ ਨੇ ਮੋਦੀ ਸਰਕਾਰ ਦਾ ਪਿੱਟ ਸਿਆਪਾ ਕੀਤਾ। ਇਹ ਮੁਜ਼ਾਹਰਾ ਸਰਕੂਲਰ ਰੋਡ ਬੰਦ ਕਰਕੇ ਕਾਂਗਰਸ ਕਮੇਟੀ ਫੇ ਦਫਤਰ ਮੂਹਰੇ ਸਿਲੰਡਰ, ਖਾਲੀ ਪਤੀਲਾ ਤੇ ਪੈਟਰੋਲ ਫੜ ਕੇ ਕਾਂਗਰਸ ਦੇ ਕਾਰਕੁੰਨਾਂ ਨੇ ਕੀਤਾ (rural congress held protest against inflation in amritsar)।
ਜਿਲ੍ਹਾ ਪ੍ਰਧਾਨ ਭਗਵੰਤ ਪਾਲ ਸਿੰਘ ਸੱਚਰ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਲਗਾਤਾਰ ਵਧਾਈਆਂ ਜਾ ਰਹੀਆਂ ਕੀਮਤਾਂ ਕਾਰਨ ਆਮ ਲੋਕਾਂ ਦਾ ਕਚੂੰਮਰ ਨਿਕਲ ਰਿਹੈ। ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਤੇ ਜਿਲਾ ਪਰਿਸ਼ਦ ਦੇ ਚੇਅਰਮੈਨ ਦਿਲਰਾਜ ਸਿੰਘ ਸਰਕਾਰੀਆ ਵੀ ਮੁਜ਼ਾਹਰੇ ਵਿੱਚ ਪੁੱਜੇ। ਜਿਕਰਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦਿਨੋਂ-ਦਿਨ ਵੱਧ ਰਹੀਆਂ ਹਨ।
ਪੈਟਰੋਲ ਤੇ ਡੀਜ਼ਲ ਦੇ ਨਾਲ ਹੀ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ ਵੀ 50 ਰੁਪਏ ਦਾ ਵਾਧਾ ਕੀਤਾ ਗਿਆ ਹੈ। ਇਸ ਤੋਂ ਬਾਅਦ ਇਸ ਦਾ ਕਾਫੀ ਅਸਰ ਦੇਖਣ ਨੂੰ ਮਿਲ ਰਿਹਾ ਹੈ। ਇਸ ਮੌਕੇ ਕਾਂਗਰਸ ਦੇ ਦੇਸ਼ ਦਫਤਰ ਦੇ ਬਾਹਰ ਕਾਂਗਰਸੀਆਂ ਨੇ ਕੇਂਦਰ ਸਰਕਾਰ ਖਿਲਾਫ ਰੋਸ (rural congress held protest against inflation in amritsar) ਪ੍ਰਗਟ ਕਰਦੇ ਹੋਏ ਗੈਸ ਸਿਲੰਡਰ ਅਤੇ ਰਸੋਈ ਦਾ ਸਮਾਨ ਸੜਕ ਦੇ ਵਿਚਕਾਰ ਰੱਖ ਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ।
ਜਦਕਿ ਕਾਂਗਰਸ ਦੇ ਦਿਹਾਤੀਦੇ ਪ੍ਰਧਾਨ ਭਗਵੰਤ ਪਾਲ ਸਿੰਘ ਸੱਚਰ ਨੇ ਕਿਹਾ ਕਿ ਭਾਜਪਾ ਸਰਕਾਰ ਕੁਝ ਕਾਰਪੋਰੇਟ ਘਰਾਣਿਆਂ ਨੂੰ ਮੁਨਾਫਾ ਦੇਣ ਲਈ ਹੀ ਮਹਿੰਗਾਈ ਵਧਾ ਰਹੀ ਹੈ ਅਤੇ ਇੱਥੋਂ ਤੱਕ ਕਿਹਾ ਕਿ ਇਹ ਸਰਕਾਰ ਭਾਜਪਾ ਦੀ ਨਹੀਂ ਸਗੋਂ ਕਾਰਪੋਰੇਟ ਘਰਾਣਿਆਂ ਦੀ ਹੈ, ਜਿਸ ਕਾਰਨ ਮਹਿੰਗਾਈ ਲਗਾਤਾਰ ਵਧ ਰਹੀ ਹੈ। ਆਮ ਜਨਤਾ ਦੀਆਂ ਜੇਬਾਂ 'ਤੇ ਬੋਝ ਹੈ (heavy load on general public pocket)।
ਦੂਜੇ ਪਾਸੇ ਬਾਬਾ ਬਕਾਲਾ ਤੋਂ ਸਾਬਕਾ ਕਾਂਗਰਸੀ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਵੀ ਇਸ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ, ਜਿੱਥੇ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਜਨਤਾ ਮਾਰੂ ਨੀਤੀ ਜਾਰੀ ਹੈ, ਜਿਸ ਕਾਰਨ ਇਸ ਵਿੱਚ ਵਾਧਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਲਗਾਤਾਰ ਵਧ ਰਹੀਆਂ ਹਨ, ਇਸ ਨਾਲ ਹਰ ਚੀਜ਼ ਮਹਿੰਗੀ ਹੋ ਰਹੀ ਹੈ (price of everything is going up), ਇਸ ਲਈ ਅੱਜ ਕਾਂਗਰਸ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰ ਰਹੀ ਹੈ।
ਇਹ ਵੀ ਪੜ੍ਹੋ: ਕੇਂਦਰ ਦੇ ਚੰਡੀਗੜ੍ਹ ਦੇ ਫੈਸਲੇ ’ਤੇ ਭਖੀ ਪੰਜਾਬ, ਹਰਿਆਣਾ ਅਤੇ ਹਿਮਾਚਲ ਦੀ ਸਿਆਸਤ