ਅੰਮ੍ਰਿਤਸਰ:ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਵਾਪਰੀ ਮੰਦਭਾਗੀ ਘਟਨਾ (sacrilege attempt in Sri harmandir sahib) ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਤ ਮੈਂਬਰੀ ਟੀਮ ਦੀ ਟੀਮ ਗਠਿਤ ਕੀਤੀ ਗਈ ਹੈ। ਇਸੇ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵੱਲੋਂ ਸਾਫ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਜਲਦ ਤੋਂ ਜਲਦ ਇਹ ਕਮੇਟੀ ਰਿਪੋਰਟ ਬਣਾ ਕੇ ਸ਼੍ਰੋਮਣੀ ਕਮੇਟੀ ਨੂੰ ਦੇਵੇ(report will be put up shortly)ਉੱਥੇ ਹੀ ਇਸ ਬਾਬਤ ਗੱਲਬਾਤ ਕਰਦੇ ਹੋਏ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਇਸ ਦੀ ਜਾਂਚ ਸੱਤ ਮੈਂਬਰੀ ਟੀਮ ਕਰ ਰਹੀ ਹੈ ਅਤੇ ਇਸ ਬਾਰੇ ਜਾਣਕਾਰੀ ਵੀ ਉਹੀ ਦੇ ਸਕਦੇ ਹਨ ਲੇਕਿਨ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਨੂੰ ਆਦੇਸ਼ ਜਾਰੀ ਕੀਤਾ ਗਿਆ ਹੈ ਕਿ ਜਲਦ ਤੋਂ ਜਲਦ ਇਸ ਦੀ ਰਿਪੋਰਟ ਉਨ੍ਹਾਂ ਨੂੰ ਦਿੱਤੀ ਜਾਵੇ ਤਾਂ ਜੋ ਕਿ ਜੋ ਹੋਰ ਦੋਸ਼ੀ ਨੇ ਉਨ੍ਹਾਂ ਨੂੰ ਵੀ ਫੜਿਆ ਜਾਵੇ ਅਤੇ ਉਨ੍ਹਾਂ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।
ਹਰਮੰਦਰ ਸਾਹਿਬ ਹੋਈ ਬੇਅਦਬੀ ਦੀ ਕੋਸ਼ਿਸ਼ ਬਾਰੇ ਰਿਪੋਰਟ ਛੇਤੀ ਹੋਵੇਗੀ ਪੇਸ਼ ਉੱਥੇ ਹੀ ਇਸ ਕਮੇਟੀ ਦੇ ਮੈਂਬਰ ਗੁਰਚਰਨ ਸਿੰਘ ਗਰੇਵਾਲ ਦਾ ਕਹਿਣਾ ਹੈ ਕਿ ਪਹਿਲਾਂ ਤਾਂ ਉਹ ਸਾਫ ਕਰਦੇ ਹਨ ਕਿ ਇਹ ਕੋਈ ਕਮੇਟੀ ਨਹੀਂ ਹੈ ਅਤੇ ਇਹ ਪੜਤਾਲ ਕਮੇਟੀ ਹੈ। ਇਹ ਸਾਫ਼ ਕਰਨਾ ਚਾਹੁੰਦੇ ਹਨ ਕਿਉਂਕਿ ਇਸ ਵਿੱਚ ਕਈ ਬੁੱਧੀਜੀਵੀ ਹਨ ਅਤੇ ਇਨ੍ਹਾਂ ਸਾਰਿਆਂ ਵੱਲੋਂ ਇਕ ਰਿਪੋਰਟ ਬਣਾ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਦਿੱਤੀ ਜਾਵੇਗੀ। ਉਸ ਦੇ ਨਾਲ ਕਿਹਾ ਕਿ ਇਨ੍ਹਾਂ ਵੱਲੋਂ ਹਰੇਕ ਵਰਗ ਨਾਲ ਵੀ ਗੱਲਬਾਤ ਕੀਤੀ ਜਾ ਰਹੀ ਹੈ ਅਤੇ ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਟਾਸਕ ਫੋਰਸ ਅਤੇ ਉਨ੍ਹਾਂ ਵੱਲੋਂ ਜੋ ਭੂਮਿਕਾ ਸਾਹਮਣੇ ਲਿਆਂਦੀ ਕਿ ਉਸ ਉੱਤੇ ਵਿਚਾਰ ਕੀਤਾ ਜਾਵੇਗਾ ਅਤੇ ਇਸ ਤੋਂ ਅਗਲਾ ਪ੍ਰਕਿਰਿਆ ਇਹ ਸ਼੍ਰੋਮਣੀ ਗੁਣਵਤਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵੀ ਹੈ ਅਤੇ ਉਹ ਮੀਡੀਆ ਨੂੰ ਅੱਗੇ ਸਾਰਾ ਸੰਬੋਧਨ ਕਰਨਗੇ। ਇੱਥੇ ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਵੀ ਇਕ ਸਿੱਟ ਦਾ ਗਠਨ ਕੀਤਾ ਗਿਆ ਸੀ ਜੋ ਕਿ ਪੰਜਾਬ ਦੇ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਸੁੱਖੀ ਰੰਧਾਵਾ ਵੱਲੋਂ ਬਣਾਈ ਗਈ ਸੀ ਅਤੇ ਰੰਧਾਵਾ ਵੱਲੋਂ ਦੋ ਦਿਨਾਂ ਦੇ ਵਿੱਚ ਇਸ ਦੀ ਰਿਪੋਰਟ ਦੇਣ ਦੀ ਗੱਲ ਕੀਤੀ ਗਈ ਸੀ ਅਤੇ ਦੋਸ਼ੀਆਂ ਨੂੰ ਫੜਨ ਦੀ ਗੱਲ ਵੀ ਕੀਤੀ ਗਈ ਸੀ ਲੇਕਿਨ ਡੇਢ ਹਫ਼ਤਾ ਬੀਤ ਜਾਣ ਦੇ ਬਾਅਦ ਵੀ ਅੱਜ ਤੱਕ ਕੋਈ ਹੋਰ ਦੋਸ਼ੀ ਗ੍ਰਿਫਤਾਰ ਨਹੀਂ ਕੀਤਾ ਗਿਆ ਜਿਸ ਦੇ ਤਹਿਤ ਹੀ ਹੁਣ ਐੱਸਜੀਪੀਸੀ ਵੱਲੋਂ ਆਪਣੀ ਸਿਟ ਦੇ ਮੈਂਬਰ ਨਵੀਂ ਸਿੱਟ ਤਿਆਰ ਕੀਤੀ ਕਿਸ ਨੂੰ ਕਿਹਾ ਗਿਆ ਹੈ ਕਿ ਉਹ ਜਲਦ ਤੋਂ ਜਲਦ ਇਸ ਦੀ ਰਿਪੋਰਟ ਦੇ ਕੇ ਐੱਸਜੀਪੀਸੀ ਨੂੰ ਦੇਣ ਤਾਂ ਜੋ ਕਿ ਇਸ ਪਿੱਛੇ ਜੋ ਲੋਕ ਨੇ ਉਨ੍ਹਾਂ ਨੂੰ ਪੁਲੀਸ ਨੂੰ ਦੇ ਕੇ ਉਨ੍ਹਾਂ ਆਰੋਪੀਆਂ ਨੂੰ ਗ੍ਰਿਫਤਾਰ ਕਰਵਾਇਆ ਜਾ ਸਕੇ।
ਇਹ ਵੀ ਪੜ੍ਹੋ:ਮੋਦੀ ਦੀ ਸੁਰੱਖਿਆ ਮਾਮਲੇ ’ਚ ਪ੍ਰਕਾਸ਼ ਸਿੰਘ ਬਾਦਲ ਦਾ ਵੱਡਾ ਬਿਆਨ, ਕਿਹਾ-ਇੱਕ ਸਿੱਕੇ ਦੇ...