ETV Bharat / city

ਗੁਰੂ ਨਾਨਕ ਹਸਪਤਾਲ ਵਿੱਚ ਸਫ਼ਾਈ ਸੇਵਕ ਯੂਨੀਅਨ ਨੇ ਕੀਤਾ ਰੋਸ ਪ੍ਰਦਰਸ਼ਨ

author img

By

Published : Dec 1, 2021, 6:34 PM IST

ਅੰਮ੍ਰਿਤਸਰ ਦਾ ਗੁਰੂ ਨਾਨਕ ਹਸਪਤਾਲ(Guru Nanak Hospital, Amritsar) ਅਜਿਹਾ ਹਸਪਤਾਲ ਜੋ ਕਿ ਹਮੇਸ਼ਾ ਵਿਵਾਦਾਂ 'ਚ ਘਿਰਦਾ ਹੋਇਆ ਨਜ਼ਰ ਆਉਂਦਾ ਹੈ। ਇਸ ਵਾਰ ਵਿਵਾਦ ਕਿਸੇ ਮਰੀਜ਼ ਨਾਲ ਨਹੀਂ ਸਗੋਂ, ਹਸਪਤਾਲ 'ਚ ਕੰਮ ਕਰ ਰਹੇ ਸਫਾਈ ਸੇਵਕਾਂ ਨਾਲ ਹੁੰਦਾ ਹੋਇਆ ਦਿਖਾਈ ਦੇ ਰਿਹਾ ਹੈ। ਜਿਸਦੇ ਚਲਦੇ ਸਫਾਈ ਸੇਵਕਾਂ ਵੱਲੋਂ ਗੁਰੂ ਨਾਨਕ ਹਸਪਤਾਲ ਦੇ ਵਿਚ ਬੈਠ ਕੇ ਠੇਕੇਦਾਰੀ ਸਿਸਟਮ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਕੋਰੋਨਾ ਖ਼ਤਮ ਹੋਣ ਤੋਂ ਬਾਅਦ ਕਾਮਿਆਂ ਨੂੰ ਕੀਤਾ ਜਾ ਰਿਹਾ ਬੇਰੁਜ਼ਗਾਰ

ਅੰਮ੍ਰਿਤਸਰ: ਕੋਰੋਨਾ ਵਾਇਰਸ ਦੇ ਦੌਰਾਨ ਆਪਣੀਆਂ ਜਾਨਾਂ ਜੋਖ਼ਿਮ 'ਚ ਪਾ ਕੇ ਲੋਕਾਂ ਦੀ ਸੁਰੱਖਿਆ ਕਰਨ ਵਾਲੇ ਕਾਮਿਆਂ ਨੂੰ ਹੁਣ ਰੁਜ਼ਗਾਰ ਤੋਂ ਬੇਰੁਜ਼ਗਾਰ ਕੀਤਾ ਜਾ ਰਿਹਾ ਹੈ। ਹਾਲਾਂਕਿ ਕੋਰੋਨਾ ਕਾਲ ਦੌਰਾਨ ਇਨ੍ਹਾਂ ਕਾਮਿਆਂ ਨੂੰ ਕੋਰੋਨਾ ਯੋਧਿਆਂ ਦੇ ਖ਼ਿਤਾਬ ਵੀ ਦਿੱਤੇ ਗਏ ਸਨ। ਵੱਖ ਵੱਖ ਸਮਾਜ ਸੇਵੀ ਸੰਸਥਾਵਾਂ 'ਤੇ ਸਰਕਾਰਾਂ ਨੇ ਇਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਪਰ ਕੋਰੋਨਾ ਖ਼ਤਮ ਹੋਣ ਤੋਂ ਬਾਅਦ ਇਨ੍ਹਾਂ ਕਾਮਿਆਂ ਨੂੰ ਬੇਰੁਜ਼ਗਾਰ ਕੀਤਾ ਜਾ ਰਿਹਾ ਹੈ। ਜਿਸ ਦੇ ਚੱਲਦੇ ਇਨ੍ਹਾਂ ਵੱਲੋਂ ਧਰਨੇ ਪ੍ਰਦਰਸ਼ਨ ਲਗਾਤਾਰ ਹੀ ਪੰਜਾਬ ਵਿੱਚ ਕੀਤੇ ਜਾ ਰਹੇ ਹਨ।

ਅੰਮ੍ਰਿਤਸਰ ਦਾ ਗੁਰੂ ਨਾਨਕ ਹਸਪਤਾਲ (Guru Nanak Hospital, Amritsar) ਅਜਿਹਾ ਹਸਪਤਾਲ ਜੋ ਕਿ ਹਮੇਸ਼ਾ ਵਿਵਾਦਾਂ 'ਚ ਘਿਰਦਾ ਹੋਇਆ ਨਜ਼ਰ ਆਉਂਦਾ ਹੈ। ਇਸ ਵਾਰ ਵਿਵਾਦ ਕਿਸੇ ਮਰੀਜ਼ ਨਾਲ ਨਹੀਂ ਸਗੋਂ, ਹਸਪਤਾਲ 'ਚ ਕੰਮ ਕਰ ਰਹੇ ਸਫਾਈ ਸੇਵਕਾਂ ਨਾਲ ਹੁੰਦਾ ਹੋਇਆ ਦਿਖਾਈ ਦੇ ਰਿਹਾ ਹੈ। ਜਿਸਦੇ ਚਲਦੇ ਸਫਾਈ ਸੇਵਕਾਂ ਵੱਲੋਂ ਗੁਰੂ ਨਾਨਕ ਹਸਪਤਾਲ ਦੇ ਵਿਚ ਬੈਠ ਕੇ ਠੇਕੇਦਾਰੀ ਸਿਸਟਮ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਫਾਈ ਸੇਵਕ ਯੂਨੀਅਨ ਅਤੇ ਆਮ ਆਦਮੀ ਪਾਰਟੀ ਪਾਰਟੀ ਦੇ ਆਗੂ ਨੇ ਕਿਹਾ ਕਿ ਪਿਛਲੇ ਲਗਪਗ ਪੰਦਰਾਂ ਸਾਲ ਤੋਂ ਇੱਥੇ ਲੋਕ ਸਫ਼ਾਈ ਕਰਕੇ ਆਪਣੇ ਘਰ ਦਾ ਗੁਜ਼ਾਰਾ ਕਰਦੇ ਆ ਰਹੇ ਹਨ।

ਕੋਰੋਨਾ ਸਮੇਂ ਦੌਰਾਨ ਇਨ੍ਹਾਂ ਨੂੰ ਕੋਰੋਨਾ ਯੋਧਿਆਂ ਦਾ ਖਿਤਾਬ(The title of Corona Warriors was also awarded) ਵੀ ਦਿੱਤਾ ਗਿਆ ਸੀ। ਪਰ ਹਸਪਤਾਲ ਦੇ ਵਿੱਚ ਠੇਕੇਦਾਰੀ ਸਿਸਟਮ ਹੋਣ ਕਾਰਨ ਹੁਣ ਹਸਪਤਾਲ ਪ੍ਰਸ਼ਾਸਨ ਵੱਲੋਂ ਸਫ਼ਾਈ ਸੇਵਕ ਦਾ ਠੇਕਾ ਬਦਲ ਦਿੱਤਾ ਗਿਆ। ਜਿਸ ਦੌਰਾਨ ਕਿ ਲਗਪਗ 100 ਦੇ ਕਰੀਬ ਸਫ਼ਾਈ ਸੇਵਕ ਹੁਣ ਬੇਰੁਜ਼ਗਾਰ ਹੁੰਦੇ ਦਿਖਾਈ ਦੇ ਰਹੇ ਹਨ। ਜਿਸ ਦੇ ਚਲਦੇ ਅੱਜ ਬੁੱਧਵਾਰ ਨੂੰ ਉਨ੍ਹਾਂ ਨੇ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਦੇ ਬਾਹਰ ਬੈਠ ਕੇ ਠੇਕੇਦਾਰੀ ਸਿਸਟਮ ਖ਼ਤਮ ਕਰਨ ਲਈ ਅਤੇ ਆਪਣੀਆਂ ਨੌਕਰੀਆਂ ਬਹਾਲ ਕਰਨ ਲਈ ਰੋਸ ਪ੍ਰਦਰਸ਼ਨ ਕੀਤਾ।

ਉਹਨਾਂ ਸਰਕਾਰ ਖਿਲਾਫ਼ ਆਪਣਾ ਗੁੱਸਾ ਪ੍ਰਗਟਾਇਆ। ਉੱਥੇ ਹੀ ਸਫ਼ਾਈ ਸੇਵਿਕਾ ਨੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਨਵੇਂ ਠੇਕੇਦਾਰ ਉਨ੍ਹਾਂ ਦੀ ਨੌਕਰੀ ਬਹਾਲ ਰੱਖਣ ਲਈ ਉਨ੍ਹਾਂ ਤੋਂ ਰਿਸ਼ਵਤ ਮੰਗ ਰਿਹਾ ਹੈ। ਜੇਕਰ ਰਿਸ਼ਵਤ ਨਾ ਦਿੱਤੀ, ਤਾਂ ਉਹ ਨਵੇਂ ਮੁਲਾਜ਼ਮਾਂ ਨੂੰ ਰੱਖ ਕੇ ਉਨ੍ਹਾਂ ਨੂੰ ਬੇਰੁਜ਼ਗਾਰ ਕਰ ਰਿਹਾ ਹੈ।

ਉਨ੍ਹਾਂ ਕਿਹਾ ਕਿ ਇਕ ਪਾਸੇ ਪੰਜਾਬ ਦੀ ਸਰਕਾਰ ਬੇਰੁਜ਼ਗਾਰਾਂ ਨੂੰ ਨੌਕਰੀਆਂ ਦੇਣ ਦੇ ਲੱਖਾਂ ਵਾਅਦੇ ਕਰ ਰਹੇ ਹਨ, ਦੂਜੇ ਪਾਸੇ ਇਸ ਤਰ੍ਹਾਂ ਰੁਜ਼ਗਾਰਾਂ ਨੂੰ ਬੇਰੁਜ਼ਗਾਰ ਕੀਤਾ ਜਾ ਰਿਹਾ ਹੈ। ਜਿਸ ਵੱਲ ਸਰਕਾਰ ਕੋਈ ਵੀ ਧਿਆਨ ਨਹੀਂ ਦੇ ਰਹੀ। ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਹੈ ਕਿ ਉਨ੍ਹਾਂ ਦੀਆਂ ਨੌਕਰੀਆਂ ਬਹਾਲ ਰੱਖੀਆਂ ਜਾਣ, ਨਹੀਂ ਤਾਂ ਆਉਣ ਵਾਲੇ ਸਮੇਂ ਵਿੱਚ ਉਹ ਵੱਡੇ ਪੱਧਰ 'ਤੇ ਰੋਸ ਪ੍ਰਦਰਸ਼ਨ ਵੀ ਕਰ ਸਕਦੇ ਹਨ।

ਇਹ ਵੀ ਪੜ੍ਹੋ: ਰਾਜਾ ਵੜਿੰਗ ਨੇ ਘਨੌਰ ਦੇ ਬੱਸ ਸਟੈਂਡ ਦਾ ਕੀਤਾ ਉਦਘਾਟਨ

ETV Bharat Logo

Copyright © 2024 Ushodaya Enterprises Pvt. Ltd., All Rights Reserved.