ETV Bharat / city

ਠੰਡ 'ਤੇ ਸ਼ਰਧਾ ਪਈ ਭਾਰੀ, ਨਵੇਂ ਸਾਲ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਚ ਨਤਮਸਤਕ ਹੋਏ ਸ਼ਰਧਾਲੂ - ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪੁੱਜ ਰਹੀ ਸੰਗਤ

ਨਵੇਂ ਸਾਲ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਅੰਮ੍ਰਿਤਸਰ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪਹੁੰਚ ਰਹੇ ਹਨ। ਸੰਗਤਾਂ ਵੱਲੋਂ ਸਰਬਤ ਦੇ ਭਲੇ ਤੇ ਨਵੇਂ ਸਾਲ ਲਈ ਵਿਸ਼ੇਸ਼ ਅਰਦਾਸ ਕੀਤੀ ਗਈ।

ਨਵੇਂ ਸਾਲ 2021 ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋ ਰਹੀ ਸੰਗਤ

author img

By

Published : Jan 1, 2021, 7:35 AM IST

Updated : Jan 1, 2021, 9:31 AM IST

ਅੰਮ੍ਰਿਤਸਰ: 1 ਜਨਵਰੀ 2021 ਨੂੰ ਨਵਾਂ ਵਰ੍ਹਾ ਸ਼ੁਰੂ ਹੋ ਗਿਆ ਹੈ। ਸਾਲ 2020 ਕੋਰੋਨਾ ਤੇ ਕਿਸਾਨੀ ਸੰਘਰਸ਼ ਦੇ ਲੇਖੇ ਲੱਗ ਗਿਆ। ਸਾਲ 2020 'ਚ ਜਿੱਥੇ ਕਰੋਨਾ ਮਹਾਂਮਾਰੀ ਕਰਕੇ ਕਈ ਲੋਕਾਂ ਦੀਆਂ ਜਾਨਾਂ ਗਈਆਂ, ਉਥੇ ਹੀ ਕਈ ਲੋਕਾਂ ਦਾ ਰੁਜ਼ਗਾਰ ਵੀ ਖੁੱਸ ਗਿਆ। ਇਸ ਮਹਾਂਮਾਰੀ ਕਾਰਨ ਵਿਸ਼ਵ 'ਚ ਜਨ-ਜੀਵਨ ਪ੍ਰਭਾਵਤ ਹੋਇਆ। ਇਸ ਤੋਂ ਇਲਾਵਾ ਅਜੇ ਵੀ ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ 'ਚ ਕਿਸਾਨ ਅੰਦੋਲਨ ਜਾਰੀ ਹੈ।

ਧੁੰਦ ਦੀ ਚਾਦਰ 'ਚ ਲਿਪਟਿਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚ ਰਹੀਆਂ ਸੰਗਤਾਂ

ਦੇਸ਼-ਵਿਦੇਸ਼ ਤੋਂ ਨਵੇਂ ਸਾਲ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਅੰਮ੍ਰਿਤਸਰ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚ ਰਹੀਆਂ ਹਨ। ਸੰਗਤਾਂ ਵੱਲੋਂ ਸਰਬਤ ਦੇ ਭਲੇ ਅਤੇ ਨਵੇਂ ਸਾਲ ਲਈ ਵਿਸ਼ੇਸ਼ ਅਰਦਾਸ ਕੀਤੀ ਗਈ। ਇਸ ਦੌਰਾਨ ਈਟੀਵੀ ਭਾਰਤ ਦੀ ਟੀਮ ਨਾਲ ਗੱਲਬਾਤ ਕਰਦਿਆਂ ਸੰਗਤਾਂ ਨੇ ਦੱਸਿਆ 2020 ਮੁਸ਼ਕਲਾਂ ਨਾਲ ਭਰਿਆ ਰਿਹਾ, ਇਸ ਲਈ ਉਹ ਨਵੇਂ ਸਾਲ 2021 'ਚ ਆਪਣੇ ਪਰਿਵਾਰ ਤੇ ਸਰਬੱਤ ਦੇ ਭਲੇ ਲਈ ਅਰਦਾਸ ਕਰਨ ਗੁਰੂ ਚਰਨਾਂ 'ਚ ਪੁੱਜੇ ਹਨ।

ਠੰਡ 'ਤੇ ਸ਼ਰਧਾ ਪਈ ਭਾਰੀ, ਨਵੇਂ ਸਾਲ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਚ ਨਤਮਸਤਕ ਹੋਏ ਸ਼ਰਧਾਲੂ

ਸ਼ਰਧਾਲੂਆਂ ਨੇ ਕੇਂਦਰ ਸਰਕਾਰ ਤੋਂ ਕੀਤੀ ਅਪੀਲ

ਇਸ ਦੌਰਾਨ ਸ਼ਰਧਾਲੂ ਕਿਸਾਨਾਂ ਦਾ ਪੱਖ ਪੂਰਦੇ ਨਜ਼ਰ ਆਏ ਤੇ ਉਨ੍ਹਾਂ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਜਲਦ ਕਿਸਾਨਾਂ ਦੀਆਂ ਮੰਗਾਂ ਮੰਨ ਲਵੇ ਤਾਂ ਜੋ ਉਹ ਜਲਦ ਤੋਂ ਜਲਦ ਆਪਣੇ ਘਰਾਂ ਨੂੰ ਪਰਤ ਸਕਣ।

ਜ਼ਿਕਰਯੋਗ ਹੈ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੂਰਾ ਸਾਲ ਸੰਗਤਾਂ ਦੇਸ਼/ ਵਿਦੇਸ਼ ਤੋਂ ਨਤਮਸਤਕ ਹੋਣ ਲਈ ਆਉਂਦੀਆਂ ਹਨ। ਹਰ ਨਵੇਂ ਸਾਲ ਵਾਲੇ ਦਿਨ ਵੱਡੀ ਗਿਣਤੀ 'ਚ ਸੰਗਤਾਂ ਇਥੇ ਪਹੁੰਚਦੀਆਂ ਹਨ। ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਉਚੇਚੇ ਪ੍ਰਬੰਧ ਕੀਤੇ ਜਾਂਦੇ ਹਨ।

Last Updated : Jan 1, 2021, 9:31 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.